ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੀਪੀਆਈ ਵੱਲੋਂ ਸਾਈ ਬਾਬਾ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ

07:05 AM Oct 16, 2024 IST

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 15 ਅਕਤੂਬਰ
ਭਾਰਤੀ ਕਮਿਊਨਿਸਟ ਪਾਰਟੀ (ਸੀਪੀਆਈ) ਜ਼ਿਲ੍ਹਾ ਇਕਾਈ ਨੇ ਜੀ ਐੱਨ ਸਾਈ ਬਾਬਾ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਥੇ ਪਾਰਟੀ ਆਗੂਆਂ ਸਹਾਇਕ ਸਕੱਤਰ ਚਮਕੌਰ ਸਿੰਘ, ਡਾ. ਅਰੁਣ ਮਿਤਰਾ, ਸ਼ਹਿਰੀ ਸਕੱਤਰ ਐੱਮ ਐੱਸ ਭਾਟੀਆ, ਰਮੇਸ਼ ਰਤਨ, ਕੇਵਲ ਸਿੰਘ ਬਣਵੈਤ ਅਤੇ ਵਿਜੇ ਕੁਮਾਰ ਨੇ ਕਿਹਾ ਕਿ ਇਹ ਮੌਤ ਨਹੀਂ ਬਲਕਿ ਇੱਕ ਕਿਸਮ ਦੀ ਹੱਤਿਆ ਹੈ ਕਿਉਂਕਿ ਦਿੱਲੀ ਯੂਨੀਵਰਸਿਟੀ ਵਿੱਚ ਅਸਿਸਟੈਂਟ ਪ੍ਰੋਫੈਸਰ ਸਾਈ ਬਾਬਾ ਨੂੰ ਨਾਜਾਇਜ਼ ਕੇਸਾਂ ਵਿੱਚ ਫਸਾ ਕੇ 10 ਸਾਲ ਜੇਲ੍ਹ ਵਿੱਚ ਡੱਕੀ ਰੱਖਿਆ ਗਿਆ। ਆਗੂਆਂ ਨੇ ਕਿਹਾ ਕਿ ਹਾਈ ਕੋਰਟ ਨੇ ਉਨ੍ਹਾਂ ਨੂੰ ਬਰੀ ਕੀਤਾ ਤਾਂ ਉਸ ਖ਼ਿਲਾਫ਼ ਵੀ ਸੁਪਰੀਮ ਕੋਰਟ ਵਿੱਚ ਕੇਸ ਕਰ ਕੇ ਇੱਕ ਸਾਲ ਲਈ ਉਨ੍ਹਾਂ ਦੀ ਜੇਲ੍ਹ ’ਚੋਂ ਰਿਹਾਈ ਨੂੰ ਪਿੱਛੇ ਪਾ ਦਿੱਤਾ ਗਿਆ। ਅਖੀਰ ਸਾਬਤ ਹੋ ਗਿਆ ਕਿ ਉਹ ਨਿਰਦੋਸ਼ ਸਨ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਉਹ ਨਿਰਦੋਸ਼ ਸਨ ਤਾਂ 10 ਸਾਲ ਜੇਲ੍ਹ ਵਿੱਚ ਉਨ੍ਹਾਂ ਨੂੰ ਤਸੀਹੇ ਦੇਣੇ, ਇਸ ਗੱਲ ਲਈ ਜਿਹੜੇ ਵਿਅਕਤੀ ਜ਼ਿੰਮੇਵਾਰ ਸਨ, ਉਨ੍ਹਾਂ ਖ਼ਿਲਾਫ਼ ਕਿਉਂ ਨਾ ਕਾਰਵਾਈਆਂ ਹੋਣ। ਉਨ੍ਹਾਂ ਮੰਗ ਕੀਤੀ ਕਿ ਇਸ ਕਿਸਮ ਦੀਆਂ ਘਟਨਾਵਾਂ ਬਾਰੇ ਕਾਨੂੰਨ ਵਿੱਚ ਪਰਿਵਰਤਨ ਹੋਣੇ ਚਾਹੀਦੇ ਹਨ ਤੇ ਜਿਹੜੇ ਲੋਕ ਨਿਰਦੋਸ਼ਾਂ ਨੂੰ ਨਾਜਾਇਜ਼ ਫਸਾਉਂਦੇ ਹਨ, ਉਨ੍ਹਾਂ ਨੂੰ ਸਜ਼ਾਵਾਂ ਹੋਣੀਆਂ ਚਾਹੀਦੀਆਂ ਹਨ। ਬੁਲਾਰਿਆਂ ਨੇ ਕਿਹਾ ਕਿ ਦਰਅਸਲ ਇਸ ਘਟਨਾ ਨਾਲ ਮੌਜੂਦਾ ਫਾਸ਼ੀਵਾਦੀ ਸਰਕਾਰ ਦਾ ਚਿਹਰਾ ਸਾਫ਼ ਹੋ ਗਿਆ ਹੈ।

Advertisement

Advertisement