For the best experience, open
https://m.punjabitribuneonline.com
on your mobile browser.
Advertisement

ਚੌਧਰੀ ਰਣਵੀਰ ਸਿੰਘ ਯੂਨੀਵਰਸਿਟੀ ਵਿੱਚ ਕਾਨਵੋਕੇਸ਼ਨ

08:06 AM May 29, 2024 IST
ਚੌਧਰੀ ਰਣਵੀਰ ਸਿੰਘ ਯੂਨੀਵਰਸਿਟੀ ਵਿੱਚ ਕਾਨਵੋਕੇਸ਼ਨ
ਸੀਆਰਐੱਸਯੂ ਵਿੱਚ ਵਿਦਿਆਰਥੀਆਂ ਨੂੰ ਡਿਗਰੀਆਂ ਵੰਡਦੇ ਹੋਏ ਰਾਜਪਾਲ ਬੰਡਾਰੂ ਦੱਤਾਤ੍ਰੇਅ ਤੇ ਹੋਰ।
Advertisement

ਮਹਾਂਵੀਰ ਮਿੱਤਲ
ਜੀਂਦ, 28 ਮਈ
ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨੇ ਕਿਹਾ ਕਿ ਨੌਜਵਾਨ ਆਪਣੇ ਲਈ ਰੁਜ਼ਗਾਰ ਦੀ ਸੋਚ ਦੇ ਨਾਲ ਨਾਲ ਦੂਜਿਆਂ ਨੂੰ ਵੀ ਰੁਜ਼ਗਾਰ ਦੇਣ ਦਾ ਟੀਚਾ ਮਿੱਥ ਕੇ ਮਿਹਨਤ ਕਰਨ ਤਾਂ ਭਾਰਤ ਵਿਸ਼ਵ ਦਾ ਸ਼ਕਤੀਸ਼ਾਲੀ ਦੇਸ਼ ਬਣ ਸਕਦਾ ਹੈ। ਉਨ੍ਹਾਂ ਨੇ ਸਮਾਜ ਵਿੱਚ ਔਰਕਾਂ ਨੂੰ ਅੱਗੇ ਵਧਣ ਦੇ ਮੌਕੇ ਮੁਹੱਈਆ ਕਰਨ ਅਤੇ ਪੂਰਾ ਸਨਮਾਣ ਦੇਣ ਦਾ ਸੱਦਾ ਦਿੰਦਿਆਂ ਕਿਹਾ ਕਿ ਔਰਤਾਂ ’ਤੇ ਅੱਤਿਆਚਾਰ ਕਰਨ ਵਾਲਿਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ ਅਤੇ ਯੋਗ ਸਮਾਜ ਦੇ ਨਿਰਮਾਣ ਲਈ ਔਰਤਾਂ ਦਾ ਸਨਮਾਨ ਕਰਨਾ ਜ਼ਰੂਰੀ ਹੈ।
ਰਾਜਪਾਲ ਬੰਡਾਰੂ ਦੱਤਾ ਤ੍ਰੇਅ ਇੱਥੇ ਚੌਧਰੀ ਰਣਵੀਰ ਸਿੰਘ ਯੂਨੀਵਰਸਿਟੀ ਵਿੱਚ ਕਨਵੋਕੇਸ਼ਨ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਸੁਪਰੀਮ ਕੋਰਟ ਦੇ ਜਸਟਿਸ ਡਾ. ਸੂਰਜ ਕਾਂਤ ਵੀ ਹਾਜ਼ਰ ਸਨ। ਇਸ ਦੌਰਾਨ ਰਾਜਪਾਲ ਦੱਤਾਤ੍ਰੇਅ ਅਤੇ ਜਸਟਿਸ ਡਾ. ਸੂਰਜ ਕਾਂਤ ਨੇ ਸਾਂਝੇ ਤੌਰ ’ਤੇ ਸਮਾਗਮ ਦੀ ਸ਼ੁਰੂਆਤ ਕੀਤੀ। ਇਸ ਪ੍ਰੋਗਰਾਮ ਵਿੱਚ ਰਾਜਪਾਲ ਨੇ 2021 ਤੋਂ 2023 ਤੱਕ ਦੇ 