ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਿਗਮ ਕਮਿਸ਼ਨਰ ਡੇਚਲਵਾਲ ਨੇ ਅਹੁਦਾ ਸੰਭਾਲਿਆ

07:46 AM Sep 17, 2024 IST
ਨਿਗਮ ਕਮਿਸ਼ਨਰ ਆਦਿੱਤਿਆ ਡੇਚਲਵਾਲ ਅਹੁਦਾ ਸੰਭਾਲਦੇ ਹੋਏ। -ਫੋਟੋ: ਮਹਾਜਨ

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 16 ਸਤੰਬਰ
ਸਫ਼ਾਈ ਤੋਂ ਲੈ ਕੇ ਰਿਕਵਰੀ ਅਤੇ ਵਿਕਾਸ ਕਾਰਜਾਂ ਦੇ ਪ੍ਰਾਜੈਕਟ ਆਉਣ ਵਾਲੇ 100 ਦਿਨਾਂ ਵਿੱਚ ਲੁਧਿਆਣਾ ਦੀ ਤਸਵੀਰ ਨੂੰ ਬਦਲਣਗੇ। ਸਾਲ 2016 ਬੈਚ ਦੇ ਆਈਏਐੱਸ ਅਧਿਕਾਰੀ ਆਦਿੱਤਿਆ ਡੇਚਲਵਾਲ ਨੇ ਅੱਜ ਨਗਰ ਨਿਗਮ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਹੈ। ਉਹ ਲੁਧਿਆਣਾ ਤੋਂ ਚੰਗੀ ਤਰ੍ਹਾਂ ਜਾਣੂ ਹਨ ਅਤੇ ਸ਼ਹਿਰ ਵਿੱਚ ਨਗਰ ਨਿਗਮ ਦੇ ਵਧੀਕ ਕਮਿਸ਼ਨਰ ਵਜੋਂ ਕੰਮ ਕਰ ਚੁੱਕੇ ਹਨ। ਉਨ੍ਹਾਂ ਐਡੀਸ਼ਨਲ ਕਮਿਸ਼ਨਰ ਦੇ ਅਹੁਦੇ ’ਤੇ ਹੁੰਦਿਆਂ ਵੀ ਕਾਫ਼ੀ ਕੰਮ ਕੀਤਾ ਹੈ ਜਿਸ ਕਾਰਨ ਉਨ੍ਹਾਂ ਨੂੰ ਸ਼ਹਿਰ ਦੇ ਵਿਕਾਸ ਪ੍ਰਾਜੈਕਟਾਂ ਬਾਰੇ ਵੀ ਚੰਗੀ ਜਾਣਕਾਰੀ ਹੈ, ਜਿਸ ਦਾ ਉਨ੍ਹਾਂ ਨੂੰ ਫ਼ਾਇਦਾ ਮਿਲੇਗਾ। ਉਨ੍ਹਾਂ ਸ਼ਹਿਰ ਵਿੱਚ ਰਹਿੰਦ-ਖੂੰਹਦ ਦੇ ਪ੍ਰਬੰਧਨ ਅਤੇ ਸਾਫ਼-ਸਫ਼ਾਈ ਲਈ ਲੋਕਾਂ ਦਾ ਸਹਿਯੋਗ ਮੰਗਿਆ ਅਤੇ ਆਸ ਪ੍ਰਗਟਾਈ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਉਹ ਲੁਧਿਆਣਾ ਨੂੰ ਸਾਫ਼-ਸਫ਼ਾਈ ਦੀ ਰੈਂਕਿੰਗ ਵਿੱਚ ਅੱਗੇ ਲੈ ਕੇ ਆਉਣਗੇ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗਾਂ ਤੋਂ 100 ਦਿਨਾਂ ਦਾ ਏਜੰਡਾ ਮੰਗਿਆ ਗਿਆ ਹੈ ਤਾਂ ਜੋ ਇਸ ’ਤੇ ਕੰਮ ਕੀਤਾ ਜਾ ਸਕੇ।
ਸਰਾਭਾ ਨਗਰ ਸਥਿਤ ਜ਼ੋਨ- ਡੀ ਦਫ਼ਤਰ ਵਿੱਚ ਨਵ-ਨਿਯੁਕਤ ਨਿਗਮ ਕਮਿਸ਼ਨਰ ਨੇ ਅੱਜ ਸਮੂਹ ਵਿਭਾਗਾਂ ਦੇ ਮੁਖੀਆਂ ਦੇ ਨਾਲ-ਨਾਲ ਨਿਗਮ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਸਾਫ਼-ਸਫ਼ਾਈ ਅਤੇ ਜਨਤਕ ਸੇਵਾਵਾਂ ਪ੍ਰਦਾਨ ਕਰਨ ਲਈ ‘100 ਦਿਨਾਂ ਦਾ ਟੀਚਾ’ ਨਿਰਧਾਰਤ ਕਰਨ ਦੇ ਨਿਰਦੇਸ਼ ਦਿੱਤੇ। ਨਿਗਮ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਦੀ ਤਰਜੀਹ ਸ਼ਹਿਰ ਦੀ ਸਫ਼ਾਈ ਦੇ ਨਾਲ-ਨਾਲ ਰਿਕਵਰੀ ’ਤੇ ਵੀ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਫ਼ਾਈ ਦੇ ਨਾਲ-ਨਾਲ ਵਿਸ਼ਵ ਬੈਂਕ ਦੇ ਚੱਲ ਰਹੇ ਪ੍ਰਾਜੈਕਟ ਜਾਂ ਬੁੱਢੇ ਨਾਲੇ ਦੀ ਸਫ਼ਾਈ ਲਈ ਚੱਲ ਰਹੇ ਪ੍ਰਾਜੈਕਟ ’ਤੇ ਜਲਦੀ ਤੋਂ ਜਲਦੀ ਕੰਮ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨਾਲ ਸਬੰਧਤ ਸਾਰੇ ਪ੍ਰਾਜੈਕਟਾਂ ਦਾ ਕੰਮ ਪੂਰੀ ਤਨਦੇਹੀ ਨਾਲ ਕੀਤਾ ਜਾਵੇਗਾ। ਨਵ-ਨਿਯੁਕਤ ਨਗਰ ਨਿਗਮ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੁੱਕੇ ਅਤੇ ਗਿੱਲੇ ਕੂੜੇ ਨੂੰ ਵੱਖ-ਵੱਖ ਕਰ ਕੇ ਕੂੜਾ ਇਕੱਠਾ ਕਰਨ ਵਾਲਿਆਂ ਨੂੰ ਦੇ ਕੇ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਲਈ ਅਧਿਕਾਰੀਆਂ ਦਾ ਸਹਿਯੋਗ ਕਰਨ।
ਉਨ੍ਹਾਂ ਲੋਕਾਂ ਨੂੰ ਸਮੇਂ ਸਿਰ ਆਪਣੇ ਟੈਕਸਾਂ ਦਾ ਭੁਗਤਾਨ ਕਰਨ ਦੀ ਅਪੀਲ ਕੀਤੀ ਕਿ ਤਾਂ ਜੋ ਇਕੱਠਾ ਹੋਇਆ ਪੈਸਾ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਅਤੇ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਵਰਤਿਆ ਜਾਵੇ। ਇਸ ਤੋਂ ਪਹਿਲਾਂ ਅਧਿਕਾਰੀਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ।

Advertisement

Advertisement