For the best experience, open
https://m.punjabitribuneonline.com
on your mobile browser.
Advertisement

ਬ੍ਰਿਜ ਭੂਸ਼ਣ ਖ਼ਿਲਾਫ਼ ਚਾਰਜਸ਼ੀਟ ਬਾਰੇ ਅਦਾਲਤੀ ਫੈਸਲਾ ਪਹਿਲੀ ਨੂੰ

07:52 PM Jun 29, 2023 IST
ਬ੍ਰਿਜ ਭੂਸ਼ਣ ਖ਼ਿਲਾਫ਼ ਚਾਰਜਸ਼ੀਟ ਬਾਰੇ ਅਦਾਲਤੀ ਫੈਸਲਾ ਪਹਿਲੀ ਨੂੰ
Advertisement

ਨਵੀਂ ਦਿੱਲੀ: ਦਿੱਲੀ ਕੋਰਟ ਨੇ ਅੱਜ ਕਿਹਾ ਕਿ ਉਹ ਭਾਜਪਾ ਸੰਸਦ ਮੈਂਬਰ ਤੇ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਦਾ ਅਹੁਦਾ ਛੱਡ ਰਹੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ਼ ਛੇ ਮਹਿਲਾ ਪਹਿਲਵਾਨਾਂ ਵੱਲੋਂ ਲਾਏ ਕਥਿਤ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਨਾਲ ਸਬੰਧਤ ਕੇਸ ਵਿਚ ਦਾਇਰ ਚਾਰਜਸ਼ੀਟ ਦਾ ਨੋਟਿਸ ਲੈਣ ਬਾਰੇ 1 ਜੁਲਾਈ ਨੂੰ ਫੈਸਲਾ ਸੁਣਾਏਗੀ। ਵਧੀਕ ਮੁੱਖ ਮੈਟਰੋਪਾਲਿਟਨ ਮੈਜਿਸਟਰੇਟ ਹਰਜੀਤ ਸਿੰਘ ਜਸਪਾਲ ਨੇ ਸੰਖੇਪ ਸੁਣਵਾਈ ਮਗਰੋਂ ਕੇਸ ਨੂੰ 1 ਜੁਲਾਈ ਤੱਕ ਮੁਲਤਵੀ ਕਰ ਦਿੱਤਾ। ਜੱਜ ਨੇ ਕਿਹਾ, ”ਨਵੀਂ ਚਾਰਜਸ਼ੀਟ ਦਾਖਲ ਕੀਤੀ ਗਈ ਹੈ। ਇਸ ‘ਤੇ ਗੌਰ ਕਰਨ ਦਿੱਤਾ ਜਾਵੇ ਕਿਉਂ ਜੋ ਇਹ ਲੰਮੀ ਚਾਰਜਸ਼ੀਟ ਹੈ, ਅਸੀਂ ਅਗਲੇ ਕੁਝ ਦਿਨਾਂ ਵਿੱਚ ਇਸ ‘ਤੇ ਗੌਰ ਕਰਾਂਗੇ।” ਉਂਜ ਸੁਣਵਾਈ ਦੌਰਾਨ ਜੱਜ ਨੇ ਪਹਿਲਵਾਨਾਂ ਵੱਲੋਂ ਪਹਿਲਾਂ ਦਰਜ ਉਸ ਪਟੀਸ਼ਨ ਨੂੰ ‘ਅਰਥਹੀਣ’ ਦੱਸ ਕੇ ਖਾਰਜ ਕਰ ਦਿੱਤਾ, ਜਿਸ ਵਿੱਚ ਕੋਰਟ ਦੀ ਨਿਗਰਾਨੀ ਵਿੱਚ ਜਾਂਚ ਦੀ ਮੰਗ ਕੀਤੀ ਗਈ ਸੀ। ਜੱਜ ਨੇ ਕਿਹਾ, ”ਕਿਉਂ ਜੋ ਮੌਜੂਦਾ ਸਮੇਂ ਚਾਰਜਸ਼ੀਟ ਪਹਿਲਾਂ ਹੀ ਦਾਖਲ ਕੀਤੀ ਜਾ ਚੁੱਕੀ ਹੈ, ਨਿਗਰਾਨੀ ਹੇਠ ਜਾਂਚ ਦੀ ਮੰਗ ਕਰਦੀ ਅਰਜ਼ੀ ਹੁਣ ਅਰਥਹੀਣ ਹੋ ਗਈ ਹੈ।” ਕਾਬਿਲੇਗੌਰ ਹੈ ਕਿ ਦਿੱਲੀ ਪੁਲੀਸ ਨੇ 15 ਜੂਨ ਨੂੰ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ਼ ਆਈਪੀਸੀ ਦੀਆਂ ਧਾਰਾਵਾਂ 354, 354ਏ, 354ਡੀ ਤੇ 506 ਤਹਿਤ ਦਰਜ ਕੇਸ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਸੀ। ਚਾਰਜਸ਼ੀਟ ਵਿੱਚ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਮੁਅੱਤਲ ਸਹਾਇਕ ਸਕੱਤਰ ਵਿਨੋਦ ਤੋਮਰ ਦਾ ਵੀ ਨਾਮ ਸ਼ਾਮਲ ਹੈ। -ਪੀਟੀਆਈ

Advertisement

Advertisement
Tags :
Advertisement
Advertisement
×