ਸੀਪੀਐੱਮ ਵੱਲੋਂ ਸਰਕਾਰ ਖ਼ਿਲਾਫ਼ ਰੋਸ ਰੈਲੀਆਂ
ਜੇ.ਬੀ. ਸੇਖੋਂ
ਗੜ੍ਹਸ਼ੰਕਰ, 20 ਅਗਸਤ
ਸੀਪੀਐੱਮ ਦੇ ਕੇਂਦਰੀ ਕਮੇਟੀ ਦੇ ਸੱਦੇ ’ਤੇ ਅੱਜ ਪਾਰਟੀ ਦੇ ਸਥਾਨਕ ਆਗੂਆਂ ਕਾਮਰੇਡ ਦਰਸ਼ਨ ਸਿੰਘ ਮੱਟੂ ਅਤੇ ਗੁਰਨੇਕ ਸਿੰਘ ਭੱਜਲ ਦੀ ਅਗਵਾਈ ਹੇਠ ਪਿੰਡ ਭੱਜਲ, ਕਾਲੇਵਾਲ ਲੱਲੀਆਂ, ਭੰਮੀਆਂ ਵਿੱਚ ਕੀਤੀਆਂ ਨੁੱਕੜ ਮੀਟਿੰਗਾਂ ਮੌਕੇ ਇਲਾਕੇ ਦੇ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਕਥਿਤ ਕਿਸਾਨ, ਮਜ਼ਦੂਰਾਂ ਅਤੇ ਘੱਟ ਗਿਣਤੀਆਂ ਵਿਰੁੱਧ ਲਾਮਬੰਦ ਕੀਤਾ ਗਿਆ।
ਪਾਰਟੀ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਮੱਟੂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਤਿੰਨ ਕਿਸਾਨ ਵਿਰੋਧੀ ਆਰਡੀਨੈਂਸ ਅਤੇ ਬਿਜਲੀ ਸੋਧ ਬਿੱਲ ਪਾਸ ਕਰਕੇ ਮਿਹਨਤਕਸ਼ ਵਰਗਾਂ ਦੇ ਹਿਤਾਂ ਦਾ ਘਾਣ ਕੀਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਫਿਰਕਾਪ੍ਰਸਤੀ ਵਾਲਾ ਅਤੇ ਘੱਟ ਗਿਣਤੀਆਂ ਤੇ ਦਲਿਤਾਂ ਵਿਰੋਧੀ ਮਾਹੌਲ ਪੈਦਾ ਕਰਕੇ ਹਿਟਲਰੀ ਫੁਰਮਾਨ ਲਾਗੂ ਕੀਤੇ ਜਾ ਰਹੇ ਹਨ। ਪਾਰਟੀ ਦੇ ਜ਼ਿਲ੍ਹਾ ਸਕੱਤਰੇਤ ਮੈਂਬਰ ਕਾਮਰੇਡ ਗੁਰਨੇਕ ਸਿੰਘ ਭੱਜਲ ਨੇ ਕਿਹਾ ਕਿ ਉਕਤ ਬਿੱਲ ਰੱਦ ਕਰਵਾਉਣ, ਇਨਕਮ ਟੈਕਸ ਨਾ ਦੇਣ ਵਾਲੇ ਪਰਿਵਾਰਾਂ ਨੂੰ 7500 ਰੁਪਿਆ ਪ੍ਰਤੀ ਮਹੀਨਾ ਮਿਹਨਤਾਨਾ ਦੇਣ , ਕਿਸਾਨਾਂ ਮਜ਼ਦੂਰਾਂ ਦੇ ਕਰਜ਼ ਮੁਆਫ ਕਰਨਅਤੇ ਮਨਰੇਗਾ ਸਕੀਮ ਤਹਿਤ 200 ਦਿਨ ਸਾਲਾਨਾ ਕੰਮ ਦੀਆਂ ਮੰਗਾਂ ਸਬੰਧੀ ਲੋਕ ਘੋਲ ਦਾ ਸੱਦਾ ਦਿੱਤਾ।