ਸੀਪੀਆਈ (ਐੱਮ) ਵੱਲੋਂ ਅਮਿਤ ਸ਼ਾਹ ਦੀ ਨਿਖੇਧੀ
08:34 AM Dec 31, 2024 IST
ਹਰਪ੍ਰੀਤ ਕੌਰ
ਹੁਸ਼ਿਆਰਪੁਰ, 30 ਦਸੰਬਰ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਬਾਰੇ ਪਾਰਲੀਮੈਂਟ ਵਿੱਚ ਕੀਤੀ ਟਿੱਪਣੀ ਖ਼ਿਲਾਫ਼ ਖੱਬੇ ਪੱਖੀ ਪਾਰਟੀਆਂ ਦੇ ਸੱਦੇ ’ਤੇ ਅੱਜ ਇੱਥੇ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ। ਸੀਪੀਆਈ (ਐੱਮ) ਦੇ ਆਗੂਆਂ ਨੇ ਵਰਕਰਾਂ ਨੇ ਸਥਾਨਕ ਚੰਨਣ ਸਿੰਘ ਧੂਤ ਭਵਨ ਵਿੱਚ ਇਕੱਠ ਕੀਤਾ, ਜਿੱਥੋਂ ਮਾਰਚ ਕਰਦੇ ਹੋਏ ਉਹ ਬੱਸ ਸਟੈਂਡ ਪੁੱਜੇ ਤੇ ਡਾ. ਭੀਮ ਰਾਓ ਅੰਬੇਡਕਰ ਦੀ ਸਮਾਰਕ ਸਾਹਮਣੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪੁਤਲਾ ਫੂਕਿਆ। ਇਸ ਮੌਕੇ ਸੀਪੀਆਈ (ਐੱਮ) ਦੇ ਸੂਬਾ ਕਮੇਟੀ ਮੈਂਬਰ ਗੁਰਮੇਸ਼ ਸਿੰਘ, ਉਂਕਾਰ ਸਿੰਘ, ਲੇਬਰ ਪਾਰਟੀ ਦੇ ਪ੍ਰਧਾਨ ਜੈ ਗੋਪਾਲ ਧੀਮਾਨ ਤੇ ਸੀਟੂ ਆਗੂ ਧਨਪਤ ਬੱਸੀ ਦੌਲਤ ਖਾਂ ਨੇ ਅੰਬੇਡਕਰ ਪ੍ਰਤੀ ਅਪਮਾਨਜਨਕ ਸ਼ਬਦਾਵਲੀ ਵਰਤਣ ਲਈ ਅਮਿਤ ਸ਼ਾਹ ਦਾ ਵਿਰੋਧ ਕੀਤਾ। ਉਨ੍ਹਾਂ ਨੇ ਖੱਬੀਆਂ ਤੇ ਧਰਮ ਨਿਰਪੱਖ ਧਿਰਾਂ ਨੂੰ ਇਕਜੁੱਟ ਹੋ ਕੇ ਸੰਵਿਧਾਨ ਦੀ ਰਾਖੀ ਕਰਨ ਦੀ ਅਪੀਲ ਕੀਤੀ।
Advertisement
Advertisement