ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਦਾਲਤ ਵੱਲੋਂ ਬੁਸ਼ਰਾ ਬੀਬੀ ਨੂੰ ਅਡਿਆਲਾ ਜੇਲ੍ਹ ਭੇਜਣ ਦੇ ਹੁਕਮ

07:03 AM May 09, 2024 IST

ਇਸਲਾਮਾਬਾਦ, 8 ਮਈ
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਨੂੰ ਵੱਡੀ ਕਾਨੂੰਨੀ ਜਿੱਤ ਮਿਲੀ ਹੈ। ਦੇਸ਼ ਦੇ ਇਕ ਹਾਈ ਕੋਰਟ ਨੇ ਅੱਜ ਇਹ ਹੁਕਮ ਜਾਰੀ ਕਰ ਕੇ ਕਿਹਾ ਹੈ ਕਿ ਬੁਸ਼ਰਾ ਨੂੰ ਅਡਿਆਲਾ ਜੇਲ੍ਹ ਵਿੱਚ ਤਬਦੀਲ ਕੀਤਾ ਜਾਵੇ, ਜਿੱਥੇ ਇਮਰਾਨ ਖਾਨ ਸਜ਼ਾ ਕੱਟ ਰਹੇ ਹਨ।
ਦੋ ਮਾਮਲਿਆਂ ਵਿੱਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਬੁਸ਼ਰ ਬੀਬੀ (49) ਨੂੰ ਇਸਲਾਮਾਬਾਦ ਦੇ ਉਪ ਨਗਰੀ ਇਲਾਕੇ ਵਿੱਚ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਸੰਸਥਾਪਕ ਖਾਨ ਦੀ ਹਵੇਲੀ ਬਨਿਗਾਲਾ ਵਿੱਚ ਹੀ ਕੈਦ ਕਰ ਦਿੱਤਾ ਗਿਆ ਸੀ ਜਦਕਿ 71 ਸਾਲਾ ਖਾਨ ਨੂੰ ਰਾਵਲਪਿੰਡੀ ਦੀ ਉੱਚ ਸੁਰੱਖਿਆ ਵਾਲੀ ਅਡਿਆਲਾ ਜੇਲ੍ਹ ਵਿੱਚ ਰੱਖਿਆ ਗਿਆ ਹੈ। ਨਿੱਜੀ ਰਿਹਾਇਸ਼ ਨੂੰ ਹੀ ਉਪ-ਜੇਲ੍ਹ ਐਲਾਨਿਆ ਗਿਆ ਸੀ।
ਬੁਸ਼ਰਾ ਨੇ ਉਸ ਨੂੰ ਬਨਿਗਾਲਾ ਵਿੱਚ ਰੱਖਣ ਦੇ ਫੈਸਲੇ ਖ਼ਿਲਾਫ਼ ਇਸਲਾਮਾਬਾਦ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਜਸਟਿਸ ਮੀਆਂਗੁਲ ਹਸਨ ਔਰੰਗਜ਼ੇਬ ਨੇ ਪਿਛਲੇ ਹਫ਼ਤੇ ਮਾਮਲੇ ਵਿੱਚ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਅਦਾਲਤ ਨੇ ਆਪਣੇ ਹੁਕਮਾਂ ਵਿੱਚ ਬਨਿਗਾਲਾ ਨੂੰ ਇਕ ਉਪ-ਜੇਲ੍ਹ ਐਲਾਨਣ ਸਬੰਧੀ ਨੋਟੀਫਿਕੇਸ਼ਨ ਨੂੰ ‘ਨਾ ਮੰਨਣਯੋਗ’ ਕਰਾਰ ਦਿੱਤਾ ਅਤੇ ਬੁਸ਼ਰਾ ਨੂੰ ਅਡਿਆਲਾ ਜੇਲ੍ਹ ਵਿੱਚ ਤਬਦੀਲ ਕਰਨ ਦਾ ਹੁਕਮ ਦਿੱਤਾ। ਬੁਸ਼ਰਾ ਨੂੰ ਇਕ ਹੋਰ ਮਾਮਲੇ ਵਿੱਚ ਸੁਣਵਾਈ ਲਈ ਅੱਜ ਅਡਿਆਲਾ ਜੇਲ੍ਹ ਲਿਜਾਇਆ ਗਿਆ। -ਪੀਟੀਆਈ

Advertisement

Advertisement
Advertisement