ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਰੋਨਾ: ਮੁਕਤਸਰ ਦੇ ਐੱਸਐੱਸਪੀ ਦਫ਼ਤਰ ਵਿੱਚ ਤਾਇਨਾਤ ਏਐੱਸਆਈ ਦੀ ਮੌਤ; ਜਲੰਧਰ ਵਿੱਚ ਬਜ਼ੁਰਗ ਸਣੇ ਦੋ ਨੇ ਦਮ ਤੋੜਿਆ

05:03 PM Aug 23, 2020 IST

ਗੁਰਸੇਵਕ ਸਿੰਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ, 23 ਅਗਸਤ

Advertisement

ਮੁਕਤਸਰ ਜ਼ਿਲ੍ਹੇ ਦੇ ਪਿੰਡ ਬਰਜ ਸਿੱਧਵਾਂ ਦੇ ਰਹਿਣ ਵਾਲੇ ਪੰਜਾਬ ਪੁਲੀਸ ਦੇ ਏਐੱਸਆਈ ਪਰਮਬੀਰ ਸਿੰਘ (54) ਦੀ ਕਰੋਨਾ ਕਾਰਨ ਮੌਤ ਹੋ ਗਈ ਹੈ। ਉਹ ਐੱਸਐੱਸਪੀ ਦਫਤਰ ਵਿਖੇ ਤਾਇਨਾਤ ਸੀ। ਕੁੱਝ ਦਨਿਾਂ ਤੋਂ ਬੁਖਾਰ ਸੀ। ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ਤੋਂ ਇਲਾਜ਼ ਕਰਵਾਉਣ ਤੋਂ ਬਾਅਦ ਘਰ ਆ ਕੇ ਹਾਲਤ ਮੁੜ ਵਿਗੜ ਗਈ ਤਾਂ ਪਰਿਵਾਰ ਮਲੋਟ ਦੇ ਨਿੱਜੀ ਹਸਪਤਾਲ ਵਿੱਚ ਲੈ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਜ਼ਿਲ੍ਹੇ ਵਿੱਚ ਕਰੋਨਾ ਕਰਕੇ ਹੋਈ ਛੇਵੀਂ ਮੌਤ ਹੈ। ਐਤਵਾਰ ਨੂੰ 15 ਮਰੀਜ਼ ਕਰੋਨਾ ਪਾਜ਼ੇਟਿਵ ਪਾਏ ਗਏ ਹਨ। ਇਸ ਦੌਰਾਨ ਸਿਵਲ ਸਰਜਨ ਡਾ. ਐੱਚਐੱਨ ਸਿੰਘ ਵੱਲੋਂ ਜਾਰੀ ਸੂਚਨਾ ਅਨੁਸਾਰ ਕਰੋਨਾ ਮਰੀਜ਼ਾਂ ਦੀ ਵਧਦੀ ਗਿਣਤੀ ਵੇਖਦਿਆਂ ਮੁਕਤਸਰ ਦੇ ਸਿਵਲ ਹਸਪਤਾਲ ਨੂੰ ਕੋਵਿਡ-19 ਹਸਪਤਾਲ ਬਣਾ ਦਿੱਤਾ ਗਿਆ ਹੈ। ਆਮ ਸਿਹਤ ਸੇਵਾਵਾਂ ਬੰਦ ਕਰਕੇ ਮਲੋਟ ਤੇ ਗਿਦੜਬਾਹਾ ਦੇ ਸਿਵਲ ਹਸਪਤਾਲ ਵਿੱਚ ਮਿਲਣਗੀਆਂ।

ਜਲੰਧਰ (ਪਾਲ ਸਿੰਘ ਨੌਲੀ):  ਜ਼ਿਲ੍ਹੇ ਵਿੱਚ ਐਤਵਾਰ ਨੂੰ ਕਰੋਨਾ ਦੇ 77 ਹੋਰ ਨਵੇਂ ਪਾਜ਼ੇਟਿਵ ਕੇਸ ਆਏ ਹਨ, ਜਦ ਕਿ ਅਵਤਾਰ ਨਗਰ ਦੇ ਰਹਿਣ ਵਾਲੇ 67 ਸਾਲਾਂ ਵਿਅਕਤੀ ਸਮੋਤ ਦੋ ਜਣਿਆਂ ਦੀ ਮੌਤ ਹੋਈ ਹੈ। ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 5252 ਤੱਕ ਪਹੁੰਚ ਗਈ ਹੈ। ਹੁਣ ਤੱਕ 133 ਕਰੋਨਾ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।

Advertisement

ਧਾਰੀਵਾਲ (ਸੁੱਚਾ ਸਿੰਘ ਪਸਨਾਵਾਲ): ਸ਼ਹਿਰ ਧਾਰੀਵਾਲ ਵਿੱਚ ਕਰੋਨਾ ਵਾਇਰਸ ਨਾਲ ਪਹਿਲੀ ਮੌਤ 73 ਸਾਲਾ ਵਿਅਕਤੀ ਦੀ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਹੋਈ ਹੈ। ਸ਼ਹਿਰ ਧਾਰੀਵਾਲ ਵਾਸੀ ਇਹ ਵਿਅਕਤੀ ਪਿੱਛਲੇ ਸਮੇਂ ਤੋਂ ਬਿਮਾਰ ਸੀ।

ਸਿਰਸਾ (ਪ੍ਰਭੂ ਦਿਆਲ): ਜ਼ਿਲ੍ਹਾ ਸਿਰਸਾ ਵਿੱਚ ਇਕ ਬੱਚੇ ਸਮੇਤ 26 ਸੱਜਰੇ ਕਰੋਨਾ ਪਾਜ਼ੇਟਿਵ ਕੇਸ ਆਏ ਹਨ। ਨਵੇਂ ਮਰੀਜ਼ਾਂ ਨੂੰ ਨਾਗਰਿਕ ਹਸਪਤਾਲ ਦੇ ਆਈਸੋਲੇਸ਼ਨ ਵਾਰਡ ’ਚ ਦਾਖ਼ਲ ਕੀਤਾ ਗਿਆ ਹੈ। ਜ਼ਿਲ੍ਹੇ ਵਿੱਚ ਕਰੋਨਾ ਪਾਜ਼ੇਟਿਵ ਦਾ ਅੰਕੜਾ 977 ’ਤੇ ਪੁੱਜ ਗਿਆ ਹੈ, ਜਦੋਂਕਿ ਹੁਣ ਤੱਕ ਗਿਆਰਾਂ ਵਿਅਕਤੀਆਂ ਦੀ ਕਰੋਨਾ ਨਾਲ ਮੌਤ ਹੋਣ ਦੀ ਪੁਸ਼ਟੀ ਹੋਈ ਹੈ।

Advertisement
Tags :
ਐੱਸਐੱਸਪੀਏਐੱਸਆਈਕਰੋਨਾਜਲੰਧਰ:ਤਾਇਨਾਤਤੋੜਿਆਦਫ਼ਤਰਬਜ਼ੁਰਗਮੁਕਤਸਰਵਿੱਚ