ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹੁਣ ਆਨਲਾਈਨ ਉਪਲੱਬਧ ਹੋ ਸਕਣਗੇ ਅਦਾਲਤੀ ਫੈਸਲੇ

07:23 AM May 24, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 23 ਮਈ
ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਐਕਟਿੰਗ ਚੀਫ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਨੇ ਅੱਜ ਭਾਰਤੀ ਕਾਨੂੰਨ ਰਿਪੋਰਟਾਂ ਪੰਜਾਬ ਤੇ ਹਰਿਆਣਾ ਸੀਰੀਜ਼ ਵੱਲੋਂ ਰਿਪੋਰਟ ਕੀਤੇ ਗਏ ਸਾਰੇ ਫ਼ੈਸਲਿਆਂ ਨੂੰ ਭਾਲਣ ਦੀ ਸਹੂਲਤ ਦੇਣ ਲਈ ਈ-ਐੱਚਸੀਆਰ (ਹਾਈ ਕੋਰਟ ਰਿਪੋਰਟਰ) ਵੈੱਬਸਾਈਟ ਦਾ ਉਦਘਾਟਨ ਕੀਤਾ। ਇਸ ਨਾਲ ਅਦਾਲਤੀ ਫ਼ੈਸਲੇ ਦਸਤਾਵੇਜ਼ੀ ਰੂਪ ਦੀ ਥਾਂ ਈ-ਐੱਚਸੀਆਰ ਵੈੱਬਸਾਈਟ ਰਾਹੀਂ ਉਪਲੱਬਧ ਹੋਣਗੇ। ਸੁਪਰੀਮ ਕੋਰਟ ਵੱਲੋਂ ਇਸ ਪਲੇਟਫਾਰਮ ਨੂੰ ਈ-ਐੱਸਸੀਆਰ ਦੀ ਤਰਜ਼ ’ਤੇ ਸ਼ੁਰੂ ਕੀਤਾ ਗਿਆ ਹੈ। ਉਦਘਾਟਨੀ ਸਮਾਰੋਹ ਵਿੱਚ ਲਾਇਬ੍ਰੇਰੀ ਆਈਐੱਲਆਰ ਤੇ ਕੈਲੰਡਰ ਕਮੇਟੀ ਦੇ ਚੇਅਰਪਰਸਨ ਜਸਟਿਸ ਅਨੁਪਿੰਦਰ ਸਿੰਘ ਗਰੇਵਾਲ ਸਮੇਤ ਕੌਂਸਲ ਆਫ ਲਾਅ ਰਿਪੋਰਟਿੰਗ ਤੇ ਲਾਇਬ੍ਰੇਰੀ ਆਈਐੱਲਆਰ ਤੇ ਕੈਲੰਡਰ ਕਮੇਟੀ ਦੇ ਮੈਂਬਰਾਂ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜਾਂ ਅਤੇ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਸ਼ਮੂਲੀਅਤ ਕੀਤੀ।

Advertisement

Advertisement