ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਿਮਰਨਜੀਤ ਸਿੰਘ ਮਾਨ ਵੱਲੋਂ ਕਿਸਾਨਾਂ ਨਾਲ ਗੱਲਬਾਤ

07:58 AM Apr 25, 2024 IST
ਦਾਣਾ ਮੰਡੀ ਸ਼ਹਿਣਾ ’ਚ ਕਿਸਾਨਾਂ ਨਾਲ ਗੱਲਬਾਤ ਕਰਦੇ ਹੋਏ ਸਿਮਰਨਜੀਤ ਸਿੰਘ ਮਾਨ। -ਫੋਟੋ: ਸਿੰਗਲਾ

ਪੱਤਰ ਪ੍ਰੇਰਕ
ਸ਼ਹਿਣਾ, 24 ਅਪਰੈਲ
ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਅਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਖ਼ਰੀਦ ਕੇਂਦਰ ਸ਼ਹਿਣਾ ਵਿੱਚ ਕਿਸਾਨਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਦੇ ਖ਼ਰੀਦ ਦੇ ਦਾਅਵੇ ਖੋਖਲੇ ਸਿੱਧ ਹੋ ਰਹੇ ਹਨ। ਅਧਿਕਾਰੀ ਵਰਗ ਨੂੰ ਨਿਰਧਾਰਤ ਮਾਪਦੰਡਾਂ ਦੀ ਨਮੀ ਦੀ ਮਾਤਰਾ ਵਾਲੀ ਕਣਕ ਦੀ ਤੁਰੰਤ ਖ਼ਰੀਦ ਕਰਨੀ ਚਾਹੀਦੀ ਹੈ।
ਸ੍ਰੀ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਕਰੀਬ 10 ਕਰੋੜ ਰੁਪਏ ਐਮਪੀ ਕੋਟੇ ਦੀ ਗਰਾਂਟ ਸਾਰੇ ਵਰਗਾਂ ਨੂੰ ਬਿਨਾਂ ਪੱਖ-ਪਾਤ ਵੰਡਣ ਤੋਂ ਇਲਾਵਾ ਕਈ ਪ੍ਰਾਜੈਕਟ ਹਲਕੇ ਦੀ ਭਲਾਈ ਲਈ ਮਨਜ਼ੂਰ ਕਰਵਾਏ। ਇਕੱਲੇ ਜ਼ਿਲ੍ਹਾ ਬਰਨਾਲਾ ਵਿੱਚ ਬਿਜਲੀ ਨਵੀਨੀਕਰਨ ਲਈ 64 ਕਰੋੜ ਅਤੇ ਪੂਰੇ ਲੋਕ ਸਭਾ ਹਲਕਾ ਸੰਗਰੂਰ ਲਈ 281 ਕਰੋੜ ਰੁਪਏ ਦੀ ਰਕਮ ਮਨਜ਼ੂਰ ਕਰਾਈ।
ਉਨ੍ਹਾਂ ਕਿਹਾ ਕਿ ਦੂਜੀਆਂ ਪਾਰਟੀਆਂ ਹਰ ਵਾਰ ਝੂਠੇ ਵਾਅਦੇ ਕਰ ਕੇ ਵੋਟਾਂ ਹਾਸਲ ਕਰ ਲੈਂਦੀਆਂ ਹਨ ਪਰ ਵਾਅਦੇ ਪੂਰੇ ਨਹੀਂ ਕਰਦੀਆਂ ਹਨ। ਸ੍ਰੀ ਮਾਨ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਬਾਦਲ ਤੋਂ ਬਾਅਦ ‘ਆਪ’ ਨੇ ਝੂਠੇ ਲਾਰੇ ਅਤੇ ਵਾਅਦੇ ਕਰ ਕੇ ਪੰਜਾਬ ਦੇ ਲੋਕਾਂ ਨੂੰ ਠੱਗਿਆ। ਰਹਿੰਦੀ ਕਸਰ ਕੇਂਦਰ ਦੀ ਭਾਜਪਾ ਸਰਕਾਰ ਨੇ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਕੀਤੇ ਵਾਅਦੇ ਤੋਂ ਮੁੱਕਰ ਕੇ ਕੱਢ ਦਿੱਤੀ।

Advertisement

Advertisement
Advertisement