ਸੀਪੀਐੱਮ ਨੇਤਾ ਸੀਤਾ ਰਾਮ ਯੇਚੁਰੀ 30 ਨੂੰ ਆਉਣਗੇ ਜੰਡਿਆਲਾ ਮੰਜਕੀ
03:00 PM May 29, 2024 IST
ਪਾਲ ਸਿੰਘ ਨੌਲੀ
ਜਲੰਧਰ, 29 ਮਈ
ਸੀਪੀਐਮ ਦੇ ਉਮੀਦਵਾਰ ਪ੍ਰਸ਼ੋਤਮ ਲਾਲ ਬਿਲਗਾ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਪਾਰਟੀ ਦੇ ਕੌਮੀ ਜਨਰਲ ਸਕੱਤਰ ਸੀਤਾ ਰਾਮ ਯੇਚੁਰੀ 30 ਮਈ ਨੂੰ ਜੰਡਿਆਲਾ ਮੰਜਕੀ ਆਉਣਗੇ। ਪਾਰਟੀ ਦੀ ਪੰਜਾਬ ਇਕਾਈ ਦੇ ਸਕੱਤਰ ਸੁਖਵਿੰਦਰ ਸਿੰਘ ਸੇਖੋਂ ਨੇ ਦੱਸਿਆ ਕਿ ਪਾਰਟੀ ਵੱਲੋਂ ਚੋਣ ਪ੍ਰਚਾਰ ਦੇ ਆਖਰੀ ਦਿਨ ਜੰਡਿਆਲਾ ਮੰਜਕੀ ਜ਼ਿਲ੍ਹਾ ਵਿਖੇ ਚੋਣ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਨੂੰ ਸ੍ਰੀ ਸੀਤਾ ਰਾਮ ਯੇਚੁਰੀ ਸੰਬੋਧਨ ਕਰਨਗੇ। ਉਨ੍ਹਾ ਕਿਹਾ ਕਿ ਪੰਜਾਬ ਦੇ ਲੋਕ ਰਾਜਨੀਤਿਕ ਤੌਰ ’ਤੇ ਵਧੇਰੇ ਜਾਗਰੂਕ ਹਨ ਤੇ ਉਹ ਕਿਸੇ ਵੀ ਕੀਮਤ ’ਤੇ ਭਾਜਪਾ, ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਤੇ ਆਪ ਨੂੰ ਵੋਟਾਂ ਨਹੀਂ ਪਾਉਣਗੇ। ਉਨ੍ਹਾਂ ਅਪੀਲ ਕੀਤੀ ਕਿ ਸੀਪੀਐੱਮ ਦੇ ਉਮੀਦਵਾਰ ਨੂੰ ਜਿਤਾਇਆ ਜਾਵੇ।
Advertisement
Advertisement