744 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ, ਜਿਨ੍ਹਾਂ 509 ਵਿਦਿਆਰਥਣਾਂ ਸ਼ਾਮਲ ਸਨ। ਇਸ ਦੇ ਨਾਲ ਵੱਖ-ਵੱਖ ਵਿਸ਼ਿਆਂ ਦੇ 21 ਵਿਦਿਆਰਥੀਆਂ ਨੂੰ ਸੋਨੇ ਦੇ ਤਗ਼ਮੇਂ ਭੇਟ ਕੀਤੇ ਗਏ। ਕਾਬਿਲੇ ਜ਼ਿਕਰ ਹੈ ਕਿ ਇਸ ਪ੍ਰੋਗਰਾਮ ਵਿੱਚ ਸਿੱਖਿਆ ਦੇ ਖੇਤਰ ਵਿੱਚ ਮਹਤਵਪੂਰਨ ਭੂਮਿਕਾ ਨਿਭਾਉਣ ਸਦਕਾ ਡੀਏਵੀ ਸਿੱਖਿਅਕ ਸੰਸਥਾਵਾਂ ਦੇ ਚੇਅਰਮੈਨ ਪੂਨਮ ਸੂਰੀ ਨੂੰ ਪੀਐੱਚਡੀ ਦੀ ਮਾਨਦ ਉਪਾਧੀ ਨਾਲ ਨਿਵਾਜਿਆ। ਸ੍ਰੀ ਬੰਡਾਰੂ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਖੂਬ ਮਿਹਨਤ ਕਰਕੇ ਆਪਣੇ ਦੇਸ਼ ਦਾ ਨਾਮ ਪੂਰੀ ਦੁਨੀਆਂ ਵਿਚ ਚਮਕਾਉਣ। ਇਸ ਮੌਕੇ ਜਸਟਿਸ ਡਾ. ਸੂਰਜ ਕਾਂਤ ਨੇ ਸਭ ਤੋਂ ਪਹਿਲਾਂ ਯੂਨੀਵਰਸ਼ਿਟੀ ਪ੍ਰਸ਼ਾਸਨ ਅਤੇ ਡਿਗਰੀਆਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਗੁਣਆਤਮਕ ਸਿੱਖਿਆ ਹੀ ਰਾਸ਼ਟਰ ਨਿਰਮਾਣ ਦੀ ਚਾਬੀ ਹੁੰਦੀ ਹੈ, ਸਿੱਖਿਆ ਨੈਤਿਕ ਮੁੱਲਾਂ ਦੇ ਆਧਾਰ ’ਤੇ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਇਸ ਯੂਨੀਵਰਸਿਟੀ ਨੇ ਆਪਣੇ ਛੋਟੇ ਜਿਹੇ ਸਮੇਂ ਵਿੱਚ ਵਿਦਿਆਰਥੀਆਂ ਨੂੰ ਹਰ ਪ੍ਰਕਾਰ ਦੇ ਕੋਰਸ ਮੁਹੱਈਆ ਕਰਵਾ ਕੇ ਉਨ੍ਹਾਂ ਨੂੰ ਉੱਚੇ-ਉੱਚੇ ਅਹੁਦਿਆਂ ’ਤੇ ਪਹੁੰਚਾਇਆ ਹੈ। ਯੂਨੀਵਰਸਿਟੀ ਦੇ ਵਾਈਸ ਚਾਂਸਲਰ ਕਰਨਲ ਡਾ. ਰਣਪਾਲ ਸਿੰਘ ਨੇ ਯੂਨੀਵਰਸਿਟੀ ਦੀ ਕਾਰਗੁਜ਼ਾਰੀ ’ਤੇ ਚਾਨਣਾ ਪਾਉਂਦੇ ਹੋਏ ਇੱਥੇ ਪੁੱਜੇ ਸਾਰੇ ਸੱਜਣਾਂ ਦਾ ਧੰਨਵਾਦ ਕੀਤਾ।

Advertisement

Advertisement
Author Image

joginder kumar

View all posts

Advertisement
Advertisement
×