ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੀਪੀਆਈ (ਐੱਮ) ਵਲੋਂ ਕਾਂਗਰਸ ਉਮੀਦਵਾਰ ਅਮਰ ਸਿੰਘ ਨੂੰ ਸਮਰਥਨ

10:39 AM May 28, 2024 IST
ਕਾਂਗਰਸ ਨੂੰ ਸਮਰਥਨ ਦੇਣ ਦਾ ਐਲਾਨ ਕਰਦੇ ਹੋਏ ਸੀਪੀਆਈ (ਐੱਮ) ਦੇ ਆਗੂ।

ਗੁਰਦੀਪ ਸਿੰਘ ਟੱਕਰ
ਮਾਛੀਵਾੜਾ, 27 ਮਈ
ਲੋਕ ਸਭਾ ਹਲਕਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਡਾ. ਅਮਰ ਸਿੰਘ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ ਜਦੋਂ ਸੀਪੀਆਈ (ਐੱਮ) ਤਹਿਸੀਲ ਸਮਰਾਲਾ ਵਲੋਂ ਸਮਰਥਨ ਦੇਣ ਦਾ ਐਲਾਨ ਕੀਤਾ। ਹਲਕਾ ਸਮਰਾਲਾ ਤੋਂ ਕਾਂਗਰਸ ਪਾਰਟੀ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਦੀ ਅਗਵਾਈ ਹੇਠ ਸੀਪੀਆਈ (ਐੱਮ) ਤਹਿਸੀਲ ਪ੍ਰਧਾਨ ਨਿੱਕਾ ਸਿੰਘ ਖੇੜਾ ਨੇ ਐਲਾਨ ਕਰਦਿਆਂ ਕਿਹਾ ਕਿ ਇਲਾਕੇ ਦੇ ਸਾਰੇ ਹੀ ਪਾਰਟੀ ਨਾਲ ਸਬੰਧਿਤ ਆਗੂ ਤੇ ਵਰਕਰ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਕਾਂਗਰਸ ਉਮੀਦਵਾਰ ਡਾ. ਅਮਰ ਸਿੰਘ ਦੇ ਹੱਕ ਵਿਚ ਚੋਣ ਪ੍ਰਚਾਰ ਕਰਨਗੇ। ਉਨ੍ਹਾਂ ਕਿਹਾ ਕਿ ਸੀਪੀਆਈ (ਐੱਮ) ਪਿੰਡਾਂ ਵਿਚ ਮਜ਼ਦੂਰਾਂ ਤੇ ਕਿਸਾਨਾਂ ਨੂੰ ਲਾਮਬੰਦ ਕਰੇਗੀ। ਉਨ੍ਹਾਂ ਕਾਂਗਰਸ ਪਾਰਟੀ ਦੇ ਹੱਕ ਵਿਚ ਵੋਟਾਂ ਪਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਨੇ ਕਿਹਾ ਕਿ ਸੀਪੀਆਈ (ਐੱਮ) ਦੇ ਸਮਰਥਨ ਨਾਲ ਕਾਂਗਰਸ ਮਜ਼ਬੂਤ ਹੋਵੇਗੀ ਅਤੇ ਇੱਥੋਂ ਉਮੀਦਵਾਰ ਦੀ ਭਾਰੀ ਬਹੁਮਤ ਨਾਲ ਜਿੱਤ ਹੋਵੇਗੀ। ਇਸ ਮੌਕੇ ਪ੍ਰਕਾਸ਼ ਸਿੰਘ, ਗੁਰਦੇਵ ਸਿੰਘ, ਬਾਬੂ ਸਿੰਘ, ਹਰਜੀਤ ਸਿੰਘ, ਬਲਬੀਰ ਸਿੰਘ, ਦਵਿੰਦਰ ਸਿੰਘ, ਵਿਜੈ ਕੁਮਾਰ, ਸੁੱਚਾ ਸਿੰਘ, ਛਿੰਦਰਪਾਲ ਸਿੰਘ, ਰਣਜੀਤ ਸਿੰਘ, ਬਲਜੀਤ ਸਿੰਘ, ਬਲਕਾਰ ਸਿੰਘ, ਅਵਤਾਰ ਸਿੰਘ, ਚੰਦਰ ਮੋਹਨ, ਅਨਮੋਲ ਸਿੰਘ, ਚਤਰ ਸਿੰਘ, ਪਰਮਜੀਤ ਸਿੰਘ, ਮੋਹਨ ਲਾਲ, ਅਸ਼ੋਕ ਖੇੜਾ, ਅਕਾਸ਼ ਸਿੰਘ, ਕਮਲਜੀਤ ਸਿੰਘ, ਸ਼ਾਮ ਸਿੰਘ, ਗੁਰਦਿੱਤਾ ਸਿੰਘ, ਕ੍ਰਿਸ਼ਨ ਲਾਲ, ਬਲਵਿੰਦਰ ਸਿੰਘ, ਰਾਮਜੀ ਦਾਸ ਆਦਿ ਵੀ ਮੌਜੂਦ ਸਨ।

Advertisement

Advertisement