For the best experience, open
https://m.punjabitribuneonline.com
on your mobile browser.
Advertisement

ਲੜਕੀਆਂ ਦੇ ਸਰਕਾਰੀ ਕਾਲਜ ਵਿੱਚ ਕਨਵੋਕੇਸ਼ਨ

08:01 AM Apr 24, 2024 IST
ਲੜਕੀਆਂ ਦੇ ਸਰਕਾਰੀ ਕਾਲਜ ਵਿੱਚ ਕਨਵੋਕੇਸ਼ਨ
Advertisement

ਖੇਤਰੀ ਪ੍ਰਤੀਨਿਧ
ਲੁਧਿਆਣਾ, 23 ਅਪਰੈਲ
ਇੱਥੋਂ ਦੇ ਸਰਕਾਰੀ ਕਾਲਜ ਲੜਕੀਆਂ ਵਿੱਚ ਅੱਜ ਸਾਲਾਨਾ ਡਿਗਰੀ ਵੰਡ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ 2022-23 ਸੈਸ਼ਨ ਦੌਰਾਨ ਆਪਣੀ ਪੜ੍ਹਾਈ ਪੂਰੀ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਡਿਗਰੀਆਂ ਤਕਸੀਮ ਕੀਤੀਆਂ ਗਈਆਂ। ਸਮਾਗਮ ਵਿੱਚ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਇੰਦਰਜੀਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਡਾਇਰੈਕਟਰ ਪਸਾਰ ਸਿੱਖਿਆ ਡਾ. ਪ੍ਰਕਾਸ਼ ਸਿੰਘ ਬਰਾੜ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਸਮਾਗਮ ਦੀ ਸ਼ੁਰੂਆਤ ਪ੍ਰਿੰਸੀਪਲ ਸੁਮਨ ਲਤਾ ਵੱਲੋਂ ਆਏ ਹੋਏ ਮਹਿਮਾਨਾਂ ਦੇ ਸਵਾਗਤ ਨਾਲ ਹੋਈ। ਪ੍ਰਿੰਸੀਪਲ ਸੁਮਨ ਲਤਾ ਨੇ ਕਾਲਜ ਦੀਆਂ ਪ੍ਰਾਪਤੀਆਂ ਦੀ ਸੰਖੇਪ ਰਿਪੋਰਟ ਪੇਸ਼ ਕੀਤੀ। ਉਨ੍ਹਾਂ ਡਿਗਰੀ ਧਾਰਕਾਂ ਨੂੰ ਵਧਾਈ ਦਿੱਤੀ ਅਤੇ ਜੀਵਨ ਦੇ ਹਰ ਖੇਤਰ ਵਿੱਚ ਉਨ੍ਹਾਂ ਦੀ ਸਫਲਤਾ ਦੀ ਕਾਮਨਾ ਕੀਤੀ। ਕਾਲਜ ਦੇ ਰਜਿਸਟਰਾਰ ਡਾ. ਸੁਮੀਤ ਬਰਾੜ ਨੇ ਦੱਸਿਆ ਕਿ ਲਗਪਗ 850 ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟਾਂ ਨੂੰ ਆਨਰਜ਼ ਡਿਗਰੀਆਂ ਸਮੇਤ ਆਰਟਸ, ਸਾਇੰਸ ਅਤੇ ਕਾਮਰਸ ਸਟਰੀਮ ਦੀਆਂ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ।
ਮੁੱਖ ਮਹਿਮਾਨ ਡਾ. ਇੰਦਰਜੀਤ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਜੀਵਨ ਕਾਲ ਦਾ ਪਹਿਲਾ ਪੜਾਅ ਪੂਰਾ ਕਰਨ ’ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਔਰਤਾਂ ਵਿੱਚ ਸਿੱਖਿਆ ਹੀ ਸਮਾਜ ਵਿੱਚ ਬਰਾਬਰੀ ਲਿਆਉਣ ਵਿੱਚ ਸਹਾਈ ਹੋ ਸਕਦੀ ਹੈ। ਧੀਰਜ ਅਤੇ ਇਕਸਾਰਤਾ ਸਫਲ ਜੀਵਨ ਦੀ ਕੁੰਜੀ ਹਨ। ਡਾ. ਬਰਾੜ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਜੀਵਨ ਦੇ ਮੁੱਦਿਆਂ ਨਾਲ ਨਜਿੱਠਣ ਲਈ ਸ਼ੁਕਰਗੁਜ਼ਾਰੀ ਅਤੇ ਸਕਾਰਾਤਮਕ ਰਵੱਈਏ ਦੀ ਮਹੱਤਤਾ ਬਾਰੇ ਗੱਲ ਕੀਤੀ। ਉਹਨਾਂ ਨੇ ਪ੍ਰਿੰਸੀਪਲ ਸੁਮਨ ਲਤਾ ਦੀ ਸ਼ਲਾਘਾ ਕੀਤੀ ਜਿਸ ਨੇ 113 ਵਿੱਚ ’ਏ’ ਗ੍ਰੇਡ ਪ੍ਰਾਪਤ ਕਰਨ ਵਿੱਚ ਮਦਦ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਜਨੂੰਨ ਅਤੇ ਪੇਸ਼ੇ ਦਾ ਮੇਲ ਹੋਵੇ ਤਾਂ ਸਫਲਤਾ ਮਿਲਦੀ ਹੈ।

Advertisement

Advertisement
Author Image

sukhwinder singh

View all posts

Advertisement
Advertisement
×