ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਰਵਾਸੀ ਭਾਰਤੀਆਂ ਦੇ ਦਸਤਾਵੇਜ਼ਾਂ ’ਤੇ ਕਾਊਂਟਰ ਸਾਈਨ ਹੁਣ ਆਨਲਾਈਨ ਹੋਵੇਗਾ

06:43 AM Aug 23, 2024 IST

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 22 ਅਗਸਤ
ਪਰਵਾਸੀ ਭਾਰਤੀ ਮਾਮਲੇ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਪਰਵਾਸੀ ਭਾਰਤੀਆਂ ਦੇ ਹਰ ਤਰ੍ਹਾਂ ਦੇ ਦਸਤਾਵੇਜ਼ਾਂ ’ਤੇ ਕਾਊਂਟਰ ਸਾਈਨ ਦਾ ਕੰਮ 31 ਅਗਸਤ ਤੋਂ ਬਾਅਦ ਸਿਰਫ ਆਨਲਾਈਨ ਵਿਧੀ ਰਾਹੀਂ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ 31 ਅਗਸਤ ਤੋਂ ਬਾਅਦ ਪਰਵਾਸੀ ਭਾਰਤੀ ਬਾਹਰ ਜਾਣ ਵਾਸਤੇ ਆਪਣੇ ਲੋੜੀਂਦੇ ਦਸਤਾਵੇਜ਼ਾਂ ’ਤੇ ਸਬੰਧਤ ਡਿਪਟੀ ਕਮਿਸ਼ਨਰ ਤੋਂ ਕਾਊਂਟਰ ਸਾਈਨ ਕਰਵਾਉਣ ਲਈ http://esanad.nic.in ਰਾਹੀਂ ਹੀ ਅਪਲਾਈ ਕਰ ਸਕਣਗੇ। ਉਨ੍ਹਾਂ ਕਿਹਾ ਕਿ ਆਨਲਾਈਨ ਪ੍ਰਾਪਤ ਹੋਈਆਂ ਦਰਖਾਸਤਾਂ ’ਤੇ ਹੀ ਕਾਊਂਟਰ ਸਾਈਨਾਂ ਦੀ ਕਾਰਵਾਈ ਕੀਤੀ ਜਾਵੇਗੀ ਤੇ ਕੋਈ ਵੀ ਦਸਤਾਵੇਜ਼ ਆਫਲਾਈਨ ਪ੍ਰਾਪਤ ਨਹੀਂ ਕੀਤੇ ਜਾਣਗੇ।

Advertisement

Advertisement
Advertisement