ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੌਂਸਲਰ ਦਮਨਪ੍ਰੀਤ ਬਾਦਲ ਵੱਲੋਂ ਪੰਜਾਬੀ ਮਾਂ ਬੋਲੀ ਲਈ ਆਵਾਜ਼ ਬੁਲੰਦ

08:48 AM Aug 04, 2023 IST

ਚੰਡੀਗੜ੍ਹ (ਖੇਤਰੀ ਪ੍ਰਤੀਨਿਧ): ਚੰਡੀਗੜ੍ਹ ਨਗਰ ਨਿਗਮ ਨੇ ਸ਼ਹਿਰ ਵਿੱਚ ਸਵੱਛਤਾ ਮੁਹਿੰਮ ਨੂੰ ਹੁਲਾਰਾ ਦੇਣ ਲਈ ਇਕ ਗੀਤ ਜਾਰੀ ਕੀਤਾ ਹੈ। ਨਗਰ ਨਿਗਮ ਵਿੱਚ ਵਿਰੋਧੀ ਪਾਰਟੀ ਦੇ ਨੇਤਾ ਦਮਨਪ੍ਰੀਤ ਸਿੰਘ ਬਾਦਲ ਨੇ ਇਸ ਗੀਤ ਨੂੰ ਲੈ ਕੇ ਕਿਹਾ ਕਿ ਚੰਡੀਗੜ੍ਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਵਸਾਇਆ ਗਿਆ ਹੈ ਪਰ ਇਸ ਗੀਤ ਵਿਚ ਇਕ ਵੀ ਸ਼ਬਦ ਪੰਜਾਬੀ ਮਾਂ ਬੋਲੀ ਦਾ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਕਿਸੇ ਭਾਸ਼ਾ ਜਾਂ ਕਲਾਕਾਰ ਦੇ ਖ਼ਿਲਾਫ਼ ਨਹੀਂ ਹਨ ਪਰ ਪੰਜਾਬੀ ਮਾਂ ਬੋਲੀ ਦੇ ਹੱਕ ਵਿਚ ਹਮੇਸ਼ਾ ਆਪਣੀ ਲੜਾਈ ਜਾਰੀ ਰੱਖਣਗੇ। ਉਨ੍ਹਾਂ ਚੰਡੀਗੜ੍ਹ ਪ੍ਰਸ਼ਾਸਨ ਸਮੇਤ ਨਗਰ ਨਿਗਮ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਸ਼ਹਿਰ ਵਿੱਚ ਸਵੱਛਤਾ ਮੁਹਿੰਮ ਸਹਿਤ ਚਲਾਈ ਜਾਣ ਵਾਲੀ ਹਰ ਕਿਸੀ ਮੁਹਿੰਮ ਦੇ ਇਸ਼ਤਿਹਾਰ ਤੇ ਗੀਤ ਪੰਜਾਬੀ ਭਾਸ਼ਾ ਵਿਚ ਵੀ ਜਾਰੀ ਕੀਤੇ ਜਾਣ। ਕੌਂਸਲਰ ਦਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਚੰਡੀਗੜ੍ਹ ਵਿਚ ਅੱਜ ਵੀ 23 ਪਿੰਡ ਵਸਦੇ ਹਨ, ਜ੍ਹਿਨਾਂ ਵਿਚ ਪੰਜਾਬੀ ਭਾਸ਼ਾ ਬੋਲੀ ਜਾਂਦੀ ਹੈ ਪਰ ਇਸ ਦੇ ਬਾਵਜੂਦ ਚੰਡੀਗੜ੍ਹ ਵਿੱਚ ਪੰਜਾਬੀ ਭਾਸ਼ਾ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਪ੍ਰਸ਼ਾਸਨ ਸਮੇਤ ਨਗਰ ਨਿਗਮ ਤੋਂ ਮੰਗ ਕੀਤੀ ਚੰਡੀਗੜ੍ਹ ਵਿੱਚ ਪੰਜਾਬੀ ਭਾਸਾਂ ਨੂੰ ਬਣਦਾ ਸਤਿਕਾਰ ਦਿੱਤਾ ਜਾਵੇ।

Advertisement

Advertisement
Advertisement