ਸੀਪੀਐੱਮ ਆਗੂ ਸੀਤਾਰਾਮ ਯੇਚੁਰੀ ਦਾ ਦੇਹਾਂਤ
04:07 PM Sep 12, 2024 IST
ਨਵੀਂ ਦਿੱਲੀ, 12 ਸਤੰਬਰ
Advertisement
ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਦੇ ਸੀਨੀਅਰ ਆਗੂ ਸੀਤਾਰਾਮ ਯੇਚੁਰੀ ਦਾ ਅੱਜ ਦੇਹਾਂਤ ਹੋ ਗਿਆ। ਉਹ 72 ਸਾਲਾਂ ਦੇ ਸਨ ਤੇ ਪਿਛਲੇ ਲੰਬੇ ਸਮੇਂ ਤੋਂ ਸਾਹ ਦੀ ਨਲੀ ਦੀ ਲਾਗ ਕਾਰਨ ਇੱਥੋਂ ਦੇ ਏਮਜ਼ ਹਸਪਤਾਲ ਵਿੱਚ ਦਾਖ਼ਲ ਸਨ। ਉਨ੍ਹਾਂ ਦੀ ਹਾਲਤ ਪਿਛਲੇ ਕੁਝ ਦਿਨਾਂ ਤੋਂ ਗੰਭੀਰ ਚੱਲ ਰਹੀ ਅਤੇ ਉਨ੍ਹਾਂ ਨੂੰ ਮਸ਼ੀਨਾਂ ਰਾਹੀਂ ਸਾਹ ਦਿਵਾਇਆ ਜਾ ਰਿਹਾ ਸੀ। ਸੂਤਰਾਂ ਮੁਤਾਬਕ ਯੇਚੁਰੀ ਦਾ ਦੇਹਾਂਤ ਬਾਅਦ ਦੁਪਹਿਰ 3.05 ਵਜੇ ਹੋਇਆ। ਯੇਚੁਰੀ ਨੂੰ ਛਾਤੀ ਵਿੱਚ ਨਿਮੋਨੀਆ ਵਰਗੀ ਲਾਗ ਦੇ ਇਲਾਜ ਲਈ 19 ਅਗਸਤ ਨੂੰ ਏਮਜ਼ ਵਿੱਚ ਦਾਖ਼ਲ ਕਰਵਾਇਆ ਗਿਆ ਸੀ। -ਪੀਟੀਆਈ
Advertisement
Advertisement