For the best experience, open
https://m.punjabitribuneonline.com
on your mobile browser.
Advertisement

ਸਰਕਾਰੀ ਨੌਕਰੀਆਂ ਸਬੰਧੀ ਕਾਊਂਸਲਿੰਗ ਸੈਸ਼ਨ

10:47 AM Sep 22, 2024 IST
ਸਰਕਾਰੀ ਨੌਕਰੀਆਂ ਸਬੰਧੀ ਕਾਊਂਸਲਿੰਗ ਸੈਸ਼ਨ
ਜੀਐਨਕੇਸੀਡਬਲਿਯੂ ਵਿੱੱਚ ਕਰਵਾਏ ਕਰੀਅਰ ਕਾਊਂਸਲਿੰਗ ਸੈਸ਼ਨ ਦੀ ਝਲਕ। -ਫੋਟੋ: ਬਸਰਾ
Advertisement

ਲੁਧਿਆਣਾ

Advertisement

ਇੰਟਰਨਲ ਕੁਆਲਿਟੀ ਐਸ਼ੋਰੈਂਸ ਸੈੱਲ ਦੀ ਅਗਵਾਈ ਹੇਠ, ਗੁਰੂ ਨਾਨਕ ਖਾਲਸਾ ਕਾਲਜ ਫਾਰ ਵਿਮੈੱਨ ਦੇ ਪਲੇਸਮੈਂਟ ਸੈੱਲ ਨੇ ਅੱਜ ਸਰਕਾਰੀ ਖੇਤਰ ਵਿੱਚ ਨੌਕਰੀਆਂ ਦੇ ਮੌਕਿਆਂ ਬਾਰੇ ਕਰੀਅਰ ਕਾਊਂਸਲਿੰਗ ਸੈਮੀਨਾਰ ਕਰਵਾਇਆ, ਜਿਸ ਵਿੱਚ ਏਏਏ ਬ੍ਰਾਈਟ ਅਕੈਡਮੀ ਦੇ ਬ੍ਰਾਂਚ ਹੈੱਡ ਦੇਵ ਰਾਜ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਰਕਾਰੀ ਖੇਤਰ ਵਿੱਚ ਨੌਕਰੀਆਂ ਦੇ ਵੱਖ-ਵੱਖ ਮੌਕਿਆਂ ਬਾਰੇ ਜਾਣੂ ਕਰਵਾਇਆ। ਇਹ ਸੈਮੀਨਾਰ ਪਲੇਸਮੈਂਟ ਕੋਆਰਡੀਨੇਟਰ ਡਾ. ਨਿਧੀ ਸ਼ਰਮਾ ਦੀ ਅਗਵਾਈ ਹੇਠ ਕਰਵਾਇਆ ਗਿਆ। ਪ੍ਰਿੰਸੀਪਲ ਡਾ.ਮਨੀਤਾ ਕਾਹਲੋਂ ਨੇ ਦੱਸਿਆ ਕਿ ਕੈਰੀਅਰ ਗਾਈਡੈਂਸ ਸੈਮੀਨਾਰ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਮਹੱਤਵਪੂਰਨ ਹਨ। -ਖੇਤਰੀ ਪ੍ਰਤੀਨਿਧ

Advertisement

Advertisement
Author Image

sanam grng

View all posts

Advertisement