ਵਕੀਲਾਂ ਵੱਲੋਂ ਅਦਾਲਤੀ ਕੰਮ-ਕਾਜ ਠੱਪ
10:46 AM Oct 10, 2024 IST
ਫਗਵਾੜਾ: ਫਗਵਾੜਾ ’ਚ ਨਵੇਂ ਜੁਡੀਸ਼ੀਅਲ ਕੰਪਲੈਕਸ ਦੀ ਉਸਾਰੀ ਤੇ ਮੁਰੰਮਤ ਸਬੰਧੀ ਅਧਿਕਾਰੀਆਂ ਵੱਲੋਂ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਅਣਗਹਿਲੀ ਦੇ ਵਿਰੋਧ ’ਚ ਅੱਜ ਸਮੂਹ ਵਕੀਲਾਂ ਨੇ ‘ਨੋ ਵਰਕ ਡੇਅ’ ਕਰਕੇ ਕੰਮਕਾਜ ਠੱਪ ਰੱਖਿਆ। ਬਾਰ ਐਸੋਸੀਏਸ਼ਨ ਦੇ ਪ੍ਰਧਾਨ ਕਰਨਜੋਤ ਸਿੰਘ ਝਿੱਕਾ ਨੇ ਕਿਹਾ ਕਿ ਬਾਰ ਐਸੋਸੀਏਸ਼ਨ ਵੱਲੋਂ ਪਿਛਲੇ ਕਈ ਸਾਲਾਂ ਤੋਂ ਅਧਿਕਾਰੀਆਂ ਨੂੰ ਕਈ ਵਾਰ ਦਰਖਾਸਤਾਂ ਦਿੱਤੀਆਂ ਜਾ ਚੁੱਕੀਆਂ ਹਨ ਪਰ ਇਸ ਸਭ ਦੇ ਬਾਵਜੂਦ ਉਨ੍ਹਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਝਿੱਕਾ ਨੇ ਕਿਹਾ ਕਿ ਨਵਾਂ ਜੁਡੀਸ਼ੀਅਲ ਕੰਪਲੈਕਸ ਮੁਹੱਈਆ ਕਰਵਾਉਣ ਤੇ ਮੌਜੂਦਾ ਬੁਨਿਆਦੀ ਢਾਂਚੇ ਦਾ ਨਵੀਨੀਕਰਨ ਕਰਨ ’ਚ ਅਸਫਲਤਾ ਕਾਰਨ ਬਾਰ ਦੇ ਮੈਂਬਰਾਂ ਤੇ ਆਮ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। -ਪੱਤਰ ਪ੍ਰੇਰਕ
Advertisement
Advertisement