For the best experience, open
https://m.punjabitribuneonline.com
on your mobile browser.
Advertisement

ਖਾਲਸਾ ਕਾਲਜ ਮਾਹਿਲਪੁਰ ਵਿੱਚ ਕਨਵੋਕੇਸ਼ਨ

08:57 AM Apr 09, 2024 IST
ਖਾਲਸਾ ਕਾਲਜ ਮਾਹਿਲਪੁਰ ਵਿੱਚ ਕਨਵੋਕੇਸ਼ਨ
ਵਿਦਿਆਰਥੀਆਂ ਨੂੰ ਡਿਗਰੀਆਂ ਵੰਡਦੇ ਹੋਏ ਮੁੱਖ ਮਹਿਮਾਨ ਪਦਮਸ੍ਰੀ ਡਾ‌. ਹਰਮਹਿੰਦਰ ਸਿੰਘ ਬੇਦੀ ਅਤੇ ਕਾਲਜ ਪ੍ਰਬੰਧਕ।
Advertisement

ਜੰਗ ਬਹਾਦਰ ਸਿੰਘ ਸੇਖੋਂ
ਗੜ੍ਹਸ਼ੰਕਰ, 8 ਅਪਰੈਲ
ਸਿੱਖ ਵਿੱਦਿਅਕ ਕੌਂਸਲ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਸ਼੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਕਰਵਾਈ ਕਨਵੋਕੇਸ਼ਨ ਮੌਕੇ ਯੂਜੀ ਅਤੇ ਪੀਜੀ ਦੇ ਲਗਭਗ 850 ਵਿਦਿਆਰਥੀਆਂ ਨੂੰ ਡਿਗਰੀਆਂ ਤਕਸੀਮ ਕੀਤੀਆਂ ਗਈਆਂ। ਇਸ ਕਨਵੋਕੇਸ਼ਨ ਮੌਕੇ ਮੁੱਖ ਮਹਿਮਾਨ ਵਜੋਂ ਸੈਂਟਰਲ ਯੂਨੀਵਰਸਿਟੀ ਆਫ ਹਿਮਾਚਲ ਪ੍ਰਦੇਸ਼ ਦੇ ਚਾਂਸਲਰ ਅਤੇ ਪਦਮਸ਼੍ਰੀ ਡਾ. ਹਰਮਹਿੰਦਰ ਸਿੰਘ ਬੇਦੀ ਨੇ ਸ਼ਿਰਕਤ ਕੀਤੀ ਜਦਕਿ ਸਮਾਗਮ ਦੀ ਪ੍ਰਧਾਨਗੀ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕੀਤੀ। ਇਸ ਮੌਕੇ ਪ੍ਰਿੰਸੀਪਲ ਡਾ. ਪਰਵਿੰਦਰ ਸਿੰਘ ਨੇ ਕਾਲਜ ਦੀਆਂ ਅਕਾਦਮਿਕ, ਖੇਡ ਅਤੇ ਕਲਾ ਖੇਤਰ ਦੀਆਂ ਪ੍ਰਾਪਤੀਆਂ ਬਾਰੇ ਦੱਸਿਆ।
ਇਸ ਮੌਕੇ ਮੁੱਖ ਮਹਿਮਾਨ ਡਾ. ਹਰਮਹਿੰਦਰ ਸਿੰਘ ਬੇਦੀ ਨੇ ਵਿਦਿਆਰਥੀਆਂ ਨੂੰ ਆਪਣੇ ਦੇਸ਼ ਵਿੱਚ ਰਹਿ ਕੇ ਉਚੇਰੀ ਸਿੱਖਿਆ ਹਾਸਿਲ ਕਰਨ ਅਤੇ ਆਪਣੇ ਸਮਾਜ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਾ. ਹਰਮਹਿੰਦਰ ਸਿੰਘ ਬੇਦੀ, ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ, ਸਿੱਖ ਵਿਦਿਅਕ ਕੌਂਸਲ ਦੇ ਪ੍ਰਧਾਨ ਸੰਤ ਸਾਧੂ ਸਿੰਘ ਕਹਾਰਪੁਰ, ਪੈਟਰਨ ਡਾ. ਜੰਗ ਬਹਾਦਰ ਸਿੰਘ ਰਾਏ, ਮੈਨੇਜਰ ਇੰਦਰਜੀਤ ਸਿੰਘ ਭਾਰਟਾ, ਸਕੱਤਰ ਪ੍ਰੋ. ਅਪਿੰਦਰ ਸਿੰਘ ਅਤੇ ਪ੍ਰਿੰ. ਡਾ. ਪਰਵਿੰਦਰ ਸਿੰਘ ਨੇ 850 ਵਿਦਿਆਰਥੀਆਂ ਨੂੰ ਡਿਗਰੀਆਂ ਤਕਸੀਮ ਕੀਤੀਆਂ। ਕੌਂਸਲ ਦੇ ਸਕੱਤਰ ਪ੍ਰੋ. ਅਪਿੰਦਰ ਸਿੰਘ ਨੇ ਧੰਨਵਾਦੀ ਸ਼ਬਦ ਸਾਂਝੇ ਕੀਤੇ।
ਇਸ ਦੌਰਾਨ ਸਿੱਖ ਵਿੱਦਿਅਕ ਕੌਂਸਲ ਦੇ ਅਹੁਦੇਦਾਰਾਂ ਵੱਲੋਂ ਮੁੱਖ ਮਹਿਮਾਨ ਡਾ. ਹਰਮਹਿੰਦਰ ਸਿੰਘ ਬੇਦੀ, ਡਾ. ਗੁਰਨਾਮ ਕੌਰ‌ ਅਤੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਕਾਲਜ ਦੀ ਵਿੱਤੀ ਸਹਾਇਤਾ ਕਰਨ ਵਾਲੇ ਪ੍ਰਿੰਸੀਪਲ ਜਗਮੋਹਨ ਸਿੰਘ‌ ਅਤੇ ਡਾ. ਪਰਮਿੰਦਰ ਸਿੰਘ ਥਿਆੜਾ ਨੂੰ ਵੀ ਕਾਲਜ ਦੇ ਪ੍ਰਬੰਧਕਾਂ ਵੱਲੋਂ ਸਨਮਾਨਿਤ ਕੀਤਾ ਗਿਆ।

Advertisement

Advertisement
Author Image

Advertisement
Advertisement
×