ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੌਂਸਲਰ ਹਰਦੀਪ ਸਿੰਘ ਬੁਟੇਰਲਾ ਸਾਥੀਆਂ ਸਣੇ ‘ਆਪ’ ਵਿੱਚ ਸ਼ਾਮਲ

08:38 AM May 10, 2024 IST
ਕੌਂਸਲਰ ਹਰਦੀਪ ਸਿੰਘ ਬੁਟੇਰਲਾ ਤੇ ਸਾਥੀਆਂ ਦਾ ਪਾਰਟੀ ਵਿੱਚ ਸਵਾਗਤ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ।

ਆਤਿਸ਼ ਗੁਪਤਾ
ਚੰਡੀਗੜ੍ਹ, 9 ਮਈ
ਚੰਡੀਗੜ੍ਹ ਦੇ ਵਾਰਡ ਨੰਬਰ-30 ਤੋਂ ਕੌਂਸਲਰ ਹਰਦੀਪ ਸਿੰਘ ਬੁਟੇਰਲਾ ਨੇ ਅੱਜ ਆਪਣੇ ਸਾਥੀਆਂ ਸਣੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਵਿੱਚ ਆਪਣੀ ਰਿਹਾਇਸ਼ ਵਿਖੇ ਬੁਟੇਰਲਾ ਤੇ ਉਨ੍ਹਾਂ ਦੇ ਸਾਥੀਆਂ ਨੂੰ ਸਿਰੋਪਾਓ ਪਾ ਕੇ ਪਾਰਟੀ ਵਿੱਚ ਸ਼ਾਮਲ ਕਰਵਾਇਆ। ਸ੍ਰੀ ਮਾਨ ਨੇ ਬੁਟੇਰਲਾ ਦਾ ਪਾਰਟੀ ਵਿੱਚ ਸਵਾਗਤ ਕੀਤਾ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਦਿਸ਼ਾ-ਨਿਰਦੇਸ਼ਾਂ ’ਤੇ ਲੋਕ ਹਿੱਤ ਵਿੱਚ ਕੰਮ ਕਰਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ‘ਆਪ’ ਨੇ ਦਿੱਲੀ ਤੇ ਪੰਜਾਬ ਵਿੱਚ ਵਧੇਰੇ ਵਿਕਾਸ ਕਾਰਜ ਕੀਤੇ ਹਨ, ਜਿਸ ਕਰ ਕੇ ਵੱਡੀ ਗਿਣਤੀ ਲੋਕ ‘ਆਪ’ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਚੰਡੀਗੜ੍ਹ ਦੀ ਵਾਰੀ ਹੈ। ਚੰਡੀਗੜ੍ਹ ਵਿੱਚ ਵੀ ‘ਆਪ’ ਵੱਲੋਂ ਲੋਕ ਹਿੱਤ ਵਿੱਚ ਕਈ ਵੱਡੇ ਫੈਸਲੇ ਲਏ ਜਾਣਗੇ।
ਸ੍ਰੀ ਬੁਟੇਰਲਾ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਾਰਟੀ ਵਿੱਚ ਸ਼ਾਮਲ ਕਰਨ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਪੰਜਾਬ ਵਿੱਚ ‘ਆਪ’ ਸਰਕਾਰ ਵੱਲੋਂ ਪਿਛਲੇ ਦੋ ਸਾਲਾਂ ਵਿੱਚ ਕੀਤੇ ਗਏ ਕੰਮਾਂ ਅਤੇ ਲੋਕ ਭਲਾਈ ਦੀਆਂ ਨੀਤੀਆਂ ਤੋਂ ਕਾਫੀ ਪ੍ਰਭਾਵਿਤ ਹੋਏ ਹਨ ਅਤੇ ਇਸ ਕਰ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ‘ਆਪ’ ਲੋਕ ਹਿੱਤ ਵਿੱਚ ਕੰਮ ਕਰਨ ਵਾਲੀ ਪਾਰਟੀ ਹੈ ਅਤੇ ਉਹ ‘ਆਪ’ ਰਾਹੀਂ ਚੰਡੀਗੜ੍ਹ ਦਾ ਵੀ ਸੰਪੂਰਨ ਵਿਕਾਸ ਕਰਵਾਉਣਗੇ।
ਦੱਸਣਯੋਗ ਹੈ ਕਿ ਹਰਦੀਪ ਸਿੰਘ ਬੁਟੇਰਲਾ ਮਜੂਦਾ ਸਮੇਂ ਵਾਰਡ ਨੰਬਰ 30 ਤੋਂ ਕੌਂਸਲਰ ਹਨ ਅਤੇ ਲਗਾਤਾਰ ਤਿੰਨ ਵਾਰ ਤੋਂ ਚੋਣ ਜਿੱਤਦੇ ਆ ਰਹੇ ਹਨ। ਉਹ ਨਗਰ ਨਿਗਮ ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ ਵਜੋਂ ਵੀ ਆਪਣੀ ਜ਼ਿੰਮੇਵਾਰੀ ਨਿਭਾਅ ਚੁੱਕੇ ਹਨ। ਸ਼੍ਰੋਮਣੀ ਅਕਾਲੀ ਦਲ ਨੇ ਬੁਟੇਰਲਾ ਨੂੰ ਲੋਕ ਸਭਾ ਚੋਣਾਂ ਲਈ ਚੰਡੀਗੜ੍ਹ ਤੋਂ ਉਮੀਦਵਾਰ ਵੀ ਐਲਾਨ ਦਿੱਤਾ ਸੀ, ਪਰ ਬੁਟੇਰਲਾ ਨੇ ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਸ ਦੇ ਨਾਲ ਹੀ ਲੋਕ ਸਭਾ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਸੀ।

Advertisement

Advertisement
Advertisement