ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੀਪੀਆਈ ਤੇ ਸੀਪੀਐੱਮ ਨੇ ਨਵੇਂ ਫ਼ੌਜਦਾਰੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ

06:21 AM Jul 04, 2024 IST
ਸੰਗਰੂਰ ਡੀਸੀ ਦਫ਼ਤਰ ਅੱਗੇ ਨਵੇਂ ਫ਼ੌਜਦਾਰੀ ਕਾਨੂੰਨਾਂ ਦੀਆਂ ਕਾਪੀਆਂ ਸਾੜਦੇ ਹੋਏ ਸੀਪੀਆਈ ਅਤੇ ਸੀਪੀਐੱਮ ਦੇ ਕਾਰਕੁਨ। -ਫੋਟੋ: ਲਾਲੀ

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 3 ਜੁਲਾਈ
ਸੀਪੀਆਈ ਅਤੇ ਸੀਪੀਐੱਮ ਵਲੋਂ ਸਾਂਝੇ ਤੌਰ ’ਤੇ ਤਿੰਨ ਨਵੇਂ ਫ਼ੌਜਦਾਰੀ ਕਾਨੂੰਨਾਂ ਖ਼ਿਲਾਫ਼ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਨਵੇਂ ਫ਼ੌਜਦਾਰੀ ਕਾਨੂੰਨਾਂ ਦੀਆਂ ਕਾਪੀਆਂ ਸਾੜਦਿਆਂ ਕੇਂਦਰ ਸਰਕਾਰ ਖ਼ਿਲਾਫ਼ ਪਿੱਟ-ਸਿਆਪਾ ਕੀਤਾ ਗਿਆ। ਇਸ ਤੋਂ ਪਹਿਲਾਂ ਦੋਵੇਂ ਪਾਰਟੀਆਂ ਦੇ ਵਰਕਰਾਂ ਵੱਲੋਂ ਕੌਲਾ ਪਾਰਕ ਮਾਰਕੀਟ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਰੋਸ ਮਾਰਚ ਕੀਤਾ ਗਿਆ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਸੀਪੀਆਈ ਅਤੇ ਸੀਪੀਐੱਮ ਦੇ ਵਰਕਰ ਕੌਲਾ ਪਾਰਕ ਵਿੱਚ ਇਕੱਠੇ ਹੋਏ ਜਿੱਥੋਂ ਡੀਸੀ ਦਫ਼ਤਰ ਤੱਕ ਰੋਸ ਮਾਰਚ ਕਰਕੇ ਨਵੇਂ ਫ਼ੌਜਦਾਰੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ। ਇਸ ਮੌਕੇ ਸੀਪੀਐੱਮ ਦੇ ਸਕੱਤਰ ਚਮਕੌਰ ਸਿੰਘ ਖੇੜੀ, ਸੀਪੀਆਈ ਦੇ ਜ਼ਿਲ੍ਹਾ ਸਕੱਤਰ ਸੁਖਦੇਵ ਸ਼ਰਮਾ, ਸੂਬਾ ਆਗੂ ਭੂਪ ਚੰਦ ਚੰਨੋ, ਭਰਪੂਰ ਸਿੰਘ ਬੁੱਲਾਪੁਰ ਅਤੇ ਨਿਰਮਲ ਸਿੰਘ ਬਟੜਿਆਣਾ ਨੇ ਸੰਬੋਧਨ ਕਰਦਿਆਂ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਤਿੰਨ ਫ਼ੌਜਦਾਰੀ ਕਾਨੂੰਨਾਂ ਦੀ ਨਿਖੇਧੀ ਕਰਦਿਆਂ ਕਿਹਾ ਕਿ ਫ਼ੌਜਦਾਰੀ ਕਾਨੂੰਨ ਸੰਸਦ ਦੀਆਂ ਚੋਣਾਂ ਤੋਂ ਪਹਿਲਾਂ ਸਾਰੀ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਮੁਅੱਤਲ ਕਰਕੇ ਆਪ-ਹੁਦਰੇ ਢੰਗ ਨਾਲ ਪਾਸ ਕਰਾਏ ਸਨ ਜੋ ਪੁਲੀਸ ਰਾਜ ਪੈਦਾ ਕਰਦੇ ਹਨ। ਉਨ੍ਹਾਂ ਮੰਗ ਕੀਤੀ ਕਿ ਤਿੰਨੋਂ ਫ਼ੌਜਦਾਰੀ ਕਾਨੂੰਨ ਵਾਪਸ ਲਏ ਜਾਣ, ਸਮਾਜਿਕ ਕਾਰਕੁੰਨ ਅਰੁੰਧਤੀ ਰਾਏ ਤੇ ਹੋਰਾਂ ਖ਼ਿਲਾਫ਼ ਕੇਸ ਦਰਜ ਦੀ ਦਿੱਤੀ ਮਨਜ਼ੂਰੀ ਰੱਦ ਕੀਤੀ ਜਾਵੇ। ਇਸ ਮੌਕੇ ਸਤਵੀਰ ਸਿੰਘ ਤੁੰਗਾਂ, ਜਗਦੇਵ ਸਿੰਘ ਬਾਹੀਆ, ਹੰਗੀ ਖਾਂ, ਮੋਹਨ ਲਾਲ, ਦਰਸ਼ਨ ਸਿੰਘ ਮੱਟੂ, ਨਛੱਤਰ ਸਿੰਘ ਗੰਢੂਆਂ, ਪ੍ਰਦੀਪ ਸ਼ਰਮਾ ਚੀਮਾਂ, ਮੇਲਾ ਸਿੰਘ, ਜੀਵਨ ਸਿੰਘ , ਸੀਤਾ ਰਾਮ ਸ਼ਰਮਾ, ਰਾਮ ਕੁਮਾਰ, ਕਿਸਾਨ ਆਗੂ ਪ੍ਰਦਮਣ ਸਿੰਘ ਬਾਗੜੀਆਂ ਹਾਜ਼ਰ ਸਨ। ਸਾਥੀ ਭਰਪੂਰ ਸਿੰਘ ਬੁੱਲਾਪੁਰ ਵਲੋਂ ਸਾਰੇ ਸਾਥੀਆਂ ਦਾ ਧੰਨਵਾਦ ਕੀਤਾ ਗਿਆ।

Advertisement

Advertisement
Advertisement