For the best experience, open
https://m.punjabitribuneonline.com
on your mobile browser.
Advertisement

ਨਵੇਂ ਫੌਜਦਾਰੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ

06:52 AM Jul 02, 2024 IST
ਨਵੇਂ ਫੌਜਦਾਰੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ
ਲਹਿਰਾਗਾਗਾ ਵਿੱਚ ਐੱਸਡੀਐੱਮ ਨੂੰ ਮੰਗ ਪੱਤਰ ਦਿੰਦੇ ਹੋਏ ਜਨਤਕ ਜਥੇਬੰਦੀਆਂ ਦੇ ਆਗੂ।
Advertisement

ਰਮੇਸ਼ ਭਾਰਦਵਾਜ
ਲਹਿਰਾਗਾਗਾ,1 ਜੁਲਾਈ
ਅੱਜ ਇੱਥੇ ਵੱਖ-ਵੱਖ ਜਨਤਕ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਵੱਲੋਂ ਬਣਾਏ ਨਵੇਂ ਫੌਜਦਾਰੀ ਕਾਨੂੰਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸਬ ਡਿਵੀਜ਼ਨ ਦਫਤਰ ਅੱਗੇ ਨਵੇਂ ਕਾਨੂੰਨ ਦੀਆਂ ਕਾਪੀਆਂ ਸਾੜੀਆਂ ਗਈਆਂ। ਮੁਜ਼ਾਹਰਾਕਾਰੀਆਂ ਨੇ ਐੱਸਡੀਐੱਮ ਸੂਬਾ ਸਿੰਘ ਰਾਹੀ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜਿਆ।ਇਸ ਮੌਕੇ ਜਮਹੂਰੀ ਅਧਿਕਾਰ ਸਭਾ ਦੇ ਆਗੂ ਜਗਜੀਤ ਸਿੰਘ ਭੁਟਾਲ, ਕਿਰਤੀ ਕਿਸਾਨ ਯੂਨੀਅਨ ਦੇ ਨਿਰਭੈ
ਬੀਕੇਯੂ ਏਕਤਾ ਉਗਰਾਹਾਂ ਦੇ ਸੂਬਾ ਮੀਤ ਪ੍ਰਧਾਨ ਜਨਕ ਸਿੰਘ,ਆਲ ਇੰਡੀਆ ਕਿਸਾਨ ਫੈਡਰੇਸ਼ਨ ਦੇ ਲਛਮਣ ਅਲੀਸ਼ੇਰ, ਕੁੱਲ ਹਿੰਦ ਕਿਸਾਨ ਸਭਾ ਦੇ ਕਾਮਰੇਡ ਸਰਪੰਚ ਸਤਵੰਤ ਸਿੰਘ ਖੰਡੇਬਾਦ ਨੇ ਕਿਹਾ ਕਿ ਨਵੇਂ ਫੌਜਦਾਰੀ ਕਾਨੂੰਨ ਲਾਗੂ ਹੋਣ ’ਤੇ ਆਲੋਚਨਾ ਕਰਨ ਅਤੇ ਸਰਕਾਰ ਖ਼ਿਲਾਫ਼ ਬੋਲਣ ਵਾਲੇ ’ਤੇ ਪੁਲੀਸ ਕੇਸ ਦਰਜ ਕਰ ਸਕੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਾਲੇ ਕਨੂੰਨਾਂ ਨੂੰ ਰੱਦ ਕਰਾਉਣ ਲਈ ਦੇਸ਼ ਪੱਧਰੀ ਜਨਤਕ ਜਮਹੂਰੀ ਲਹਿਰ ਦੀ ਉਸਾਰੀ ਲਈ ਪੰਜਾਬ ਦੀਆਂ ਤਿੰਨ ਦਰਜਨ ਜਨਤਕ ਜਮਹੂਰੀ ਜਥੇਬੰਦੀਆਂ ਨੇ ਸਾਂਝਾ ਮੰਚ ਬਣਾ ਕੇ ਇਨ੍ਹਾਂ ਕਾਲੇ ਕਨੂੰਨਾਂ ਨੂੰ ਰੱਦ ਕਰਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਵੱਲੋ ਲੋਕ ਸਭਾ ਚੋਣਾਂ ਵਿੱਚ ਨਕਾਰ ਦੇਣ ਦੇ ਬਾਵਜੂਦ ਮੋਦੀ ਹਕੂਮਤ ਦੇਸ਼ ਚ ਅਣਐਲਾਨੀ ਐਮਰਜੈਂਸੀ ਲਾ ਚੁਕੀ ਹੈ।
ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਅੱਜ ਇੱਥੇ ਤਹਿਸੀਲ ਕੰਪਲੈਕਸ ਵਿੱਚ ਤਰਕਸ਼ੀਲ ਸੁਸਾਇਟੀ ਅਤੇ ਜਮਹੂਰੀ ਅਧਿਕਾਰ ਸਭਾ ਭਾਰਤ ਦੇ ਸੱਦੇ ’ਤੇ ਮੋਦੀ ਸਰਕਾਰ ਵੱਲੋਂ ਬਣਾਏ ਗਏ ਨਵੇਂ ਫੌਜਦਾਰੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ। ਇਸ ਮੌਕੇ ਤਰਕਸ਼ੀਲ ਸੋਸਾਇਟੀ ਦੇ ਪ੍ਰਧਾਨ ਚਰਨਜੀਤ ਸਿੰਘ ਪਟਵਾਰੀ, ਭਾਕਿਯੂ ਉਗਰਾਹਾਂ ਦੇ ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ, ਭਾਕਿਯੂ ਡਕੌਂਦਾ ਦੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ, ਭਾਕਿਯੂ ਰਾਜੇਵਾਲ ਦੇ ਬਲਾਕ ਸਕੱਤਰ ਗਿਆਨ ਸਿੰਘ ਨੇ ਕਿਹਾ ਕਿ ਨਵੇਂ ਕਾਨੂੰਨਾਂ ਤਹਿਤ ਲੋਕਾਂ ਦੀ ਆਵਾਜ਼ ਨੂੰ ਦੱਬਣ ਅਤੇ ਲੋਕ ਆਗੂਆਂ ’ਤੇ ਕਾਰਵਾਈ ਕਰਨ ਦੀ ਖੁੱਲ੍ਹ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇ ਇਹ ਕਾਲੇ ਕਾਨੂੰਨ ਰੱਦ ਨਾ ਕੀਤੇ ਗਏ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ।‌ ਮਗਰੋਂ ਤਹਿਸੀਲਦਾਰ ਨੂੰ ਮੰਗ ਪੱਤਰ ਸੌਂਪਿਆ ਗਿਆ।
ਧੂਰੀ (ਬੀਰਬਲ ਰਿਸ਼ੀ): ਇੱਥੇ ਵੱਖ-ਵੱਖ ਕਿਸਾਨ ਤੇ ਜਮਹੂਰੀ ਜਥੇਬੰਦੀਆਂ ਨੇ ਕੇਂਦਰ ਸਰਕਾਰ ਵੱਲੋਂ ਪਹਿਲੀ ਜੁਲਾਈ ਤੋਂ ਲਾਗੂ ਕੀਤੇ ਜਾ ਰਹੇ ਤਿੰਨ ਨਵੇਂ ਫੌਜਦਾਰੀ ਕਾਨੂੰਨਾਂ ਨੂੰ ਲੋਕ ਵਿਰੋਧੀ ਤੇ ਸੰਘਰਸ਼ੀ ਲੋਕਾਂ ਦੀ ਸੰਘੀ ਘੁੱਟਣ ਵਾਲੇ ਕਰਾਰ ਦਿੰਦਿਆਂ ਇਨ੍ਹਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ। ਉਨ੍ਹਾਂ ਅੱਜ ਐੱਸਡੀਐੱਮ ਦਫ਼ਤਰ ਧੂਰੀ ਅੱਗੇ ਰੋਸ ਪ੍ਰਦਰਸ਼ਨ ਕਰਦਿਆਂ ਰਾਸਟਰਪਤੀ ਦੇ ਨਾਮ ਤਹਿਸੀਲਦਾਰ ਨੂੰ ਮੰਗ ਪੱਤਰ ਸੌਂਪਿਆ।
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਹਰਪਾਲ ਸਿੰਘ ਪੇਧਨੀ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ, ਕੁਲ-ਹਿੰਦ ਕਿਸਾਨ ਸਭਾ ਦੇ ਅਮਰੀਕ ਸਿੰਘ ਕਾਂਝਲਾ, ਬੀਕੇਯੂ ਡਕੌਂਦਾ ਬੁਰਜਗਿੱਲ ਦੇ ਸਮਸ਼ੇਰ ਸਿੰਘ ਈਸਾਪੁਰ, ਜਮਹੂਰੀ ਅਧਿਕਾਰ ਸਭਾ ਦੇ ਵਿਸਾਖਾ ਸਿੰਘ, ਕੁਲਵਿੰਦਰ ਬੰਟੀ, ਤਰਕਸ਼ੀਲ ਆਗੂ ਰਜਿੰਦਰ ਰਾਜੂ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਗੁਰਵਿੰਦਰ ਸਿੰਘ ਬੇਨੜਾ, ਪੰਜਾਬੀ ਸਾਹਿਤ ਸਭਾ ਦੇ ਪ੍ਰਧਾਨ ਮੂਲ ਚੰਦ ਸ਼ਰਮਾ, ਪੈਰਾ ਮੈਡੀਕਲ ਯੂਨੀਅਨ ਦੇ ਚੰਦ ਸਿੰਘ ਆਦਿ ਨੇ ਕਿਹਾ ਕਿ ਲੇਖਿਕਾ ਅਰੁੰਧਤੀ ਰਾਏ ਅਤੇ ਪ੍ਰੋਫੈਸਰ ਸ਼ੇਖ ਸ਼ੌਕਤ ਹੁਸੈਨ ’ਤੇ ਯੂਏਪੀਏ ਤਹਿਤ ਕੇਸ ਦਰਜ ਕਰਨ ਦੇ ਹੁਕਮ ਤੁਰੰਤ ਵਾਪਸ ਲਏ ਜਾਣ।
ਲੌਂਗੋਵਾਲ (ਜਗਤਾਰ ਸਿੰਘ ਨਹਿਲ): ਭਾਜਪਾ ਹਕੂਮਤ ਵੱਲੋਂ ਅਣਐਲਾਨੀ ਐਮਰਜੈਂਸੀ ਤਹਿਤ ਅਰੁੰਧਤੀ ਰਾਏ ਅਤੇ ਪ੍ਰੋ. ਸ਼ੇਖ ਸ਼ੌਕਤ ਹੁਸੈਨ ਉਤੇ ਪਾਏ 14 ਸਾਲ ਪੁਰਾਣੇ ਨਿਰਅਧਾਰ ਕੇਸਾਂ ਦਾ ਡਟਵਾਂ ਵਿਰੋਧ ਕਰਦਿਆਂ ਜਨਤਕ ਜਮਹੂਰੀ ਜਥੇਬੰਦੀਆਂ ਵੱਲੋ ਅੱਜ ਤੋਂ ਲਾਗੂ ਕੀਤੇ ਜਾ ਰਹੇ ਤਿੰਨ ਲੋਕ ਵਿਰੋਧੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਰੋਹ ਭਰਪੂਰ ਮੁਜ਼ਾਹਰਾ ਕੀਤਾ ਗਿਆ।

Advertisement

Advertisement
Author Image

joginder kumar

View all posts

Advertisement
Advertisement
×