For the best experience, open
https://m.punjabitribuneonline.com
on your mobile browser.
Advertisement

ਭ੍ਰਿਸ਼ਟਾਚਾਰ ਕੇਸ: ਹਾਈ ਕੋਰਟ ਕੇਜਰੀਵਾਲ ਦੀ ਜ਼ਮਾਨਤ ਅਰਜ਼ੀ ’ਤੇ ਭਲਕੇ ਕਰੇਗਾ ਸੁਣਵਾਈ

06:54 AM Jul 04, 2024 IST
ਭ੍ਰਿਸ਼ਟਾਚਾਰ ਕੇਸ  ਹਾਈ ਕੋਰਟ ਕੇਜਰੀਵਾਲ ਦੀ ਜ਼ਮਾਨਤ ਅਰਜ਼ੀ ’ਤੇ ਭਲਕੇ ਕਰੇਗਾ ਸੁਣਵਾਈ
Advertisement

* ਸਿਸੋਦੀਆ, ਕਵਿਤਾ ਤੇ ਹੋਰਨਾਂ ਮੁਲਜ਼ਮਾਂ ਦੀ ਹਿਰਾਸਤ ’ਚ 25 ਜੁਲਾਈ ਤੱਕ ਵਾਧਾ

Advertisement

ਨਵੀਂ ਦਿੱਲੀ, 3 ਜੁਲਾਈ
ਦਿੱਲੀ ਹਾਈ ਕੋਰਟ ਕਥਿਤ ਆਬਕਾਰੀ ਨੀਤੀ ਘੁਟਾਲੇ ਦੇ ਸਬੰਧ ਵਿਚ ਸੀਬੀਆਈ ਵੱਲੋਂ ਦਰਜ ਭ੍ਰਿਸ਼ਟਾਚਾਰ ਕੇਸ ਵਿਚ ਜ਼ਮਾਨਤ ਦੀ ਮੰਗ ਕਰਦੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ’ਤੇ 5 ਜੁਲਾਈ ਨੂੰ ਸੁਣਵਾਈ ਕਰੇਗੀ। ਕੇਜਰੀਵਾਲ ਵੱਲੋਂ ਪੇਸ਼ ਵਕੀਲ ਰਜਤ ਭਾਰਦਵਾਜ ਨੇ ਕਾਰਜਕਾਰੀ ਚੀਫ ਜਸਟਿਸ ਮਨਮੋਹਨ ਤੇ ਜਸਟਿਸ ਤੁਸ਼ਾਰ ਰਾਓ ਗੇਡੇਲਾ ਦੇ ਬੈਂਚ ਅੱਗੇ ਪੇਸ਼ ਹੋ ਕੇ ਪਟੀਸ਼ਨ ਸੁਣਵਾਈ ਲਈ ਫੌਰੀ ਸੂਚੀਬੱਧ ਕੀਤੇ ਜਾਣ ਦੀ ਮੰਗ ਕੀਤੀ, ਪਰ ਬੈਂਚ ਨੇ ਕਿਹਾ ਕਿ ਉਹ ਇਸ ’ਤੇ ਸ਼ੁੱਕਰਵਾਰ ਨੂੰ ਸੁਣਵਾਈ ਕਰੇਗਾ।
ਭਾਰਦਵਾਜ ਨੇ ਜ਼ੋਰ ਦੇ ਕੇ ਆਖਿਆ ਕਿ ਉਸ ਦੇ ਮੁਵੱਕਿਲ ਨੂੰ ਬਣਦੀ ਕਾਨੂੰਨੀ ਕਾਰਵਾਈ ਤੋਂ ਬਗੈਰ ਹੀ ਗੈਰਕਾਨੂੰਨੀ ਹਿਰਾਸਤ ਵਿਚ ਲਿਆ ਗਿਆ, ਜਿਸ ਕਰਕੇ ਉਸ ਨੇ ਜ਼ਮਾਨਤ ਅਰਜ਼ੀ ਦਾਖ਼ਲ ਕੀਤੀ ਹੈ। ਸੀਬੀਆਈ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਕੇਜਰੀਵਾਲ ਨੂੰ 26 ਜੂਨ ਨੂੰ ਤਿਹਾੜ ਜੇਲ੍ਹ ਵਿਚੋਂ ਗ੍ਰਿਫ਼ਤਾਰ ਕੀਤਾ ਸੀ। ਇਸ ਦੌਰਾਨ ਸੂਤਰਾਂ ਮੁਤਾਬਕ ਕੇਜਰੀਵਾਲ ਟਰਾਇਲ ਕੋਰਟ ਵੱਲੋਂ 1 ਜੁਲਾਈ ਨੂੰ ਸੁਣਾਏ ਫੈਸਲੇ ਨੂੰ ਵੀ ਚੁਣੌਤੀ ਦਿੱਤੀ ਹੈ, ਜਿਸ ਵਿਚ ਕੋਰਟ ਨੇ ਕੇਜਰੀਵਾਲ ਦੀ ਉਹ ਅਪੀਲ ਰੱਦ ਕਰ ਦਿੱਤੀ ਸੀ, ਜਿਸ ਵਿਚ ਆਪ ਕਨਵੀਨਰ ਨੇ ਆਪਣੇ ਵਕੀਲਾਂ ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਹਫ਼ਤੇ ਵਿਚ ਦੋ ਵਾਧੂ ਬੈਠਕਾਂ ਕਰਵਾਉਣ ਸਬੰਧੀ ਜੇਲ੍ਹ ਅਥਾਰਿਟੀਜ਼ ਨੂੰ ਹਦਾਇਤਾਂ ਜਾਰੀ ਕੀਤੇ ਜਾਣ ਦੀ ਮੰਗ ਕੀਤੀ ਸੀ। ਮੌਜੂਦਾ ਸਮੇਂ ਕੇਜਰੀਵਾਲ ਨੂੰ ਹਫ਼ਤੇ ਵਿਚ ਦੋ ਵਾਰ ਆਪਣੇ ਵਕੀਲਾਂ ਨਾਲ ਮਿਲਣ ਦੀ ਖੁੱਲ੍ਹ ਹੈ।
ਇਸ ਦੌਰਾਨ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਦੀ ਕੋਰਟ ਨੇ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 12 ਜੁਲਾਈ ਜਦੋਂਕਿ ਮਨੀਸ਼ ਸਿਸੋਦੀਆ, ਕੇ. ਕਵਿਤਾ ਤੇ ਹੋਰਨਾਂ ਮੁਲਜ਼ਮਾਂ ਦੀ 25 ਜੁਲਾਈ ਤੱਕ ਵਧਾ ਦਿੱਤੀ ਹੈ। ਇਕ ਹੋਰ ਮੁਲਜ਼ਮ ਤੇ ‘ਆਪ’ ਦੇ ਰਾਜ ਸਭਾ ਮੈਂਬਰ ਸੰਜੈ ਸਿੰਘ ਨੇ ਅਰਜ਼ੀ ਦਾਇਰ ਕਰਕੇ ਪੇਸ਼ੀ ਤੋਂ ਨਿੱਜੀ ਛੋਟ ਮੰਗੀ ਹੈ। ਕੇਜਰੀਵਾਲ ਨੂੰ ਵੀਡੀਓ ਕਾਨਫਰੰਸਿੰਗ ਜ਼ਰੀਏ ਕੋਰਟ ਵਿਚ ਪੇਸ਼ ਕੀਤਾ ਗਿਆ ਸੀ। ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਨੇ ਈਡੀ ਨੂੰ ਹਦਾਇਤ ਕੀਤੀ ਹੈ ਕਿ ਉਹ ਮੁਲਜ਼ਮਾਂ ਨੂੰ ਦੋ ਦਿਨਾਂ ਵਿਚ ਸਪਲੀਮੈਂਟਰੀ ਚਾਰਜਸ਼ੀਟ ਦੀ ਕਾਪੀ ਮੁਹੱਈਆ ਕਰਵਾਏ। -ਪੀਟੀਆਈ/ਏਐੱਨਆਈ

Advertisement

Advertisement
Author Image

joginder kumar

View all posts

Advertisement