ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਦਾਲਤ ਵੱਲੋਂ ਗਾਇਕ ਸਤਿੰਦਰ ਸਰਤਾਜ ਨੂੰ ਸੰਮਨ

08:03 AM Oct 26, 2024 IST

ਧਿਆਨ ਸਿੰਘ ਭਗਤ
ਕਪੂਰਥਲਾ, 25 ਅਕਤੂਬਰ
ਇੱਥੋਂ ਦੀ ਅਦਾਲਤ ਨੇ ਗਾਇਕ ਸਤਿੰਦਰ ਸਰਤਾਜ ਨੂੰ ਸੰਮਨ ਜਾਰੀ ਕਰ ਕੇ 30 ਅਕਤੂਬਰ ਨੂੰ ਤਲਬ ਕੀਤਾ ਹੈ। ਇਹ ਸੰਮਨ ਸ਼ਹਿਰ ਦੇ ਸੀਨੀਅਰ ਵਕੀਲ ਤੇ ਖਿਡਾਰੀ ਐੱਸਐੱਸ ਮੱਲ੍ਹੀ ਦੀ ਅਰਜ਼ੀ ’ਤੇ ਜਾਰੀ ਹੋਏ ਹਨ।
ਮੱਲ੍ਹੀ ਨੇ ਦੱਸਿਆ ਕਿ ਗਾਇਕ ਸਤਿੰਦਰ ਸਰਤਾਜ ਵੱਲੋਂ 10 ਨਵੰਬਰ ਨੂੰ ਗੁਰੂ ਨਾਨਕ ਸਟੇਡੀਅਮ ਦੀ ਗਰਾਊਂਡ ਵਿੱਚ ਸ਼ੋਅ ਕੀਤਾ ਜਾ ਰਿਹਾ ਹੈ। ਇਸ ਤਰ੍ਹਾਂ ਉਨ੍ਹਾਂ ਵੱਲੋਂ ਸਟੇਡੀਅਮ ਦੀ ਵਪਾਰਕ ਤੌਰ ’ਤੇ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਪੂਰਥਲਾ ਵਿੱਚ ਕੇਵਲ ਇਕ ਸਟੇਡੀਅਮ ‘ਗੁਰੂ ਨਾਨਕ ਸਟੇਡੀਅਮ’ ਹੈ ਜਿਸ ਵਿੱਚ ਪਿਛਲੇ ਲੰਮੇ ਸਮੇਂ ਤੋਂ ਖੇਡਾਂ ਨਾਲ ਸਬੰਧਿਤ ਰਾਜ ਪੱਧਰੀ ਮੁਕਾਬਲੇ ਕਰਵਾਏ ਜਾਂਦੇ ਹਨ। ਨਿਯਮਾਂ ਮੁਤਾਬਿਕ ਜੇ ਕਿਸੇ ਨੇ ਸਟੇਡੀਅਮ ਵਿੱਚ ਕੋਈ ਪ੍ਰੋਗਰਾਮ ਕਰਨਾ ਹੋਵੇ ਤਾਂ ਲੋਕ ਹਿੱਤ ਵਿੱਚ ਕਿਰਾਏ ’ਤੇ ਦਿੱਤਾ ਜਾ ਸਕਦਾ ਹੈ, ਨਾ ਕਿ ਵਪਾਰਕ ਪ੍ਰੋਗਰਾਮਾਂ ਲਈ। ਇਸ ਸਬੰਧੀ ਜ਼ਿਲ੍ਹਾ ਸਪੋਰਟਸ ਅਫ਼ਸਰ ਸ਼ਾਸ਼ਵਤ ਰਾਜਦਾਨ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਦੀ ਇਜਾਜ਼ਤ ਨਹੀਂ ਦਿੱਤੀ ਹੈ। ਇਸ ਸਾਰੇ ਪ੍ਰੋਗਰਾਮ ਦੀ ਫਾਈਲ ਬਣਾ ਕੇ ਡਾਇਰੈਕਟਰ (ਸਪੋਰਟਸ) ਨੂੰ ਭੇਜੀ ਗਈ ਹੈ ਉੱਥੋਂ ਮਨਜ਼ੂਰੀ ਆਉਣ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ। ਪੰਜਾਬ ਸਰਕਾਰ ਵੱਲੋਂ ਅਜਿਹੇ ਪ੍ਰੋਗਰਾਮਾਂ ਲਈ ਪੰਜਾਬ ਸਟੇਟ ਸਪੋਰਟਸ ਕਾਊਂਸਲ ਬਣਾਈ ਗਈ ਹੈ। ਇਹ ਕਮੇਟੀ ਇਸ ਬਾਰੇ ਵਿਚਾਰ ਕਰਦੀ ਹੈ ਜਿਸ ਦੇ ਚੇਅਰਮੈਨ ਖੁਦ ਮੁੱਖ ਮੰਤਰੀ ਭਗਵੰਤ ਮਾਨ ਹਨ। ਡੀਸੀ ਅਮਿਤ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਕੋਲ ਇਜਾਜ਼ਤ ਲੈਣ ਲਈ ਅਰਜ਼ੀ ਆਈ ਸੀ, ਜਿਸ ਨੂੰ ਸਬੰਧਿਤ ਵਿਭਾਗਾਂ ਨੂੰ ਐੱਨਓਸੀ ਲਈ ਭੇਜਿਆ ਗਿਆ ਹੈ। ਇਸ ਸਬੰਧੀ ਕੋਈ ਪੱਤਰ ਜਾਰੀ ਨਹੀਂ ਕੀਤਾ ਗਿਆ।

Advertisement

Advertisement