ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰੂਪਨਗਰ ਜੇਲ੍ਹ ਵਿੱਚ ਹਵਾਲਾਤੀ ਦੀ ਮੌਤ

12:55 PM Jul 24, 2024 IST
ਮ੍ਰਿਤਕ ਦੇ ਪਰਿਵਾਰਕ ਮੈਂਬਰ।

ਜਗਮੋਹਨ ਸਿੰਘ
ਰੂਪਨਗਰ, 24 ਜੁਲਾਈ
ਅੱਜ ਇੱਥੇ ਰੂਪਨਗਰ ਦੀ ਜ਼ਿਲ੍ਹਾ ਜੇਲ੍ਹ ਵਿੱਚ ਬੰਦ ਹਵਾਲਾਤੀ ਦੀ ਮੌਤ ਹੋ ਗਈ। ਮੌਤ ਦਾ ਕਾਰਨ ਕੁੱਟਮਾਰ ਦੱਸਿਆ ਜਾ ਰਿਹਾ ਹੈ। ਮ੍ਰਿਤਕ ਦੀ ਪਛਾਣ ਚਰਨਪ੍ਰੀਤ ਸਿੰਘ ਵਾਸੀ ਕੁਬਾਹੇੜੀ ਜ਼ਿਲ੍ਹਾ ਮੁਹਾਲੀ ਵੱਜੋਂ ਹੋਈ ਹੈ। ਮ੍ਰਿਤਕ ਦੇ ਸਾਥੀ ਅਵਿਨਾਸ਼ ਦੀ ਮੰਗਲਵਾਰ ਨੂੰ ਜ਼ਮਾਨਤ ਹੋਈ ਸੀ। ਅਵਿਨਾਸ਼ ਨੇ ਸਿਵਲ ਹਸਪਤਾਲ ਰੂਪਨਗਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੋਸ਼ ਲਗਾਇਆ ਹੈ ਕਿ ਚਰਨਪ੍ਰੀਤ ਸਿੰਘ ਦੀ ਮੌਤ ਕਥਿਤ ਤੌਰ ਤੇ ਪੁਲੀਸ ਦੀ ਕੁੱਟਮਾਰ ਕਾਰਨ ਹੋਈ ਹੈ। ਡੀ.ਆਈ.ਜੀ. ਰੂਪਨਗਰ ਰੇਂਜ ਨਿਲੰਬਰੀ ਜਗਦਲੇ ਪੁਲੀਸ ਫੋਰਸ ਸਮੇਤ ਮੌਕਾ ਵੇਖਣ ਲਈ ਜ਼ਿਲ੍ਹਾ ਜੇਲ੍ਹ ਰੂਪਨਗਰ ਲਈ ਰਵਾਨਾ ਹੋ ਗਏ ਹਨ। ਰੂਪਨਗਰ ਜੇਲ੍ਹ ਦੇ ਕੈਦੀਆਂ ਨੇ ਹਵਾਲਾਤੀ ਦੀ ਮੌਤ ਦੇ ਰੋਸ ਵਜੋਂ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਐੱਸ ਐੱਸ ਪੀ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਤੇ ਡੀ ਸੀ ਡਾਕਟਰ ਪ੍ਰੀਤੀ ਯਾਦਵ ਵੀ ਭਾਰੀ ਪੁਲੀਸ ਫੋਰਸ ਸਮੇਤ ਜ਼ਿਲ੍ਹਾ ਜੇਲ੍ਹ ਵਿੱਚ ਪੁੱਜ ਗਏ ਹਨ। ਮ੍ਰਿਤਕ ਦੇ ਪਰਿਵਾਰ ਵਲੋਂ ਕਸੂਰਵਾਰਾਂ ਦੇ ਖਿਲਾਫ ਪਰਚਾ ਦਰਜ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਉਧਰ ਜੇਲ੍ਹ ਪ੍ਰਸ਼ਾਸਨ ਵੱਲੋਂ ਮੌਤ ਦਾ ਕਾਰਨ ਮ੍ਰਿਤਕ ਦੀ ਅਚਾਨਕ ਤਬੀਅਤ ਖਰਾਬ ਹੋਣਾ ਦੱਸਿਆ ਜਾ ਰਿਹਾ ਹੈ।

Advertisement

Advertisement
Advertisement