For the best experience, open
https://m.punjabitribuneonline.com
on your mobile browser.
Advertisement

ਕੌਂਸਲਰ ਊਸ਼ਾ ਕਾਂਗਰਸ ’ਚ ਪਰਤੀ

11:51 AM Jun 09, 2024 IST
ਕੌਂਸਲਰ ਊਸ਼ਾ ਕਾਂਗਰਸ ’ਚ ਪਰਤੀ
ਕੌਂਸਲਰ ਊਸ਼ਾ ਰਾਣੀ ਦਾ ਕਾਂਗਰਸ ਵਿੱਚ ਸਵਾਗਤ ਕਰਦੇ ਹੋਏ ਦੀਪਇੰਦਰ ਸਿੰਘ ਢਿੱਲੋਂ। -ਫੋਟੋ: ਰੂਬਲ
Advertisement

ਹਰਜੀਤ ਸਿੰਘ
ਜ਼ੀਰਕਪੁਰ, 8 ਜੂਨ
ਇਥੋਂ ਦੇ ਵਾਰਡ ਨੰ. 1 ਤੋਂ ਕੌਂਸਲਰ ਊਸ਼ਾ ਰਾਣੀ ਅਤੇ ਉਸ ਦਾ ਪਤੀ ਪ੍ਰਤਾਪ ਸਿੰਘ ਰਾਣਾ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਨੂੰ ਛੱਡ ਕੇ ਮੁੜ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਕਾਂਗਰਸ ਪਾਰਟੀ ਦੀ ਟਿਕਟ ’ਤੇ ਚੋਣ ਲੜ ਕੇ ਕੌਂਸਲਰ ਬਣੇ ਊਸ਼ਾ 2022 ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਇਸ ਮੌਕੇ ਕਾਂਗਰਸ ਦੇ ਹਲਕਾ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਨੇ ਉਨ੍ਹਾਂ ਦੀ ਘਰ ਵਾਪਸੀ ’ਤੇ ਸਵਾਗਤ ਕਰਦਿਆਂ ਕਿਹਾ ਕਿ ਪ੍ਰਤਾਪ ਸਿੰਘ ਰਾਣਾ ਨਾਲ ਉਨ੍ਹਾਂ ਦੀ ਪਰਿਵਾਰਕ ਸਾਂਝ ਹੈ ਅਤੇ ਉਨ੍ਹਾਂ ਦੇ ਵਾਪਸ ਆਉਣ ਨਾਲ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਇਸ ਮੌਕੇ ਪ੍ਰਤਾਪ ਰਾਣਾ ਅਤੇ ਊਸ਼ਾ ਨੇ ਕਿਹਾ ਕਿ ਮੌਜੂਦਾ ਸਰਕਾਰ ਵਿੱਚ ਕਿਸੇ ਵਰਕਰ ਦੀ ਕੋਈ ਪੁੱਛਗਿੱਛ ਨਹੀਂ ਹੁੰਦੀ ਅਤੇ ਇਸ ਸਰਕਾਰ ਸਮੇਂ ਵਿਕਾਸ ਕਾਰਜਾਂ ਨੂੰ ਵੀ ਬਰੇਕਾਂ ਲੱਗ ਗਈਆਂ ਹਨ। ਇਸ ਕਰਕੇ ਉਨ੍ਹਾਂ ਪਾਰਟੀ ਛੱਡ ਕਿ ਕਾਂਗਰਸ ਵਿੱਚ ਮੁੜ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ।

Advertisement

Advertisement
Author Image

sukhwinder singh

View all posts

Advertisement
Advertisement
×