ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਮਹੂਰੀ ਕਿਸਾਨ ਸਭਾ ਵੱਲੋਂ ਪਾਣੀਆਂ ਦੇ ਮੁੱਦੇ ’ਤੇ ਕਨਵੈਨਸ਼ਨ

08:47 PM Jun 23, 2023 IST

ਨਿੱਜੀ ਪੱਤਰ ਪ੍ਰੇਰਕ

Advertisement

ਲੁਧਿਆਣਾ, 8 ਜੂਨ

ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਸੂਬੇ ਦੇ ਧਰਤੀ ਹੇਠਲੇ ਤੇ ਦਰਿਆਵਾਂ ਦੇ ਪ੍ਰਦੂਸ਼ਤ ਹੋ ਰਹੇ ਪਾਣੀਆਂ ਨੂੰ ਬਚਾਉਣ ਲਈ ਇੱਕ ਕਨਵੈਨਸ਼ਨ ਕੀਤੀ ਗਈ ਜਿਸ ਵਿੱਚ ਵੱਖ ਵੱਖ ਬੁਲਾਰਿਆਂ ਨੇ ਪਾਣੀ ਨੂੰ ਪ੍ਰਦੂਸ਼ਣ ਮੁਕਤ ਕਰਨ ਅਤੇ ਇਸ ਦੀ ਸੰਭਾਲ ਲਈ ਲੋਕਾਂ ਨੂੰ ਅੱਗੇ ਆ ਕੇ ਆਪਣੀ ਜ਼ਿੰਮੇਵਾਰੀ ਸੰਭਾਲਣ ਦੀ ਲੋੜ ‘ਤੇ ਜ਼ੋਰ ਦਿੱਤਾ ਗਿਆ।

Advertisement

ਪੰਜਾਬੀ ਭਵਨ ਵਿੱਚ ਹੋਈ ਕਨਵੈਨਸ਼ਨ ਦੀ ਪ੍ਰਧਾਨਗੀ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਆਗੂਆਂ ਬਲਰਾਜ ਸਿੰਘ ਕੋਟਉਮਰਾ, ਰਾਮ ਸਿੰਘ ਕੈਮਵਾਲਾ, ਰਘਵੀਰ ਸਿੰਘ ਬੈਨੀਪਾਲ, ਸੰਤੋਖ ਸਿੰਘ ਬਿਲਗਾ ਅਤੇ ਜਗਤਾਰ ਸਿੰਘ ਨੇ ਕੀਤੀ। ਇਸ ਮੌਕੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਸੂਬੇ ਵਿੱਚ ਘੱਟ ਪਾਣੀ ਦੀ ਮੰਗ ਵਾਲੀਆਂ ਫ਼ਸਲਾਂ ਨੂੰ ਉਤਸ਼ਾਹਿਤ ਕਰਕੇ ਪੂਰੇ ਰੇਟ ‘ਤੇ ਖ਼ਰੀਦੇ। ਫ਼ੈਕਟਰੀਆਂ ਦਾ ਗੰਦਾ ਪਾਣੀ ਸਾਫ਼ ਕਰਕੇ ਉਸਾਰੀ ਦੇ ਕੰਮਾਂ ਵਿੱਚ ਵਰਤਿਆ ਜਾਵੇ। ਬੁੱਢੇ ਨਾਲੇ ਦੇ ਗੰਦੇ ਪਾਣੀ ਨੂੰ ਸਤਲੁਜ ਦਰਿਆ ਵਿੱਚ ਜਾਣ ਤੋਂ ਬੰਦ ਕੀਤਾ ਜਾਵੇ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਉਪਰੋਕਤ ਸਾਰੀਆਂ ਗੱਲਾਂ ਦਾ ਜਲਦੀ ਨਿਪਟਾਰਾ ਕਰੇ ਨਹੀਂ ਤਾਂ ਜਮਹੂਰੀ ਕਿਸਾਨ ਸਭਾ ਪੰਜਾਬ ਸੰਯੁਕਤ ਕਿਸਾਨ ਮੋਰਚੇ ਨਾਲ ਮਿਲ ਕੇ ਮੰਗਾਂ ਦੇ ਹੱਲ ਲਈ ਸੰਘਰਸ਼ ਕਰਨ ਲਈ ਮਜਜਬੂਰ ਹੋਵੇਗੀ।

ਉਨ੍ਹਾਂ ਕਿਹਾ ਕਿ ਖ਼ਬਰਾਂ ਆ ਰਹੀਆਂ ਹਨ ਕਿ ਸਤਲੁਜ ਦਰਿਆ ਦੇ ਕੁਦਰਤੀ ਵਹਾਅ ਨੂੰ ਬਦਲ ਕੇ ਹਰਿਆਣਾ ਰਾਹੀਂ ਇਸ ਦਾ ਪਾਣੀ ਗੁਜਰਾਤ ਲਿਜਾਇਆ ਜਾਵੇ ਜੋ ਕਿ ਪੰਜਾਬ ਨਾਲ ਸਿੱਧਾ ਧੱਕਾ ਹੈ ਅਤੇ ਪੰਜਾਬ ਦੇ ਲੋਕ ਕਦੇ ਵੀ ਇਸ ਨੂੰ ਬਰਦਾਸ਼ਤ ਨਹੀਂ ਕਰਨਗੇ।

ਸੂਬਾਈ ਜਥੇਬੰਦਕ ਸਕੱਤਰ ਰਘਵੀਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਕਨਵੈਸ਼ਨ ਵੱਲੋਂ ਕੇਂਦਰ ਸਰਕਾਰ ਵੱਲੋਂ ਫਸਲਾਂ ਦੇ ਐਲਾਨ ਕੀਤੇ ਮੁੱਲ ਨੂੰ ਮੁੱਢੋਂ ਹੀ ਰੱਦ ਕਰਦਿਆਂ ਮੰਗ ਕੀਤੀ ਗਈ ਕਿ ਫਸਲਾਂ ਦੇ ਰੇਟ ਡਾ. ਸਵਾਮੀਨਾਥਨ ਦੀ ਰਿਪੋਰਟ ਮੁਤਾਬਕ ਤਹਿ ਕੀਤੇ ਜਾਣ। ਕਨਵੈਨਸ਼ਨ ਤੋਂ ਬਾਅਦ ਮਾਰਚ ਕਰਕੇ ਕਿਸਾਨਾਂ ਦੀਆਂ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਵੀ ਭੇਜਿਆ ਗਿਆ। ਇਸ ਮੌਕੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਅਮਰੀਕ ਸਿੰਘ ਜੜਤੌਲੀ, ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਮੇਜਰ ਸਿੰਘ ਖੁਰਲਾਪੁਰ, ਗੁਰਉਪਦੇਸ਼ ਸਿੰਘ ਘੁੰਗਰਾਣਾ, ਗੁਰਮੇਲ ਸਿੰਘ ਰੂਮੀ, ਨਿਹਾਲ ਸਿੰਘ ਤਲਵੰਡੀ, ਕਿਰਪਾਲ ਸਿੰਘ ਕੋਟਮਾਨਾ ਆਦਿ ਵੀ ਹਾਜ਼ਰ ਸਨ।

Advertisement