ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੀਏਯੂ ਵਿੱਚ ਦਾਖ਼ਲਿਆਂ ਲਈ ਕਾਊਂਸਲਿੰਗ ਸ਼ੁਰੂ

07:10 AM Jul 03, 2024 IST
ਪੀਏਯੂ ਵਿੱਚ ਦਾਖ਼ਲਿਆਂ ਲਈ ਕਾਊਂਸਲਿੰਗ ’ਚ ਹਿੱਸਾ ਲੈਂਦੇ ਹੋਏ ਵਿਦਿਆਰਥੀ।

ਸਤਵਿੰਦਰ ਬਸਰਾ
ਲੁਧਿਆਣਾ, 2 ਜੁਲਾਈ
ਪੀਏਯੂ ਵਿੱਚ ਸੈਸ਼ਨ 2024-25 ਦੇ ਅਕਾਦਮਿਕ ਪ੍ਰੋਗਰਾਮਾਂ ਵਿੱਚ ਦਾਖਲਿਆਂ ਵਾਸਤੇ ਕਾਊਂਸਲਿੰਗ ਅੱਜ ਸ਼ੁਰੂ ਹੋ ਗਈ ਹੈ। ਇਹ ਕਾਊਂਸਲਿੰਗ ਆਉਂਦੇ ਤਿੰਨ ਦਿਨ ਤੱਕ ਜਾਰੀ ਰਹੇਗੀ। ਅੱਜ ਦੂਰ-ਦਰਾਡਿਓਂ ਪੀਏਯੂ ਵਿੱਚ ਦਾਖ਼ਲਾ ਲੈਣ ਲਈ ਆਏ ਵਿਦਿਆਰਥੀਆਂ ਦੀ ਭਾਰੀ ਭੀੜ ਦੇਖਣ ਨੂੰ ਮਿਲੀ। ਇਸ ਬਾਰੇ ਜਾਣਕਾਰੀ ਦਿੰਦਿਆਂ ਪੀਏਯੂ ਦੇ ਰਜਿਸਟਰਾਰ ਡਾ. ਰਿਸ਼ੀਪਾਲ ਸਿੰਘ ਨੇ ਦੱਸਿਆ ਕਿ ਇਹ ਕਾਊਂਸਲਿੰਗ ਬੀਤੇ ਦਿਨੀਂ ਲਈ ਗਈ ਸਾਂਝੀ ਦਾਖਲਾ ਪ੍ਰੀਖਿਆ ਦੇ ਆਧਾਰ ’ਤੇ ਦਾਖਲਿਆਂ ਲਈ ਕਰਵਾਈ ਜਾ ਰਹੀ ਹੈ। ਇਸ ਦੌਰਾਨ ਸ਼ਾਨਦਾਰ ਅਕਾਦਮਿਕ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀ ਦਾਖਲੇ ਲਈ ਯੂਨੀਵਰਸਿਟੀ ਵਿੱਚ ਆ ਰਹੇ ਹਨ। ਵਿਦਿਆਰਥੀਆਂ ਨੂੰ ਉਨ੍ਹਾਂ ਦੀ ਯੋਗਤਾ ਅਤੇ ਮੈਰਿਟ ਦੇ ਹਿਸਾਬ ਨਾਲ ਦਾਖਲੇ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਦੌਰਾਨ ਬੀ ਐੱਸਸੀ ਐਗਰੀਕਲਚਰ, ਬੀ ਐੱਸਸੀ ਹਾਰਟੀਕਲਚਰ, ਬੀਐੱਸਸੀ ਫੂਡ ਸਾਇੰਸ ਐਂਡ ਤਕਨਾਲੋਜੀ ਅਤੇ ਸਾਂਝੀ ਦਾਖਲਾ ਪ੍ਰੀਖਿਆ ਦੇ ਹੋਰ ਕੋਰਸਾਂ ਵਿੱਚ ਦਾਖਲਾ ਦਿੱਤਾ ਜਾਵੇਗਾ। ਉਨ੍ਹਾਂ ਆਸ ਪ੍ਰਗਟਾਈ ਕਿ ਪਹਿਲੀ ਕਾਊਂਸਲਿੰਗ ਦੌਰਾਨ ਅੱਸੀ ਪ੍ਰਤੀਸ਼ਤ ਤੋਂ ਵਧੇਰੇ ਸੀਟਾਂ ਲਈ ਦਾਖਲਿਆਂ ਵਾਸਤੇ ਯੋਗ ਵਿਦਿਆਰਥੀ ਚੁਣ ਲਏ ਜਾਣਗੇ। ਬਾਕੀ ਦਾਖਲਿਆਂ ਲਈ, ਰਹਿ ਗਏ ਵਿਦਿਆਰਥੀਆਂ ਨੂੰ ਮੌਕਾ ਮਿਲ ਸਕਦਾ ਹੈ। ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਦੱਸਿਆ ਕਿ ਵਿਦਿਆਰਥੀਆਂ ਵਿੱਚ ਇਨ੍ਹਾਂ ਦਾਖ਼ਲਿਆਂ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੇ ਦੇਸ਼ ਦੀ ਸਰਵੋਤਮ ਯੂਨੀਵਰਸਿਟੀ ਦਾ ਹਿੱਸਾ ਬਣਨ ਵਿੱਚ ਵਿਸ਼ੇਸ਼ ਰੁਚੀ ਦਿਖਾਈ ਹੈ। ਡਾ. ਰਿਆੜ ਨੇ ਵਿਦਿਆਰਥੀਆਂ ਤੇ ਉਨ੍ਹਾਂ ਨਾਲ ਆਏ ਮਾਪਿਆਂ ਦਾ ਸਵਾਗਤ ਵੀ ਕੀਤਾ।

Advertisement

Advertisement
Advertisement