ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੀਪੀਆਈ ਵੱਲੋਂ ਪੰਜਾਬ ਵਿੱਚ ਤਿੰਨ ਸੀਟਾਂ ’ਤੇ ਚੋਣ ਲੜਨ ਦਾ ਐਲਾਨ

07:34 AM Apr 18, 2024 IST

ਗੁਰਿੰਦਰ ਸਿੰਘ
ਲੁਧਿਆਣਾ, 17 ਅਪਰੈਲ
ਭਾਰਤੀ ਕਮਿਊਨਿਸਟ ਪਾਰਟੀ ਨੇ ਪੰਜਾਬ ਵਿੱਚ ਤਿੰਨ ਸੀਟਾਂ ’ਤੇ ਚੋਣ ਲੜਨ ਦਾ ਐਲਾਨ ਕੀਤਾ ਹੈ ਜਦਕਿ ਜਲੰਧਰ ਲੋਕ ਸਭਾ ਸੀਟ ’ਤੇ ਸੀਪੀਆਈ ਐੱਮ ਦੀ ਮਦਦ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇੱਥੇ ਅੱਜ ਪਾਰਟੀ ਦੀ ਸੂਬਾ ਐਗਜ਼ੈਕਟਿਵ ਦੀ ਕਾਮਰੇਡ ਡੀਪੀ ਮੌੜ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਕੀਤੇ ਗਏ ਫੈਸਲਿਆਂ ਦੀ ਜਾਣਕਾਰੀ ਦਿੰਦਿਆਂ ਸੂਬਾ ਸਕੱਤਰ ਕਾਮਰੇਡ ਬੰਤ ਸਿੰਘ ਬਰਾੜ ਨੇ ਦੱਸਿਆ ਕਿ ਪਾਰਟੀ ਫਰੀਦਕੋਟ, ਅੰਮ੍ਰਿਤਸਰ ਅਤੇ ਖਡੂਰ ਸਾਹਿਬ ਲੋਕ ਸਭਾ ਹਲਕਿਆਂ ਵਿੱਚ ਆਪਣੇ ਉਮੀਦਵਾਰ ਖੜ੍ਹੇ ਕਰੇਗੀ ਜਦਕਿ ਕਿ ਜਲੰਧਰ ਵਿੱਚ ਸੀਪੀਆਈ (ਐੱਮ) ਦੇ ਉਮੀਦਵਾਰ ਦਾ ਸਮਰਥਨ ਕੀਤਾ ਜਾਵੇਗਾ। ਕਾਮਰੇਡ ਬਰਾੜ ਨੇ ਦੱਸਿਆ ਕਿ ਮੀਟਿੰਗ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਪਿਛਲੇ 10 ਸਾਲਾਂ ਵਿੱਚ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਦੇਸ਼ ਵਿੱਚ ਸਮਾਜਿਕ ਸਦਭਾਵਨਾ ਨੂੰ ਤੋੜਨ ਦੀ ਪੂਰੀ ਕੋਸ਼ਿਸ਼ ਕੀਤੀ ਗਈ ਹੈ। ਭਾਜਪਾ ਸਰਕਾਰ ਲੋਕਾਂ ਵਿੱਚ ਵੰਡੀਆਂ ਪਾ ਕੇ ਤੇ ਧਰਮ ਤੇ ਰਾਜਨੀਤੀ ਨੂੰ ਰਲਗੱਡ ਕਰਕੇ ਮੁੜ ਸੱਤਾ ਵਿੱਚ ਆਉਣ ਦੀ ਫ਼ਿਰਾਕ ਵਿੱਚ ਹੈ। ਇਹ ਜ਼ਰੂਰੀ ਹੈ ਕਿ ਭਾਜਪਾ ਸਰਕਾਰ ਨੂੰ ਗੱਦੀਓਂ ਲਾਂਭੇ ਕੀਤਾ ਜਾਵੇ ਤਾਂ ਜੋ ਦੇਸ਼ ਵਿੱਚ ਸਦਭਾਵਨਾ ਦਾ ਮਾਹੌਲ ਬਣੇ। ਉਨ੍ਹਾਂ ਦੱਸਿਆ ਕਿ ਪਾਰਟੀ ਇੰਡੀਆ ਗੱਠਜੋੜ ਦੇ ਨਾਲ ਪੂਰੀ ਤਰ੍ਹਾਂ ਡੱਟ ਕੇ ਖੜ੍ਹੀ ਹੈ। ਮੀਟਿੰਗ ਵਿੱਚ ਕਾਮਰੇਡ ਨਿਰਮਲ ਸਿੰਘ ਧਾਲੀਵਾਲ, ਕਾਮਰੇਡ ਜਗਰੂਪ ਸਿੰਘ ਅਤੇ ਕਾਮਰੇਡ ਹਰਦੇਵ ਅਰਸ਼ੀ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।

Advertisement

Advertisement
Advertisement