For the best experience, open
https://m.punjabitribuneonline.com
on your mobile browser.
Advertisement

ਮਜ਼ਦੂਰ ਕਾਨਫਰੰਸ ਵਿੱਚ ਹੱਕਾਂ ਦੀ ਰਾਖੀ ਦਾ ਅਹਿਦ

08:18 AM May 02, 2024 IST
ਮਜ਼ਦੂਰ ਕਾਨਫਰੰਸ ਵਿੱਚ ਹੱਕਾਂ ਦੀ ਰਾਖੀ ਦਾ ਅਹਿਦ
ਮਜ਼ਦੂਰ ਜਥੇਬੰਦੀਆਂ ਵੱਲੋਂ ਕੀਤੀ ਕਾਨਫਰੰਸ ਵਿੱਚ ਹਾਜ਼ਰ ਕਾਮੇ। -ਫੋਟੋ: ਇੰਦਰਜੀਤ ਵਰਮਾ
Advertisement

ਗੁਰਿੰਦਰ ਸਿੰਘ
ਲੁਧਿਆਣਾ, 1 ਮਈ
ਮਜ਼ਦੂਰ ਦਿਹਾੜੇ ਮੌਕੇ ਵੱਖ-ਵੱਖ ਮਜ਼ਦੂਰ ਜਥੇਬੰਦੀਆਂ ਵੱਲੋਂ ਸਮਾਗਮ ਕਰਵਾਏ ਗਏ, ਜਿਨ੍ਹਾਂ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਮਿਹਨਤੀ ਮਜ਼ਦੂਰਾਂ ਅਤੇ ਕਾਮਿਆਂ ਨੇ ਹਿੱਸਾ ਲਿਆ। ਟੈਕਸਟਾਇਲ-ਹੌਜਰੀ ਕਾਮਗਾਰ ਯੂਨੀਅਨ ਅਤੇ ਕਾਰਖ਼ਾਨਾ ਮਜ਼ਦੂਰ ਯੂਨੀਅਨ ਵੱਲੋਂ ਨੌਜਵਾਨ ਭਾਰਤ ਸਭਾ ਦੇ ਸਹਿਯੋਗ ਨਾਲ ਈਡਬਲਿਊਐੱਸ ਕਲੋਨੀ ਸਥਿਤ ਮਜ਼ਦੂਰ ਲਾਇਬ੍ਰੇਰੀ ਵਿੱਚ ‘ਮਜ਼ਦੂਰ ਦਿਵਸ ਕਾਨਫਰੰਸ’ ਕੀਤੀ ਗਈ, ਜਿਸ ਵਿੱਚ ਕਾਰਖਾਨਾ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਲਖਵਿੰਦਰ, ਟੈਕਸਟਾਇਲ-ਹੌਜਰੀ ਕਾਮਗਾਰ ਯੂਨੀਅਨ ਦੇ ਪ੍ਰਧਾਨ ਜਗਦੀਸ਼ ਸਿੰਘ, ਨੌਜਵਾਨ ਭਾਰਤ ਸਭਾ ਦੇ ਆਗੂ ਤਰਣ ਅਤੇ ਮੁਕਤੀ ਸੰਗਰਾਮ ਮਜ਼ਦੂਰ ਮੰਚ ਵੱਲੋਂ ਸਾਥੀ ਸੰਜੂ ਨੇ ਸੰਬੋਧਨ ਕੀਤਾ। ਨਾਰਦਰਨ ਰੇਲਵੇ ਮੈਨਜ਼ ਯੂਨੀਅਨ ਵੱਲੋਂ ਰੇਲਵੇ ਸਟੇਸ਼ਨ ’ਤੇ ਸਮਾਗਮ ਵਿੱਚ ਸੀਟੀਯੂ ਦੇ ਸੀਨੀਅਰ ਮੀਤ ਪ੍ਰਧਾਨ ਮੰਗਤ ਰਾਮ ਪਾਸਲਾ ਸ਼ਾਮਲ ਹੋਏ ਜਦਕਿ ਸਮਾਗਮ ਦੀ ਪ੍ਰਧਾਨਗੀ ਮਹਿੰਦਰ ਸਿੰਘ ਮੀਨਾ, ਅਮਰ ਸਿੰਘ, ਹਰਨੇਕ ਸਿੰਘ ਗੁੱਜਰਵਾਲ, ਜਸਵਿੰਦਰ ਸਿੰਘ ਕਾਲਖ ਤੇ ਪ੍ਰੋਫੈਸਰ ਸੁਰਿੰਦਰ ਕੌਰ ਜੈਪਾਲ ਨੇ ਕੀਤੀ। ਇਸ ਮੌਕੇ ਕਾਮਰੇਡ ਪਾਸਲਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਫੈਲਾਈ ਜਾ ਰਹੀ ਮਜ਼੍ਹਬੀ ਨਫ਼ਰਤ, ਲੱਕ ਤੋੜ ਮਹਿੰਗਾਈ ਅਤੇ ਮਜ਼ਦੂਰ ਜਮਾਤ ਦੀ ਹੋ ਰਹੀ ਲੁੱਟ ਖਸੁੱਟ ਕਾਰਨ ਦੇਸ਼ ਵਿੱਚ ਇੱਕ ਚੌਰਾਹੇ ’ਤੇ ਖੜ੍ਹਾ ਹੋ ਗਿਆ ਹੈ। ਕਾਮਰੇਡ ਘਨਸ਼ਾਮ ਸਿੰਘ ਨੇ ਦੇਸ਼ ਦੀ ਵਿਗੜ ਰਹੀ ਆਰਥਿਕ ਹਾਲਤ ਬਾਰੇ ਚਾਨਣਾ ਪਾਇਆ। ਰੇਲਵੇ ਮੁਲਾਜ਼ਮ ਆਗੂ ਕੁਲਵਿੰਦਰ ਸਿੰਘ ਗਰੇਵਾਲ ਨੇ ਰੇਲਵੇ ਮੁਲਾਜ਼ਮਾਂ ਲਈ ਨਵੀਂ ਪੈਨਸ਼ਨ ਸਕੀਮ ਰੱਦ ਕਰਨ, ਆਊਟਸੋਰਸਿੰਗ ਭਰਤੀ ਬੰਦ ਕਰਨ ਅਤੇ ਰੇਲਵੇ ਮੁਲਾਜ਼ਮਾਂ ਦੀਆਂ ਮੰਗਾਂ ਫੌਰੀ ਤੌਰ ’ਤੇ ਪ੍ਰਵਾਨ ਕਰਨ ਦੀ ਮੰਗ ਕੀਤੀ। ਆਲ ਇੰਡੀਆ ਟਰੇਡ ਯੂਨੀਅਨ ਕਾਂਗਰਸ (ਏਟਕ) ਵੱਲੋਂ ਕੀਤੇ ਸਮਾਗਮ ਵਿੱਚ ਹਾਜ਼ਰ ਕਿਰਤੀ ਕਾਮਿਆਂ ਨੇ ਅਹਿਦ ਲਿਆ ਕਿ ਜਿੱਥੇ ਉਹ ਆਪਣੇ ਹੱਕਾਂ ਦੀ ਰਾਖੀ ਲਈ ਆਵਾਜ਼ ਬੁਲੰਦ ਕਰਨਗੇ ਅਤੇ ਦੇਸ਼ ਵਿੱਚ ਸਦਭਾਵਨਾ, ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਯਤਨਸ਼ੀਲ ਹੋਣਗੇ। ਇਸ ਮੌਕੇ ਕਾਮਰੇਡ ਡੀਪੀ ਮੌੜ ਮੁੱਖ ਸਲਾਹਕਾਰ ਏਟਕ, ਜ਼ਿਲ੍ਹਾ ਏਟਕ ਦੇ ਪ੍ਰਧਾਨ ਕਾਮਰੇਡ ਵਿਜੇ ਕੁਮਾਰ ਅਤੇ ਐਮਐਸ ਭਾਟੀਆ ਨੇ ਮੰਗ ਕੀਤੀ ਕਿ ਮਿਹਨਤੀ ਮਜ਼ਦੂਰਾਂ ਅਤੇ ਕਿਰਤੀਆਂ ਦੇ ਮਸਲੇ ਹੱਲ ਕੀਤੇ ਜਾਣ।

Advertisement

Advertisement
Author Image

sukhwinder singh

View all posts

Advertisement
Advertisement
×