ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿੰਗਾਪੁਰ ’ਚ ਮੁੜ ਪੈਰ ਪਸਾਰਨ ਲੱਗਾ ਕਰੋਨਾ

08:24 AM May 19, 2024 IST

ਸਿੰਗਾਪੁਰ: ਸਿੰਗਾਪੁਰ ਵਿੱਚ ਕਰੋਨਾਵਾਇਰਸ ਦੇ ਨਵੇਂ ਮਾਮਲਿਆਂ ਦੀ ਗਿਣਤੀ ਤੇਜ਼ੀ ਨਾਲ ਵਧ ਰਹੀ ਹੈ। ਸਿਹਤ ਅਧਿਕਾਰੀਆਂ ਨੇ ਕਿਹਾ ਕਿ 5 ਤੋਂ 11 ਮਈ ਤੱਕ ਕਰੋਨਾਵਾਇਰਸ ਨਾਲ ਸਬੰਧਤ 25,900 ਕੇਸ ਦਰਜ ਕੀਤੇ ਗਏ ਹਨ। ਸਿਹਤ ਮੰਤਰੀ ਆਂਗ ਯੀ ਕੁੰਗ ਨੇ ਅੱਜ ਲੋਕਾਂ ਨੂੰ ਮਾਸਕ ਪਾਉਣ ਦੀ ਸਲਾਹ ਦਿੱਤੀ ਹੈ। ‘ਦਿ ਸਟ੍ਰੇਟਸ ਟਾਈਮਜ਼’ ਅਖ਼ਬਾਰ ਨੇ ਮੰਤਰੀ ਆਂਗ ਯੀ ਦੇ ਹਵਾਲੇ ਨਾਲ ਕਿਹਾ, ‘‘ਅਸੀਂ ਲਹਿਰ ਦੇ ਸ਼ੁਰੂਆਤੀ ਮੋੜ ’ਤੇ ਹਾਂ ਜਿੱਥੇ ਕੇਸ ਤੇਜ਼ੀ ਨਾਲ ਵਧ ਰਹੇ ਹਨ। ਇਸ ਲਈ, ਮੈਂ ਕਹਾਂਗਾ ਕਿ ਲਹਿਰ ਅਗਲੇ ਦੋ ਤੋਂ ਚਾਰ ਹਫ਼ਤਿਆਂ ਮਤਲਬ ਜੂਨ ਦੇ ਅੱਧ ਤੋਂ ਅਖ਼ੀਰ ਤੱਕ ਸਿਖਰ ’ਤੇ ਪਹੁੰਚ ਸਕਦੀ ਹੈ।’’ ਸਿਹਤ ਮੰਤਰਾਲੇ ਨੇ ਕਿਹਾ ਕਿ ਕਰੋਨਾ ਕੇਸਾਂ ਦੀ ਗਿਣਤੀ 5 ਤੋਂ 11 ਮਈ ਤੱਕ ਅੰਦਾਜ਼ਨ 25,900 ’ਤੇ ਪਹੁੰਚ ਗਈ ਹੈ ਜੋ ਪਿਛਲੇ ਹਫ਼ਤੇ 13,700 ਸੀ। ਇੱਕ ਹਫ਼ਤਾ ਪਹਿਲਾਂ ਦੇ ਮੁਕਾਬਲੇ ਹਸਪਤਾਲ ਵਿੱਚ ਦਾਖ਼ਲ ਹੋਣ ਵਾਲੇ ਕਰੋਨਾ ਪੀੜਤਾਂ ਦੀ ਗਿਣਤੀ 181 ਤੋਂ ਵਧ ਕੇ ਲਗਪਗ 250 ਹੋ ਗਈ ਹੈ। -ਪੀਟੀਆ

Advertisement

Advertisement