For the best experience, open
https://m.punjabitribuneonline.com
on your mobile browser.
Advertisement

ਭਾਜਪਾ ਵਿੱਚ ਗਏ ਕੌਂਸਲਰ ਦੀ ਚਾਰ ਦਿਨ ਮਗਰੋਂ ਘਰ ਵਾਪਸੀ

08:49 AM Aug 30, 2024 IST
ਭਾਜਪਾ ਵਿੱਚ ਗਏ ਕੌਂਸਲਰ ਦੀ ਚਾਰ ਦਿਨ ਮਗਰੋਂ ਘਰ ਵਾਪਸੀ
ਆਮ ਆਦਮੀ ਪਾਰਟੀ ਵਿੱਚ ਮੁੜ ਸ਼ਾਮਲ ਹੋਏ ਕੌਸਲਰ ਸੀਨੀਅਰ ਆਗੂਆਂ ਨਾਲ। -ਫੋਟੋ: ਦਿਓਲ
Advertisement

ਪੱਤਰ ਪ੍ਰੇਰਕ
ਨਵੀਂ ਦਿੱਲੀ, 29 ਅਗਸਤ
ਦਿੱਲੀ ਨਗਰ ਨਿਗਮ ਦੀਆਂ ਵਾਰਡ ਕਮੇਟੀਆਂ ਦੀਆਂ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਭਾਜਪਾ ਨੂੰ ਝਟਕਾ ਦਿੰਦਿਆਂ ਵਾਰਡ ਨੰਬਰ 28 ਤੋਂ ਕੌਂਸਲਰ ਰਾਮਚੰਦਰ ਅੱਜ ਆਮ ਆਦਮੀ ਪਾਰਟੀ ਵਿੱਚ ਵਾਪਸ ਆ ਗਏ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ‘ਆਪ’ ਸੰਸਦ ਮੈਂਬਰ ਸੰਜੈ ਸਿੰਘ ਨੇ ਰਾਮਚੰਦਰ ਨੂੰ ‘ਆਪ’ ਵਿੱਚ ਸ਼ਾਮਲ ਹੋਣ ’ਤੇ ਵਧਾਈ ਦਿੱਤੀ ਹੈ। ਰਾਮਚੰਦਰ ਨੇ ਕਿਹਾ ਕਿ ਭਾਜਪਾ ਵਿੱਚ ਸ਼ਾਮਲ ਹੋਣਾ ਉਨ੍ਹਾਂ ਦੀ ਸਭ ਤੋਂ ਵੱਡੀ ਗਲਤੀ ਸੀ। ਉਨ੍ਹਾਂ ਕਿਹਾ ਕਿ ਹੁਣ ਉਹ ਸਾਰੀ ਉਮਰ ਆਮ ਆਦਮੀ ਪਾਰਟੀ ਨਾਲ ਰਹੇਗਾ। ਜ਼ਿਕਰਯੋਗ ਹੈ ਕਿ 25 ਅਗਸਤ ਨੂੰ ਆਮ ਆਦਮੀ ਪਾਰਟੀ ਦੇ ਪੰਜ ਕੌਂਸਲਰ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਜ਼ਿਕਰਯੋਗ ਹੈ ਕਿ ਦਿੱਲੀ ਭਾਜਪਾ ਦੇ ਸੂਬਾ ਪ੍ਰਧਾਨ ਵਰਿੰਦਰ ਸਚਦੇਵਾ ਨੇ ‘ਆਪ’ ਕੌਂਸਲਰਾਂ ਮੰਜੂ, ਪਵਨ ਸਹਿਰਾਵਤ, ਰਾਮਚੰਦਰ, ਸੁਗੰਧਾ ਬਿਧੂੜੀ ਅਤੇ ਮਮਤਾ ਨੂੰ ਭਾਜਪਾ ਵਿੱਚ ਸ਼ਾਮਲ ਕੀਤਾ ਸੀ।ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਸੰਸਦ ਮੈਂਬਰ ਸੰਜੈਸਿੰਘ ਅਤੇ ਪਾਰਟੀ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਨੇ ਵਾਰਡ ਨੰਬਰ 28 ਤੋਂ ‘ਆਪ’ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਕੌਂਸਲਰ ਰਾਮਚੰਦਰ ਨਾਲ ਮੁਲਾਕਾਤ ਕੀਤੀ। ਆਗੂਆਂ ਨੇ ਕੌਂਸਲਰ ਨੂੰ ਮਨਾਇਆ। ਇਸ ਦੌਰਾਨ ਕੌਂਸਲਰ ਰਾਮਚੰਦਰ ਨੇ ਦੱਸਿਆ ਕਿ ਭਾਜਪਾ ਵਿੱਚ ਸ਼ਾਮਲ ਹੋਣਾ ਉਨ੍ਹਾਂ ਦੀ ਵੱਡੀ ਗਲਤੀ ਸੀ ਪਰ ਹੁਣ ਉਹ ਆਪਣੇ ਪਰਿਵਾਰ ਕੋਲ ਵਾਪਸ ਆ ਕੇ ਆਪਣੀ ਗਲਤੀ ਸੁਧਾਰਨਾ ਚਾਹੁੰਦੇ ਹਨ। ਪਾਰਟੀ ਦੇ ਸੀਨੀਅਰ ਆਗੂਆਂ ਨੇ ਉਨ੍ਹਾਂ ਨੂੰ ਸਤਿਕਾਰ ਸਹਿਤ ਪਾਰਟੀ ਵਿੱਚ ਸ਼ਾਮਲ ਕਰ ਲਿਆ। ਇਸ ਸਬੰਧੀ ਮਨੀਸ਼ ਸਿਸੋਦੀਆ ਨੇ ਐਕਸ ’ਤੇ ਪੋਸਟ ਕਰਦਿਆਂ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੇ ਆਪਣੇ ਪੁਰਾਣੇ ਸਾਥੀ, ਬਵਾਨਾ ਵਿਧਾਨ ਸਭਾ ਦੇ ਸਾਬਕਾ ਵਿਧਾਇਕ ਅਤੇ ਮੌਜੂਦਾ ਕੌਂਸਲਰ ਰਾਮਚੰਦਰ ਨੂੰ ਮਿਲੇ ਸਨ ਅਤੇ ਅੱਜ ਉਹ ਆਪਣੇ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਪਰਤ ਆਏ ਹਨ।

Advertisement

Advertisement
Advertisement
Author Image

joginder kumar

View all posts

Advertisement