For the best experience, open
https://m.punjabitribuneonline.com
on your mobile browser.
Advertisement

ਕਰੋਨਾ: ਸੰਗਰੂਰ ਪ੍ਰਸ਼ਾਸਨ ਵੱਲੋਂ ਰੈਪਿਡ ਰਿਸਪਾਂਸ ਟੀਮਾਂ ਕਾਇਮ

08:49 AM Dec 24, 2023 IST
ਕਰੋਨਾ  ਸੰਗਰੂਰ ਪ੍ਰਸ਼ਾਸਨ ਵੱਲੋਂ ਰੈਪਿਡ ਰਿਸਪਾਂਸ ਟੀਮਾਂ ਕਾਇਮ
ਸੰਗਰੂਰ ’ਚ ਡੀਸੀ ਜਤਿੰਦਰ ਜੋਰਵਾਲ ਸਿਹਤ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ। ਫੋਟੋ: ਲਾਲੀ
Advertisement

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 23 ਦਸੰਬਰ
ਕਰੋਨਾਵਾਇਰਸ ਦੇ ਨਵੇਂ ਰੂਪ ਜੇ ਐਨ-1 ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵਧੇਰੇ ਚੌਕਸ ਹੋ ਗਿਆ ਹੈ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿਹਤ ਵਿਭਾਗ ਨੂੰ ਵਧੇਰੇ ਚੌਕਸ ਰਹਿਣ ਦੀ ਹਦਾਇਤ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਵੇਰੀਐਂਟ ਤੋਂ ਲੋਕਾਂ ਨੂੰ ਫਿਲਹਾਲ ਕਿਸੇ ਵੀ ਤਰ੍ਹਾਂ ਨਾਲ ਡਰਨ ਦੀ ਲੋੜ ਨਹੀਂ ਹੈ ਪਰ ਫਿਰ ਵੀ ਸਿਹਤ ਵਿਭਾਗ ਨੂੰ ਇਹਤਿਆਤੀ ਤੌਰ ’ਤੇ ਇਸ ਦਾ ਕੋਈ ਵੀ ਕੇਸ ਸਾਹਮਣੇ ਆਉਣ ਦੀ ਸੂਰਤ ਵਿੱਚ ਇਸ ਨਾਲ ਫੌਰੀ ਨਜਿੱਠਣ ਦੇ ਢੁਕਵੇਂ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਏ ਜਾਣ ਦੀ ਲੋੜ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਇਸ ਵੇਰੀਐਂਟ ਦਾ ਹਾਲੇ ਤੱਕ ਕੋਈ ਵੀ ਮਾਮਲਾ ਸਾਹਮਣੇ ਨਹੀਂ ਆਇਆ ਹੈ ਪਰ ਸਿਹਤ ਵਿਭਾਗ ਦੀਆਂ ਪਹਿਲਾਂ ਤੋਂ ਜਾਰੀ ਸਲਾਹਕਾਰੀਆਂ ਮੁਤਾਬਕ ਲੋਕਾਂ ਨੂੰ ਵਾਰ ਵਾਰ ਹੱਥ ਧੋਣੇ ਚਾਹੀਦੇ ਹਨ ਅਤੇ ਬਹੁਤੀ ਭੀੜ ਵਾਲੇ ਸਥਾਨਾਂ ’ਤੇ ਜਾਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਮੀਟਿੰਗ ਦੌਰਾਨ ਸਿਵਲ ਸਰਜਨ ਡਾ. ਕਿਰਪਾਲ ਸਿੰਘ ਨੇ ਦੱਸਿਆ ਕਿ ਕਰੋਨਾਵਾਇਰਸ ਦੇ ਕਿਸੇ ਵੀ ਤਰ੍ਹਾਂ ਦੇ ਪ੍ਰਭਾਵ ਨੂੰ ਰੋਕਣ ਲਈ ਜ਼ਿਲ੍ਹੇ ਵਿੱਚ ਰੈਪਿਡ ਰਿਸਪਾਂਸ ਟੀਮਾਂ ਦਾ ਗਠਨ ਕੀਤਾ ਜਾ ਚੁੱਕਾ ਹੈ। ਜ਼ਿਲ੍ਹਾ ਹਸਪਤਾਲ ਸਮੇਤ ਹੋਰ ਸਿਹਤ ਸੰਸਥਾਵਾਂ ਵਿੱਚ ਲੋੜ ਮੁਤਾਬਕ ਬੈੱਡਾਂ ਦਾ ਪ੍ਰਬੰਧ ਇਹਤਿਆਤੀ ਪੱਧਰ ’ਤੇ ਕੀਤਾ ਜਾ ਚੁੱਕਾ ਹੈ ਅਤੇ ਹਸਪਤਾਲਾਂ ਵਿੱਚ ਲੋੜੀਂਦੀ ਮਾਤਰਾ ਵਿੱਚ ਆਕਸੀਜਨ ਸਿਲੰਡਰ, ਪਲਸ ਆਕਸੀਮੀਟਰ, ਆਕਸੀਜਨ ਕੰਸਟਰੇਟਰ ਤੇ ਐਮਰਜੈਂਸੀ ਦਵਾਈਆਂ ਉਪਲਬਧ ਹਨ।

Advertisement

Advertisement
Author Image

joginder kumar

View all posts

Advertisement
Advertisement
×