ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰੰਜਿਸ਼ ਕਾਰਨ ਚਚੇਰੇ ਭਰਾ ਦਾ ਤੇਜ਼ਧਾਰ ਹਥਿਆਰ ਨਾਲ ਕਤਲ

09:00 AM Nov 04, 2024 IST
ਘਟਨਾਗ੍ਰਸਤ ’ਤੇ ਡੁੱਿਲ੍ਹਆ ਖੂਨ ਦੇਖਦੇ ਹੋਏ ਲੋਕ। -ਫੋਟੋ: ਹਿਮਾਂਸ਼ੂ ਮਹਾਜਨ

 

Advertisement

ਗੁਰਿੰਦਰ ਸਿੰਘ
ਲੁਧਿਆਣਾ, 3 ਨਵੰਬਰ
ਥਾਣਾ ਸ਼ਿਮਲਾਪੁਰੀ ਦੇ ਇਲਾਕੇ ਸੂਰਜ ਨਗਰ ਵਿੱਚ ਅੱਜ ਸਵੇਰੇ ਇਕ ਵਿਅਕਤੀ ਨੇ ਤਿੱਖੇ ਹਥਿਆਰ ਨਾਲ ਹਮਲਾ ਕਰ ਕੇ ਆਪਣੇ ਚਰੇਰੇ ਭਰਾ ਦਾ ਕਥਿਤ ਤੌਰ ’ਤੇ ਕਤਲ ਕਰ ਦਿੱਤਾ ਅਤੇ ਬਚਾਅ ਲਈ ਅੱਗੇ ਆਏ ਚਾਰ ਵਿਅਕਤੀਆਂ ਨੂੰ ਜ਼ਖ਼ਮੀ ਕਰ ਦਿੱਤਾ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਸ਼ਿਮਲਾਪੁਰੀ ਦੀ ਪੁਲੀਸ ਮੌਕੇ ’ਤੇ ਪਹੁੰਚੀ। ਇਸ ਸਬੰਧੀ ਪੁਲੀਸ ਨੇ ਕੇਸ ਦਰਜ ਕਰ ਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮ੍ਰਿਤਕ ਦੀ ਪਛਾਣ ਨਿਰਮਲ ਸਿੰਘ ਵਾਸੀ ਸੂਰਜ ਨਗਰ ਟੇਡੀ ਰੋਡ ਵਜੋਂ ਹੋਈ ਹੈ। ਇਸ ਘਟਨਾ ਵਿੱਚ ਜ਼ਖ਼ਮੀ ਹੋਏ ਵਿਜੇ, ਵਿਸ਼ਵਾਜੀਤ, ਮਨਜੀਤ ਸਿੰਘ ਬਾਬਾ ਅਤੇ ਬਲਰਾਜ ਸਿੰਘ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ।

ਮ੍ਰਿਤਕ ਨਿਰਮਲ ਸਿੰਘ।

ਥਾਣੇ ਸ਼ਿਮਲਾਪੁਰੀ ਦੇ ਇੰਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਨਿਰਮਲ ਸਿੰਘ ਅਤੇ ਜਤਿੰਦਰ ਸਿੰਘ ਜੋਤੀ ਚਚੇਰੇ ਭਰਾ ਹਨ। ਪਿਛਲੇ ਸਾਲ ਉਨ੍ਹਾਂ ਦਾ ਕਿਸੇ ਗੱਲ ਤੋਂ ਝਗੜਾ ਹੋ ਗਿਆ ਸੀ ਅਤੇ ਨਿਰਮਲ ਸਿੰਘ ਨੇ ਜੋਤੀ ਖ਼ਿਲਾਫ਼ ਮਾਮਲਾ ਵੀ ਦਰਜ ਕਰਾਇਆ ਸੀ। ਇਸ ਤੋਂ ਬਾਅਦ ਉਨ੍ਹਾਂ ਵਿਚਾਲੇ ਰੰਜਿਸ਼ ਵਧ ਗਈ। ਉਨ੍ਹਾਂ ਦੱਸਿਆ ਕਿ ਅੱਜ ਸਵੇਰੇ ਨਿਰਮਲ ਸਿੰਘ ਨੇ ਆਪਣਾ ਮੋਟਰਸਾਈਕਲ ਘਰ ਦੇ ਬਾਹਰ ਖੜ੍ਹਾ ਕੀਤਾ ਸੀ ਤਾਂ ਗੁਆਂਢ ਵਿੱਚ ਰਹਿੰਦੇ ਚਚੇਰੇ ਭਰਾ ਜੋਤੀ ਨੇ ਪਾਰਕਿੰਗ ਨੂੰ ਲੈ ਕੇ ਵਿਰੋਧ ਕੀਤਾ ਜਿਸ ’ਤੇ ਦੋਵਾਂ ਵਿਚਾਲੇ ਝਗੜਾ ਹੋ ਗਿਆ। ਇਸ ਦੌਰਾਨ ਜੋਤੀ ਨੇ ਕਿਸੇ ਤਿੱਖੇ ਹਥਿਆਰ ਨਾਲ ਉਸ ’ਤੇ ਹਮਲਾ ਕਰ ਦਿੱਤਾ। ਨਿਰਮਲ ਦੀਆਂ ਚੀਕਾਂ ਦੀ ਆਵਾਜ਼ ਸੁਣਦਿਆਂ ਹੀ ਉਸ ਦੇ ਭਰਾ ਮਨਜੀਤ ਸਿੰਘ ਅਤੇ ਉਸ ਦੇ ਸਾਥੀ ਵਿਜੇ, ਵਿਸ਼ਵਾਜੀਤ ਅਤੇ ਬਲਰਾਜ ਸਿੰਘ ਨੇ ਉਸ ਦਾ ਬਚਾਅ ਕਰਨ ਦੀ ਕੋਸ਼ਿਸ਼ ਕੀਤੀ ਪਰ ਮੁਲਜ਼ਮ ਨੇ ਉਨ੍ਹਾਂ ’ਤੇ ਵੀ ਤੇਜ਼ਧਾਰ ਹਥਿਆਰ ਨਾਲ ਕਈ ਵਾਰ ਕੀਤੇ ਜਿਸ ਵਿੱਚ ਉਹ ਵੀ ਜ਼ਖ਼ਮੀ ਹੋ ਗਏ। ਹਮਲਾ ਕਰਨ ਤੋਂ ਬਾਅਦ ਉਹ ਉੱਥੋਂ ਭੱਜ ਗਿਆ।
ਇਸ ਦੌਰਾਨ ਇਲਾਕੇ ਦੇ ਲੋਕ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਲੈ ਕੇ ਗਏ. ਜਿੱਥੇ ਡਾਕਟਰਾਂ ਨੇ ਨਿਰਮਲ ਸਿੰਘ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਇੰਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਜ਼ਖਮੀਆਂ ਦੇ ਬਿਆਨ ਦਰਜ ਕਰ ਕੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ ਅਤੇ ਪੁਲੀਸ ਵੱਲੋਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਨਿਰਮਲ ਸਿੰਘ ਦੀ ਲਾਸ਼ ਪੋਸਟ ਮਾਰਟਮ ਉਪਰੰਤ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ।

Advertisement

Advertisement