ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਿੰਦੀ ਅਤੇ ਪੰਜਾਬੀ ’ਚ ਵੀ ਮਿਲੇਗੀ ਸੁਪਰੀਮ ਕੋਰਟ ਤੇ ਹਾਈ ਕੋਰਟ ਦੇ ਹੁਕਮਾਂ ਦੀ ਕਾਪੀ

07:05 AM Jun 07, 2024 IST

ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 6 ਜੂਨ
ਦੇਸ਼ ਦੀ ਸਰਵਉੱਚ ਅਦਾਲਤ ਸੁਪਰੀਮ ਕੋਰਟ ਅਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਮਹੱਤਵ ਪੂਰਨ ਫੈਸਲਿਆਂ ਦੀਆਂ ਨਕਲਾਂ ਹੁਣ ਅੰਗਰੇਜ਼ੀ ਦੇ ਨਾਲ-ਨਾਲ ਹਿੰਦੀ ਅਤੇ ਪੰਜਾਬੀ ਸਣੇ ਹੋਰਨਾਂ ਖੇਤਰੀ ਭਾਸ਼ਾਵਾਂ ਵਿੱਚ ਵੀ ਮਿਲਣਗੀਆਂ। ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਇਸ ਦੇ ਲਈ ਈ-ਐਸ ਸੀ ਆਰ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਵੈਬਸਾਈਟ ’ਤੇ ਜਾ ਕੇ ਟਰਾਂਸਲੇਟਿਡ ਹਾਈ ਕੋਰਟ ਜੱਜਮੈਂਟ ’ਤੇ ਕਲਿੱਕ ਕਰਨ ’ਤੇ ਮਹੱਤਵਪੂਰਨ ਜਜਮੈਂਟ ਵੱਖ-ਵੱਖ ਸਥਾਨਕ ਭਾਸ਼ਾਵਾਂ ਵਿੱਚ ਵੀ ਮਿਲ ਸਕਦੀਆਂ ਹਨ। ਇਸੇ ਵੈਬਸਾਇਟ ’ਤੇ ਸੁਪਰੀਮ ਕੋਰਟ ਦੀਆਂ ਵੀ ਮਹੱਤਵਪੂਰਨ ਜੱਜਮੈਂਟ ਹਿੰਦੀ ਸਮੇਤ ਸਥਾਨਕ ਭਾਸ਼ਾਵਾਂ ਜਿਵੇਂ ਪੰਜਾਬੀ ਵਿੱਚ ਵੀ ਮਿਲ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸਹੂਲਤ ਆਮ ਲੋਕਾਂ, ਵਕੀਲਾਂ ਜਾਂ ਕਾਨੂੰਨ ਦੀ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਲਈ ਬਹੁਤ ਲਾਹੇਵੰਦ ਸਾਬਤ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਤੋਂ ਅੱਗੇ ਵੱਖ-ਵੱਖ ਵਿਭਾਗ ਜਿਨ੍ਹਾਂ ਨਾਲ ਇਹ ਫ਼ੈਸਲੇ ਸਬੰਧਤ ਹੋਣ, ਇਨ੍ਹਾਂ ਫ਼ੈਸਲਿਆਂ ਦੀ ਸੂਚੀ ਆਪਣੀ ਵਿਭਾਗੀ ਵੈੱਬਸਾਈਟ ’ਤੇ ਸਥਾਨਕ ਭਾਸ਼ਾ ’ਚ ਅਪਲੋਡ ਕਰਕੇ ਆਮ ਲੋਕਾਂ ਅਤੇ ਆਪਣੇ ਵਿਭਾਗੀ ਅਫ਼ਸਰਾਂ ਨੂੰ ਇਸ ਦੀ ਪਹੁੰਚ ਦੇ ਸਕਦੇ ਹਨ ਤਾਂ ਜੋ ਉਹ ਇਨ੍ਹਾਂ ਫ਼ੈਸਲਿਆਂ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ।

Advertisement

Advertisement