ਸਹਾਇਕ ਥਾਣੇਦਾਰ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ
08:23 AM Sep 06, 2024 IST
ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 5 ਸਤੰਬਰ
ਥਾਣਾ ਸ਼ਹਿਰੀ ਮਾਲੇਰਕੋਟਲਾ-1 ਵਿੱਚ ਤਾਇਨਾਤ ਸਹਾਇਕ ਥਾਣੇਦਾਰ ਹਰਪ੍ਰੀਤ ਸਿੰਘ ਦੀ ਮੰਗਲਵਾਰ ਰਾਤ ਡਿਊਟੀ ਤੋਂ ਘਰ ਪਰਤਣ ਸਮੇਂ ਪਿੰਡ ਛੋਕਰਾਂ ਦੇ ਬੱਸ ਅੱਡੇ ਨੇੜੇ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਉਸ ਦੇ ਕੈਨੇਡਾ ਰਹਿੰਦੇ ਦੋਵੇਂ ਪੁੱਤਰਾਂ ਦੇ ਪਿੰਡ ਪੁੱਜਣ ’ਤੇ ਸਹਾਇਕ ਥਾਣੇਦਾਰ ਹਰਪ੍ਰੀਤ ਸਿੰਘ ਦਾ ਅੱਜ ਉਸ ਦੇ ਜੱਦੀ ਪਿੰਡ ਬੂਲਾਪੁਰ ਵਿੱਚ ਜ਼ਿਲ੍ਹਾ ਪੁਲੀਸ ਮੁਖੀ ਗਗਨ ਅਜੀਤ ਸਿੰਘ ਦੀ ਮੌਜੂਦਗੀ ਵਿੱਚ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਗਿਆ। ਜ਼ਿਲ੍ਹਾ ਪੁਲੀਸ ਮੁਖੀ ਗਗਨ ਅਜੀਤ ਸਿੰਘ ਅਤੇ ਹੋਰਨਾਂ ਪੁਲੀਸ ਅਧਿਕਾਰੀਆਂ ਨੇ ਹਰਪ੍ਰੀਤ ਸਿੰਘ ਦੀ ਦੇਹ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮਗਰੋਂ ਪੰਜਾਬ ਪੁਲੀਸ ਦੀ ਇੱਕ ਟੁਕੜੀ ਨੇ ਸਹਾਇਕ ਥਾਣੇਦਾਰ ਹਰਪ੍ਰੀਤ ਸਿੰਘ ਨੂੰ ਸਲਾਮੀ ਦਿੱਤੀ। ਉਸ ਦੀ ਚਿਤਾ ਨੂੰ ਅੱਗ ਉਸ ਦੇ ਦੋਵੇਂ ਪੁੱਤਰਾਂ ਨੇ ਦਿਖਾਈ।
Advertisement
Advertisement