For the best experience, open
https://m.punjabitribuneonline.com
on your mobile browser.
Advertisement

ਨਿਗਮ ਅਤੇ ਟਰੈਫਿਕ ਪੁਲੀਸ ਨੇ ਨਾਜਾਇਜ਼ ਕਬਜ਼ੇ ਹਟਾਏ

10:49 AM Feb 12, 2024 IST
ਨਿਗਮ ਅਤੇ ਟਰੈਫਿਕ ਪੁਲੀਸ ਨੇ ਨਾਜਾਇਜ਼ ਕਬਜ਼ੇ ਹਟਾਏ
ਅੰਮ੍ਰਿਤਸਰ ਦੇ ਬਾਜ਼ਾਰ ਵਿੱਚੋਂ ਨਾਜਾਇਜ਼ ਸਾਮਾਨ ਚੁੱਕਦੇ ਹੋਏ ਨਿਗਮ ਕਰਮਚਾਰੀ।
Advertisement

ਜਸਬੀਰ ਸਿੰਘ ਸੱਗੂ
ਅੰਮ੍ਰਿਤਸਰ, 11 ਫਰਵਰੀ
ਨਗਰ ਨਿਗਮ ਵਲੋਂ ਅੱਜ ਟਰੈਫਿਕ ਪੁਲੀਸ ਵਿਭਾਗ ਨਾਲ ਮਿਲ ਕੇ ਗੁਰੂ ਨਗਰੀ ਵਿੱਚ ਨਾਜਾਇਜ਼ ਕਬਜ਼ਿਆਂ ਖਿਲਾਫ ਸਾਂਝੀ ਕਾਰਵਾਈ ਕੀਤੀ ਗਈ। ਇਸ ਦੌਰਾਨ ਨਗਰ ਨਿਗਮ ਦੇ ਤਹਬਿਜ਼ਾਰੀ ਵਿਭਾਗ ਵਲੋਂ ਪ੍ਰਮੁੱਖ ਵਪਾਰਕ ਕੇਂਦਰ ਹਾਲ ਗੇਟ ਤੋਂ ਸਿਟੀ ਕੋਤਵਾਲੀ ਤੱਕ ਬਾਜ਼ਾਰ ਦੇ ਦੋਵੇਂ ਪਾਸੇ ਸਾਮਾਨ ਵੇਚਣ ਲਈ ਲਗਾਏ ਗਏ ਮੰਜ਼ੇ ਤੇ ਹੋਰ ਸਾਮਾਨ ਨਿਗਮ ਕਰਮਚਾਰੀਆਂ ਵਲੋਂ ਕਬਜ਼ੇ ਵਿੱਚ ਲਿਆ ਗਿਆ। ਇਸ ਮੌਕੇ ਅਸਟੇਟ ਅਫਸਰ ਧਰਮਿੰਦਰਜੀਤ ਸਿੰਘ ਨੇ ਦੱਸਿਆ ਕਿ ਹਾਲ ਬਾਜ਼ਾਰ ਦੇ ਦੁਕਾਨਦਾਰਾਂ ਨੇ ਟਰੈਫਿਕ ਪੁਲੀਸ ਵਿਭਾਗ ਅਤੇ ਨਗਰ ਨਿਗਮ ਨੂੂੰ ਸ਼ਿਕਾਇਤ ਕੀਤੀ ਸੀ ਕਿ ਬਾਜ਼ਾਰ ਵਿੱਚ ਐਤਵਾਰ ਨੂੰ ਮੰਜ਼ੇ ਲਗਾ ਕੇ ਸਾਮਾਨ ਵੇਚਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਐਤਵਾਰੀ ਬਾਜ਼ਾਰ ਨਾਲ ਆਵਾਜਾਈ ਵਿੱਚ ਵੀ ਵਿਘਨ ਪੈਂਦਾ ਹੈ। ਅਸਟੇਟ ਅਫਸਰ ਨੇ ਕਿਹਾ ਕਿ ਭਵਿੱਖ ਵਿੱਚ ਵੀ ਨਾਜਾਇਜ਼ ਕਬਜ਼ਿਆਂ ਖਿਲਾਫ ਇਹ ਕਾਰਵਾਈ ਜਾਰੀ ਰਹੇਗੀ।

Advertisement

Advertisement
Author Image

Advertisement
Advertisement
×