For the best experience, open
https://m.punjabitribuneonline.com
on your mobile browser.
Advertisement

ਸੀਪੀਆਈ ਦੇ ਕੌਮੀ ਸਕੱਤਰ ਅਤੁਲ ਅਨਜਾਣ ਦਾ ਦੇਹਾਂਤ

06:36 AM May 04, 2024 IST
ਸੀਪੀਆਈ ਦੇ ਕੌਮੀ ਸਕੱਤਰ ਅਤੁਲ ਅਨਜਾਣ ਦਾ ਦੇਹਾਂਤ
Advertisement

ਲਖਨਊ: ਭਾਰਤੀ ਕਮਿਊਨਿਸਟ ਪਾਰਟੀ (ਸੀਪੀਆਈ) ਦੇ ਕੌਮੀ ਸਕੱਤਰ ਅਤੁਲ ਕੁਮਾਰ ਅਨਜਾਣ ਦਾ ਲੰਬੀ ਬਿਮਾਰੀ ਮਗਰੋਂ ਅੱਜ ਸਵੇਰੇ ਦੇਹਾਂਤ ਹੋ ਗਿਆ। ਉਹ ਕਰੀਬ 70 ਵਰ੍ਹਿਆਂ ਦੇ ਸਨ। ਅਨਜਾਣ ਦੀ ਭੈਣ ਰਤਨਾ ਸਿੰਘ ਅਨੁਸਾਰ ਉਹ ਪਿਛਲੇ ਕਈ ਸਾਲਾਂ ਤੋਂ ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ ਅਤੇ ਸ਼ੁਰੂ ਵਿੱਚ ਉਨ੍ਹਾਂ ਦਾ ਇਲਾਜ ਦਿੱਲੀ ਵਿੱਚ ਕੀਤਾ ਜਾ ਰਿਹਾ ਸੀ। ਉਹ ਬੀਤੇ ਕਈ ਮਹੀਨਿਆਂ ਤੋਂ ਲਖਨਊ ਦੇ ਇੱਕ ਨਿੱਜੀ ਹਸਪਤਾਲ ਤੋਂ ਇਲਾਜ ਕਰਵਾ ਰਹੇ ਸਨ। ਅਨਜਾਣ ਨੇ ਲਖਨਊ ਯੂਨੀਵਰਸਿਟੀ ਸਟੂਡੈਂਟਸ ਯੂਨੀਅਨ ਨਾਲ 1957 ਵਿੱਚ ਆਪਣੇ ਸਿਆਸੀ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਅਨਜਾਣ ਦੇ ਪਰਿਵਾਰ ਵਿੱਚ ਉਨ੍ਹਾਂ ਦੀ ਇੱਕ ਧੀ ਹੈ। -ਪੀਟੀਆਈ

Advertisement

Advertisement
Author Image

joginder kumar

View all posts

Advertisement
Advertisement
×