For the best experience, open
https://m.punjabitribuneonline.com
on your mobile browser.
Advertisement

ਸੀਪੀਆਈ (ਐੱਮ) ਨੇ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ

08:25 AM Mar 27, 2024 IST
ਸੀਪੀਆਈ  ਐੱਮ  ਨੇ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ
ਚੱਕ ਕਰਮਾ ਵਿੱਚ ਕੇਂਦਰ ਦਾ ਪੁਤਲਾ ਫੂਕਦੇ ਹੋਏ ਸੀਪੀਆਈ (ਐੱਮ) ਦੇ ਕਾਰਕੁਨ। -ਫੋਟੋ: ਜਗਮੋਹਨ ਸਿੰਘ
Advertisement

ਘਨੌਲੀ: ਸੀਪੀਆਈ (ਐੱਮ) ਪਾਰਟੀ ਦੀ ਕੇਂਦਰੀ ਕਮੇਟੀ ਦੇ ਸੱਦੇ ’ਤੇ ਅੱਜ ਚੱਕ ਕਰਮਾ ਯੂਨਿਟ ਵੱਲੋਂ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ ਗਿਆ। ਤਹਿਸੀਲ ਸਕੱਤਰ ਕਾਮਰੇਡ ਪਵਨ ਕੁਮਾਰ ਚੱਕ ਕਰਮਾ ਅਤੇ ਯੂਨਿਟ ਸਕੱਤਰ ਕਾਮਰੇਡ ਹਰਭਜਨ ਸਿੰਘ ਸੋਨੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕੇਂਦਰੀ ਏਜੰਸੀਆਂ ਦਾ ਸਿਆਸੀਕਰਨ ਕਰ ਕੇ ਪਹਿਲਾਂ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਅਤੇ ਹੁਣ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜੋ ਕਿ ਅਤਿ-ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਕੇਂਦਰ ਸਰਕਾਰ ਨੂੰ ਆਪਣੇ ਘਿਨੌਣੇ ਹਥਕੰਡਿਆਂ ਦੀ ਕੀਮਤ ਚੁਕਾਉਣੀ ਪਵੇਗੀ। ਉਨ੍ਹਾਂ ਮੰਗ ਕੀਤੀ ਕਿ ਸਿਆਸੀ ਰੰਜਿਸ਼ ਅਧੀਨ ਗ੍ਰਿਫ਼ਤਾਰ ਕੀਤੇ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ ਤਾਂ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਆਗੂਆਂ ਨੂੰ ਵੋਟਾਂ ਮੰਗਣ ਲਈ ਪਿੰਡਾਂ ਵਿੱਚ ਨਹੀਂ ਵੜਨ ਦਿੱਤਾ ਜਾਵੇਗਾ। ਫਿਰ ਵੀ ਜੇਕਰ ਕੋਈ ਆਗੂ ਪਿੰਡਾਂ ਵਿੱਚ ਵੜਨ ਵਿੱਚ ਸਫ਼ਲ ਹੋਵੇਗਾ ਤਾਂ ਉਸ ਨੂੰ ਘੇਰ ਕੇ ਤਿੱਖੇ ਸਵਾਲ ਪੁੱਛੇ ਜਾਣਗੇ। ਇਸ ਮੌਕੇ ਕੇਂਦਰ ਸਰਕਾਰ ਦਾ ਪੁਤਲਾ ਵੀ ਫੂਕਿਆ ਗਿਆ। ਇਸ ਮੌਕੇ ਕਾਮਰੇਡ ਪਿਆਰਾ ਸਿੰਘ ਭੁੱਲਰ, ਜੀਤ ਰਾਮ, ਸੀਤਾਰਾਮ ਸ਼ਰਮਾ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement
Advertisement
×