ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਅੱਜ

08:52 AM Jun 13, 2024 IST

ਆਤਿਸ਼ ਗੁਪਤਾ
ਚੰਡੀਗੜ੍ਹ, 12 ਜੂਨ
ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿੱਚ ਲੋਕ ਸਭਾ ਚੋਣਾਂ ਦੌਰਾਨ ਸੂਬੇ ਦੀਆਂ 13 ਸੀਟਾਂ ਵਿੱਚੋਂ 12 ਸੀਟਾਂ ’ਤੇ ਹਾਰ ਗਿਆ, ਜਦੋਂ ਕਿ ਪਾਰਟੀ ਸਿਰਫ਼ ਲੋਕ ਸਭਾ ਹਲਕਾ ਬਠਿੰਡਾ ਤੋਂ ਹੀ ਜਿੱਤਣ ਵਿੱਚ ਕਾਮਯਾਬ ਰਹੀ ਹੈ। ਸੂਬੇ ਦੀ ਸਿਆਸਤ ਵਿੱਚ ਲੰਬਾ ਸਮਾਂ ਰਾਜ ਕਰਨ ਵਾਲੀ ਖੇਤਰੀ ਪਾਰਟੀ ਦੀ ਲੋਕ ਸਭਾ ਚੋਣਾਂ ਵਿੱਚ ਕਰਾਰੀ ਹਾਰ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੜਚੋਲ ਕੀਤੀ ਜਾ ਰਹੀ ਹੈ। ਇਸ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 13 ਜੂਨ ਨੂੰ ਬਾਅਦ ਦੁਪਹਿਰ 3 ਵਜੇ ਚੰਡੀਗੜ੍ਹ ਵਿੱਚ ਸਥਿਤ ਮੁੱਖ ਪਾਰਟੀ ਦਫ਼ਤਰ ਵਿੱਚ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਸੱਦੀ ਹੈ। ਮੀਟਿੰਗ ਵਿੱਚ ਲੋਕ ਸਭਾ ਚੋਣਾਂ ਵਿੱਚ ਹਾਰ ਅਤੇ ਦੇਸ਼ ਦੇ ਸਿਆਸੀ ਹਾਲਾਤ ਬਾਰੇ ਪੜਚੋਲ ਕੀਤੀ ਜਾਵੇਗੀ। ਇਸ ਗੱਲ ਦਾ ਪ੍ਰਗਾਟਾਵਾ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕੀਤਾ ਹੈ।
ਜ਼ਿਕਰਯੋਗ ਹੈ ਕਿ ਅਕਾਲੀ ਦਲ ਵੱਲੋਂ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਦੀਆਂ ਸਾਰੀਆਂ 13 ਸੀਟਾਂ ’ਤੇ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰੇ ਗਏ ਸਨ। ਇਸ ਵਿੱਚੋਂ ਸਿਰਫ਼ ਲੋਕ ਸਭਾ ਹਲਕਾ ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ ਜਿੱਤ ਹਾਸਲ ਕਰ ਸਕੀ। ਇਸ ਤੋਂ ਇਲਾਵਾ ਪਾਰਟੀ ਨੂੰ 12 ਸੀਟਾਂ ’ਤੇ ਹਾਰ ਦਾ ਸਾਹਮਣਾ ਕਰਨਾ ਪਿਆ। ਇੰਨਾ ਹੀ ਨਹੀਂ 12 ਵਿੱਚੋਂ ਵੀ ਜ਼ਿਆਦਾਤਰ ਸੀਟਾਂ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੀਆਂ ਜ਼ਮਾਨਤਾਂ ਤੱਕ ਜ਼ਬਤ ਹੋ ਗਈਆਂ। ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਸੂਬੇ ਦੀ ਸਿਆਸਤ ਵਿੱਚੋਂ ਅਕਾਲੀ ਦਲ ਲਗਾਤਾਰ ਪਛੜ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੀਆਂ ਵੋਟਾਂ ਵੀ ਪਿਛਲੀ ਲੋਕ ਸਭਾ ਚੋਣਾਂ ਨਾਲੋਂ ਅੱਧੀਆਂ ਰਹਿ ਗਈਆਂ ਹਨ। ਪਾਰਟੀ ਨੂੰ ਇਸ ਵਾਰ 13.42 ਫ਼ੀਸਦ ਵੋਟਾਂ ਪਈਆਂ ਹਨ, ਜਦੋਂਕਿ ਸਾਲ 2019 ਦੀਆਂ ਚੋਣਾਂ ਵਿੱਚ 27.76 ਫ਼ੀਸਦ ਵੋਟਾਂ ਪਈਆਂ ਸਨ। ਅਕਾਲੀ ਦਲ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਲਗਾਤਾਰ ਸੂਬੇ ਦੀ ਸਿਆਸਤ ਵਿੱਚ ਪਛੜਦਾ ਜਾ ਰਿਹਾ ਹੈ। ਕਿਸਾਨੀ ਅੰਦੋਲਨ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਦੇ ਵੋਟ ਬੈਂਕ ਨੂੰ ਸਾਂਭਣ ਲਈ ਭਾਜਪਾ ਨਾਲ ਗੱਠਜੋੜ ਵੀ ਤੋੜ ਦਿੱਤਾ ਸੀ ਅਤੇ 2022 ਦੀਆਂ ਚੋਣਾਂ ਤੋਂ ਪਹਿਲਾਂ ਬਹੁਜਨ ਸਮਾਜ ਪਾਰਟੀ ਨਾਲ ਗੱਠਜੋੜ ਕਰ ਲਿਆ ਸੀ। ਇਸ ਗੱਠਜੋੜ ਦੇ ਬਾਵਜੂਦ ਸ਼੍ਰੋਮਣੀ ਅਕਾਲੀ ਦਲ ਦੇ ਪੱਲੇ ਕੁਝ ਵੀ ਨਹੀਂ ਪਿਆ। ਪਾਰਟੀ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸਿਰਫ਼ ਤਿੰਨ ਸੀਟਾਂ ਤੱਕ ਸੀਮਤ ਰਹਿ ਗਈ ਹੈ। ਅਜਿਹੇ ਹਾਲਾਤ ’ਚ ਪਾਰਟੀ ਨੂੰ ਪੜਚੋਲ ਕਰਨੀ ਚਾਹੀਦੀ ਹੈ ਤਾਂ ਜੋ ਸਿਆਸਤ ’ਚ ਖੁਦ ਨੂੰ ਜਿਉਂਦਾ ਕੀਤਾ ਜਾ ਸਕੇ।

Advertisement

Advertisement