ਲੋੜਵੰਦ ਵਿਦਿਆਰਥੀਆਂ ਨੂੰ ਕਾਪੀਆਂ ਵੰਡੀਆਂ
07:54 AM Dec 06, 2024 IST
Advertisement
ਧੂਰੀ:
Advertisement
ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਰਾਮ ਬਾਗ ਧੂਰੀ ਦੇ ਪ੍ਰਿੰਸੀਪਲ ਸੁਖਵੀਰ ਸਿੰਘ ਦੀ ਪ੍ਰਧਾਨਗੀ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਬਾਜ਼ੀਗਰ ਬਸਤੀ ਦੇ ਲੋੜਵੰਦ ਬੱਚਿਆਂ ਨੂੰ ਕਰੀਬ 700 ਕਾਪੀਆਂ ਵੰਡੀਆਂ ਗਈਆਂ। ਸਕੂਲ ਮੁਖੀ ਮੋਤੀ ਗਰਗ ਨੇ ਸੰਸਥਾ ਦੇ ਉਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲੋੜਵੰਦ ਵਿਦਿਆਰਥੀਆਂ ਲਈ ਕਾਪੀਆਂ ਤੇ ਕਿਤਾਬਾਂ ਵੰਡਣਾ ਬਹੁਤ ਜ਼ਰੂਰੀ ਸੀ। ਇਸ ਮੌਕੇ ਪ੍ਰੀਤਮ ਸਿੰਘ, ਹਰਦੇਵ ਸਿੰਘ ਜਵੰਧਾ, ਜਸਪਾਲ ਸਿੰਘ, ਬਲਵਿੰਦਰ ਸਿੰਘ, ਜਗਰਾਜ ਸਿੰਘ, ਅਵਤਾਰ ਸਿੰਘ ਅਤੇ ਨਛੱਤਰ ਸਿੰਘ ਫ਼ੌਜੀ ਵੀ ਹਾਜ਼ਰ ਸਨ। -ਖੇਤਰੀ ਪ੍ਰਤੀਨਿਧ
Advertisement
Advertisement