ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੀਪੀਆਈ ਵੱਲੋਂ ਫੌਜਦਾਰੀ ਕਾਨੂੰਨ ਲਾਗੂ ਕਰਨ ਦਾ ਵਿਰੋਧ

07:52 AM Jul 04, 2024 IST
ਐੱਸਡੀਐੱਮ ਦਫ਼ਤਰ ਅੱਗੇ ਰੋਸ ਪ੍ਰਗਟ ਕਰਦੇ ਹੋਏ ਖੱਬੇ ਪੱਖੀ ਕਾਰਕੁਨ। -ਫੋਟੋ: ਸੇਖੋਂ

ਪੱਤਰ ਪ੍ਰੇਰਕ
ਗੜ੍ਹਸ਼ੰਕਰ, 3 ਜੁਲਾਈ
ਕੇਂਦਰ ਸਰਕਾਰ ਵੱਲੋਂ ਪਹਿਲੀ ਜੁਲਾਈ ਤੋਂ ਨਵੇਂ ਫੌਜਦਾਰੀ ਕਾਨੂੰਨ ਲਾਗੂ ਕਰਨ ਦੇ ਵਿਰੋਧ ਵਿੱਚ ਸੀਪੀਆਈ (ਐੱਮ) ਤੇ ਸੀਪੀਆਈ ਦੇ ਸੁੂਬਾਈ ਸੱਦੇ ’ਤੇ ਆਗੂਆਂ ਕਾਮਰੇਡ ਦਰਸ਼ਨ ਸਿੰਘ ਮੱਟੂ ਅਤੇ ਕਾਮਰੇਡ ਗੁਰਨੇਕ ਸਿੰਘ ਭੱਜਲ ਦੀ ਅਗਵਾਈ ਹੇਠ ਸਥਾਨਕ ਐੱਸਡੀਐੱਮ ਦਫ਼ਤਰ ਅੱਗੇ ਪਾਰਟੀ ਕਾਰਕੁਨਾਂ ਵੱਲੋਂ ਕੇਂਦਰ ਸਰਕਾਰ ਵਿਰੁੱਧ ਰੋਸ ਦਾ ਮੁਜ਼ਾਹਰਾ ਕੀਤਾ ਗਿਆ ਅਤੇ ਨਵੇਂ ਫੌਜਦਾਰੀ ਕਾਨੂੰਨ ਦੀਆਂ ਕਾਪੀਆਂ ਸਾੜੀਆਂ। ਇਸ ਮੌਕੇ ਸੀਪੀਐੱਮ ਦੇ ਜ਼ਿਲ੍ਹਾ ਸਕੱਤਰ ਅਤੇ ਸੂਬਾ ਸਕੱਤਰੇਤ ਮੈਂਬਰ ਗੁਰਨੇਕ ਸਿੰਘ ਭੱਜਲ ਨੇ ਕਿਹਾ ਕਿ ਦੇਸ਼ ਦੀ ਸੰਸਦ ਅੰਦਰ ਇਹ ਕਾਨੂੰਨ ਲਿਆਉਣ ਸਮੇਂ ਵਿਰੋਧੀ ਧਿਰ ਦੇ 147 ਮੈਂਬਰਾਂ ਨੂੰ ਸੰਸਦ ਵਿੱਚੋਂ ਕੱਢ ਕੇ ਬਗੈਰ ਕਿਸੇ ਬਹਿਸ ਤੋਂ ਇਹ ਕਾਨੂੰਨ ‍ਪਾਸ ਕੀਤੇ ਗਏ ਹਨ ਜੋ ਕਿ ਲੋਕਤੰਤਰ ਦੇ ਕਤਲ ਬਰਾਬਰ ਹਨ। ਇਸ ਮੌਕੇ ਸੂਬਾ ਕਮੇਟੀ ਮੈਂਬਰ ਦਰਸ਼ਨ ਸਿੰਘ ਮੱਟੂ ਨੇ ਕਿਹਾ ਕਿ ਇਨ੍ਹਾਂ ਕਾਨੂੰਨਾਂ ਦੀ ਵੱਡੀ ਦੁਰਵਰਤੋਂ ਦੇਸ਼ ਅੰਦਰ ਵਿਰੋਧੀ ਧਿਰਾਂ ਅਤੇ ਸਰਕਾਰ ਦੀ ਆਲੋਚਨਾ ਕਰਨ ਵਾਲੇ ਵਿਅਕਤੀਆਂ ਵਿਰੁੱਧ ਕੀਤੀ ਜਾਵੇਗੀ। ਇਸ ਮੌਕੇ ਪਾਰਟੀ ਦੇ ਤਹਿਸੀਲ ਸਕੱਤਰ ਹਰਭਜਨ ਸਿੰਘ ਅਟਵਾਲ, ਜ਼ਿਲ੍ਹਾ ਕਮੇਟੀ ਮੈਂਬਰ ਮਹਿੰਦਰ ਕੁਮਾਰ ਬੱਢੋਆਣ, ਸ਼ਲਿੰਦਰ ਚੁੰਬਰ ਤੇ ਨੀਲਮ ਬੱਢੋਆਣ ਆਦਿ ਨੇ ਵੀ ਸੰਬੋਧਨ ਕੀਤਾ।

Advertisement

Advertisement