For the best experience, open
https://m.punjabitribuneonline.com
on your mobile browser.
Advertisement

‘ਆਪ’ ਵਿੱਚ ਗਏ ਕੌਂਸਲਰ ਮੁੜ ਕਾਂਗਰਸ ਵਿੱਚ ਪਰਤੇ

06:25 AM May 03, 2024 IST
‘ਆਪ’ ਵਿੱਚ ਗਏ ਕੌਂਸਲਰ ਮੁੜ ਕਾਂਗਰਸ ਵਿੱਚ ਪਰਤੇ
ਕਾਂਗਰਸ ਵਿੱਚ ਸ਼ਾਮਲ ਹੋਣ ਵਾਲੇ ਕੌਂਸਲਰ ਦਾ ਸਨਮਾਨ ਕਰਦੇ ਹੋਏ ਦੀਪਇੰਦਰ ਸਿੰਘ ਢਿੱਲੋਂ। -ਫੋਟੋ: ਭੱਟੀ
Advertisement

ਪੱਤਰ ਪ੍ਰੇਰਕ
ਲਾਲੜੂ, 2 ਮਈ
ਹਲਕਾ ਡੇਰਾਬੱਸੀ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਨੇ ਕਿਹਾ, ‘‘ਕਾਂਗਰਸ ਦੀ ਅਗਵਾਈ ਵਾਲੀ ਨਗਰ ਕੌਂਸਲ ਲਾਲੜੂ ਨੂੰ ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਦੇ ਮੁਕਾਬਲੇ ਘੱਟ ਸਮਾਂ ਮਿਲਿਆ ਹੈ, ਪਰ ਇਸ ਦੇ ਬਾਵਜੂਦ ਅਸੀਂ ਬੇਮਿਸਾਲ ਕੰਮ ਕੀਤੇ ਜੋ ਕਿ ਸਰਕਾਰ ਬਦਲਣ ਦੇ ਨਾਲ ਉੱਥੋਂ ਦੇ ਉੱਥੇ ਹੀ ਰੁਕ ਕੇ ਰਹਿ ਗਏ ਹਨ। ਇਸ ਕਰ ਕੇ ਆਮ ਆਦਮੀ ਪਾਰਟੀ ਵੱਲੋਂ ਦਬਾਅ ਹੇਠ ਪਾਰਟੀ ਵਿੱਚ ਸ਼ਾਮਲ ਕੀਤੇ ਗਏ ਕੌਂਸਲਰਾਂ ਨੇ ਕਾਂਗਰਸ ਪਾਰਟੀ ਵਿੱਚ ਘਰ ਵਾਪਸੀ ਕਰਨੀ ਸ਼ੁਰੂ ਕਰ ਦਿੱਤੀ ਹੈ ਜੋ ਕਿ ਭਵਿੱਖ ਵਿੱਚ ਵੀ ਜਾਰੀ ਰਹੇਗੀ।’’ ਉਹ ਵਾਰਡ ਨੰਬਰ-13 ਤੋਂ ਕੌਂਸਲਰ ਉਮੇਸ਼ ਬੱਗਾ ਉਰਫ ਲੱਕੀ ਅਤੇ ਵਾਰਡ ਨੰਬਰ-17 ਤੋਂ ਕੌਂਸਲਰ ਮਾਇਆ ਦੇਵੀ ਨੂੰ ਕਾਂਗਰਸ ਪਾਰਟੀ ਵਿੱਚ ਸ਼ਾਮਲ ਕਰਨ ਮੌਕੇ ਬੋਲ ਰਹੇ ਸਨ।
ਇਸ ਤੋਂ ਪਹਿਲਾਂ ਸ੍ਰੀ ਢਿੱਲੋਂ ਲੰਮੇ ਸਮੇਂ ਤੋਂ ਉਨ੍ਹਾਂ ਦੇ ਧੜੇ ਨਾਲੋਂ ਵੱਖ ਚੱਲ ਰਹੇ ਭੁਪਿੰਦਰ ਸ਼ਰਮਾ ਉਰਫ ਜੰਗੀ ਸ਼ਰਮਾ ਦੇ ਦਫ਼ਤਰ ਪੁੱਜੇ ਅਤੇ ਉਨ੍ਹਾਂ ਦੇ ਗਿਲੇ-ਸ਼ਿਕਵੇ ਦੂਰ ਕੀਤੇ।
ਉਪਰੰਤ ਜੰਗੀ ਸ਼ਰਮਾ ਨੇ ਵੀ ਉਨ੍ਹਾਂ ਨਾਲ ਚੱਲਣ ਦਾ ਐਲਾਨ ਕਰ ਦਿੱਤਾ। ਸ੍ਰੀ ਢਿੱਲੋਂ ਨੇ ਸਿਰੋਪਾਓ ਪਾ ਕੇ ਉਨ੍ਹਾਂ ਦਾ ਸਵਾਗਤ ਕਰਦਿਆਂ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਵੀ ਦਿੱਤਾ ਜਦਕਿ ਕਾਂਗਰਸ ਵਿੱਚ ਸ਼ਾਮਲ ਹੋਈਆਂ ਸ਼ਖਸੀਅਤਾਂ ਨੇ ਵੀ ਇੱਕ-ਇੱਕ ਵੋਟ ਕਾਂਗਰਸੀ ਉਮੀਦਵਾਰ ਡਾ. ਧਰਮਵੀਰ ਗਾਂਧੀ ਦੇ ਹੱਕ ਵਿੱਚ ਭੁਗਤਾਉਣ ਦਾ ਵਿਸ਼ਵਾਸ ਦਿਵਾਇਆ। ਇਸ ਮੌਕੇ ਮਾਸਟਰ ਮੋਹਨ ਸਿੰਘ, ਸੁਸ਼ੀਲ ਮਗਰਾ, ਬਲਕਾਰ ਦੱਪਰ, ਕਿਰਨਪਾਲ ਸਿੰਘ ਟਰੜਕ, ਸਿਓਪਾਲ ਰਾਣਾ, ਯੁਗਵਿੰਦਰ ਰਾਠੌਰ ਆਦਿ ਹਾਜ਼ਰ ਸਨ।

Advertisement

Advertisement
Author Image

joginder kumar

View all posts

Advertisement
Advertisement
×