ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜ਼ਮੀਨੀ ਝਗੜੇ ਵਿੱਚ ਚਚੇਰੇ ਭਰਾ ਦਾ ਕਤਲ

07:50 AM Jun 13, 2024 IST

ਕਾਹਨੂੰਵਾਨ (ਵਰਿੰਦਰਜੀਤ ਜਾਗੋਵਾਲ):

Advertisement

ਥਾਣਾ ਭੈਣੀ ਮੀਆਂ ਖਾਂ ਅਧੀਨ ਪੈਂਦੇ ਪਿੰਡ ਚੱਕ ਸ਼ਰੀਫ ਵਿੱਚ ਜ਼ਮੀਨੀ ਝਗੜੇ ਦੇ ਚੱਲਦਿਆਂ ਇੱਕ ਨੌਜਵਾਨ ਦਾ ਕਤਲ ਹੋ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਜੀਜਾ ਅਮਰਜੀਤ ਸਿੰਘ ਨੇ ਦੱਸਿਆ ਕਿ ਵਾਹੀਯੋਗ ਜ਼ਮੀਨ ਨੂੰ ਲੈ ਕੇ ਉਸ ਦੇ ਸਾਲੇ ਗੁਰਜੀਤ ਸਿੰਘ (32) ਦਾ ਪਿੰਡ ਦੇ ਹੀ ਗੁਰਪ੍ਰੀਤ ਸਿੰਘ ਨਾਲ ਝਗੜਾ ਚੱਲ ਰਿਹਾ ਸੀ, ਜੋ ਕਿ ਰਿਸ਼ਤੇ ਵਿੱਚ ਗੁਰਜੀਤ ਸਿੰਘ ਦੇ ਤਾਏ ਦਾ ਪੁੱਤਰ ਹੈ। ਬੀਤੀ ਦੇਰ ਸ਼ਾਮ ਜਦੋਂ ਉਹ ਜ਼ਮੀਨ ਵਿੱਚ ਪਾਈ ਗਈ ਵਿਵਾਦਿਤ ਵੱਟ ਨੂੰ ਢਾਹੁਣ ਗਿਆ ਤਾਂ ਉਸ ਉੱਤੇ ਗੁਰਪ੍ਰੀਤ ਸਿੰਘ ਪੁੱਤਰ ਸੁਖਦੇਵ ਸਿੰਘ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਉਨ੍ਹਾਂ ਦੋਸ਼ ਲਗਾਇਆ ਕਿ ਇਸ ਮੌਕੇ ਹਮਲਾ ਕਰਨ ਵਾਲਿਆਂ ਵਿੱਚ ਗੁਰਪ੍ਰੀਤ ਸਿੰਘ ਦੀ ਮਾਤਾ, ਪਤਨੀ ਅਤੇ ਉਸ ਦੀਆਂ ਪੁੱਤਰੀਆਂ ਵੀ ਸ਼ਾਮਲ ਸਨ। ਹਮਲਾ ਹੋਣ ਤੋਂ ਬਾਅਦ ਪਿੰਡ ਵਾਸੀਆਂ ਨੇ ਮੌਕੇ ਉੱਤੇ ਪਹੁੰਚ ਕੇ ਗੁਰਜੀਤ ਸਿੰਘ ਨੂੰ ਜ਼ਖ਼ਮੀ ਹਾਲਤ ਵਿੱਚ ਚੁੱਕ ਕੇ ਸਿਵਲ ਹਸਪਤਾਲ ਗੁਰਦਾਸਪੁਰ ਪਹੁੰਚਾਇਆ, ਜਿੱਥੇ ਇਲਾਜ ਦੌਰਾਨ ਦੇਰ ਰਾਤ ਉਸ ਦੀ ਮੌਤ ਹੋ ਗਈ। ਪੁਲੀਸ ਵੱਲੋਂ ਮਾਮਲਾ ਦਰਜ ਕਰ ਕੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ ਹੈ।

Advertisement
Advertisement