ਮੁੱਢਲੀਆਂ ਸਹੂਲਤਾਂ ਨਾ ਮਿਲਣ ’ਤੇ ਕੌਂਸਲ ਦਾ ਘਿਰਾਓ
07:24 AM Nov 13, 2024 IST
ਨਿੱਜੀ ਪੱਤਰ ਪ੍ਰੇਰਕ
ਕੋਟਕਪੂਰਾ, 12 ਨਵੰਬਰ
ਪੰਜਾਬ ਵਿਧਾਨ ਸਭਾ ਸਪੀਕਰ ਦੇ ਕੁਲਤਾਰ ਸਿੰਘ ਸੰਧਵਾਂ ਦੇ ਹਲਕੇ ਦੇ ਵੋਟਰਾਂ ਵੱਲੋਂ ਮੁੱਢਲੀ ਸਹੂਲਤਾ ਨਾ ਮਿਲਣ ਕਰਕੇ ਅੱਜ ਨਗਰ ਕੌਂਸਲ ਕੋਟਕਪੂਰਾ ਦਾ ਘਿਰਾਓ ਕੀਤਾ ਗਿਆ। ਲੋਕਾਂ ਨੇ ਕੌਂਸਲ ਦਫ਼ਤਰ ਅੱਗੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ ਹੈ। ਲੋਕਾਂ ਦੀ ਮੰਗ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਵੱਲ ਸਰਕਾਰ ਧਿਆਨ ਨਹੀਂ ਦਿੱਤੀ ਉਦੋਂ ਤੱਕ ਉਹ ਨਗਰ ਕੌਂਸਲ ਦਫ਼ਤਰ ਅੱਗੋਂ ਨਹੀਂ ਉੱਠਣਗੇ। ਧਰਨੇ ਦੀ ਅਗਵਾਈ ਕਰ ਰਹੇ ਕੌਂਸਲਰ ਦੇ ਪੁੱਤਰ ਅਨੰਤਦੀਪ ਸਿੰਘ ਬਰਾੜ ਅਤੇ ਕਿਸਾਨ ਆਗੂ ਹਰਜਿੰਦਰ ਸਿੰਘ ਨੇ ਆਖਿਆ ਕਿ ਸ਼ਹਿਰ ਦੇ ਵਾਰਡ ਨੰਬਰ 2 ਦਾ ਬੁਰਾ ਹਾਲ ਹੈ। ਇਸ ਵਾਰਡ ਦੇ ਲੋਕ ਨਰਕ ਭਰੀ ਜ਼ਿੰਦਗੀ ਬਤੀਤ ਕਰ ਰਹੇ ਹਨ ਪਰ ਪ੍ਰਸ਼ਾਸਨ ਲੋਕਾਂ ਦੀਆਂ ਇਨ੍ਹਾਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ।
Advertisement
Advertisement