ਸਵਾਤੀ ਮਾਲੀਵਾਲ ਕੁੱਟਮਾਰ ਮਾਮਲੇ ’ਚ ਅਦਾਲਤ ਨੇ ਬਿਭਵ ਕੁਮਾਰ ਨੂੰ 28 ਤੱਕ ਜੁਡੀਸ਼ਲ ਰਿਮਾਂਡ ’ਚ ਭੇਜਿਆ
04:49 PM May 24, 2024 IST
Advertisement
ਨਵੀਂ ਦਿੱਲੀ, 24 ਮਈ
‘ਆਪ’ ਦੀ ਸੰਸਦ ਮੈਂਬਰ ਸਵਾਤੀ ਮਾਲੀਵਾਲ ਕੁੱਟਮਾਰ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਨੂੰ ਪੁਲੀਸ ਹਿਰਾਸਤ ਖ਼ਤਮ ਹੋਣ ਤੋਂ ਬਾਅਦ ਤੀਸ ਹਜ਼ਾਰੀ ਅਦਾਲਤ ’ਚ ਲਿਆਂਦਾ ਗਿਆ। ਉਸ ਨੂੰ 18 ਮਈ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਅਦਾਲਤ ਨੇ ਉਸ ਨੂੰ 28 ਮਈ ਤੱਕ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ।
Advertisement
Advertisement