ਕਾਊਂਟਰ ਇੰਟੈਲੀਜੈਂਸ ਵਿੰਗ ਅੰਮ੍ਰਿਤਸਰ ਨੇ ਸਾਢੇ ਸੱਤ ਕਿਲੋ ਹੈਰੋਇਨ ਤੇ ਕਾਰਤੂਸਾਂ ਸਣੇ 2 ਕਾਬੂ ਕੀਤੇ
11:34 AM Jun 11, 2024 IST
ਚੰਡੀਗੜ੍ਹ, 11 ਜੂਨ
ਪੰਜਾਬ ਪੁਲੀਸ ਨੇ ਅੱਜ ਦੱਸਿਆ ਕਿ ਉਸ ਨੇ ਦੋ ਵਿਅਕਤੀਆਂ ਕੋਲੋਂ ਸੱਤ ਕਿਲੋਗ੍ਰਾਮ ਤੋਂ ਵੱਧ ਹੈਰੋਇਨ ਅਤੇ 16 ਕਾਰਤੂਸ ਬਰਾਮਦ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਪੁਲੀਸ ਦੇ ‘ਕਾਊਂਟਰ ਇੰਟੈਲੀਜੈਂਸ ਵਿੰਗ’ ਨੇ ਅੰਮ੍ਰਿਤਸਰ ਵਿੱਚ ਗ੍ਰਿਫ਼ਤਾਰ ਕੀਤਾ। ਡੀਜੀਪੀ ਨੇ ਸੋਸ਼ਲ ਮੀਡੀਆ ਐਕਸ ’ਤੇ ਦੱਸਿਆ ਕਿ ‘ਕਾਊਂਟਰ ਇੰਟੈਲੀਜੈਂਸ ਟੀਮ’-ਅੰਮ੍ਰਿਤਸਰ ਨੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਕੋਲੋਂ 7.5 ਕਿਲੋ ਹੈਰੋਇਨ, 16 ਕਾਰਤੂਸ ਅਤੇ ਇਕ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
Advertisement
Advertisement