ਪੁਰਾਣੀ ਪੈਨਸ਼ਨ ਦੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕੀਆਂ
10:51 AM Nov 19, 2023 IST
ਪੱਤਰ ਪ੍ਰੇਰਕ
ਮਾਨਸਾ, 18 ਨਵੰਬਰ
ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵੱਲੋਂ ਮਾਨਸਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਦੁਆਰਾ ਜਾਰੀ ਕੀਤੇ ਪੁਰਾਣੀ ਪੈਨਸ਼ਨ ਸਬੰਧੀ ਅਧੂਰੇ ਨੋਟੀਫਿਕੇਸ਼ਨ ਦੀਆਂ ਮੁਲਾਜ਼ਮਾਂ ਵੱਲੋਂ ਕਾਪੀਆਂ ਸਾੜੀਆਂ ਗਈਆਂ। ਜਥੇਬੰਦੀ ਦੇ ਜ਼ਿਲ੍ਹਾ ਕਨਵੀਨਰ ਦਰਸ਼ਨ ਸਿੰਘ ਅਲੀਸ਼ੇਰ ਨੇ ਕਿਹਾ ਕਿ ਪਿਛਲੇ ਸਾਲ 18 ਨਵੰਬਰ ਨੂੰ ਜਾਰੀ ਕੀਤਾ ਪੈਨਸ਼ਨ ਸਬੰਧੀ ਨੋਟੀਫਿਕੇਸ਼ਨ ਇੱਕ ਸਾਲ ਬੀਤ ਜਾਣ ’ਤੇ ਲਾਗੂ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਸਰਕਾਰ ਪੈਨਸ਼ਨ ਦੇ ਮੁੱਦੇ ’ਤੇ ਗੰਭੀਰ ਨਹੀਂ ਹੈ ਅਤੇ ਮੁਲਾਜ਼ਮਾਂ ਨਾਲ ਕੀਤਾ ਵਾਅਦਾ ਪੂਰਾ ਨਹੀਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਸਿਰਫ ਵੋਟ ਲੈਣ ਲਈ ਇਸ ਮੁੱਦੇ ਦੀ ਵਰਤੋਂ ਕਰ ਰਹੀ ਹੈ ਪਰ ਹਕੀਕਤ ਵਿੱਚ ਕੁਝ ਹੋਇਆ ਵੀ ਨਹੀਂ ਹੈ। ਉਨ੍ਹਾਂ ਕਿਹਾ ਕਿ ਸਿਰਫ ਪੈਨਸ਼ਨ ਦਾ ਮੁੱਦਾ ਹੀ ਨਹੀਂ, ਮੁਲਾਜ਼ਮਾਂ ਦੇ ਹੋਰ ਵੀ ਕਈ ਮਸਲੇ ਪੈਂਡਿੰਗ ਪਏ ਹਨ।
Advertisement
Advertisement