ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੀਆਈਡੀ ਅਧਿਕਾਰੀ ਰੂਪ ਸਿੰਘ ਦਾ ਸਸਕਾਰ

07:58 AM Nov 02, 2023 IST
ਭੁੱਚੋ ਮੰਡੀ ਵਿੱਚ ਰੂਪ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਏਆਈਜੀ ਸੁਰਿੰਦਰਪਾਲ ਸਿੰਘ। -ਫੋਟੋ: ਗੋਇਲ

ਪੱਤਰ ਪ੍ਰੇਰਕ
ਭੁੱਚੋ ਮੰਡੀ, 1 ਨਵੰਬਰ
ਸੀਆਈਡੀ ਵਿਭਾਗ ਦੇ ਏਐੱਸਆਈ ਰੂਪ ਸਿੰਘ (54) ਵਾਸੀ ਭੁੱਚੋ ਮੰਡੀ ਦੀ ਕੈਂਸਰ ਕਾਰਨ ਮੌਤ ਹੋ ਗਈ ਹੈ। ਉਨ੍ਹਾਂ ਦਾ ਸਸਕਾਰ ਅੱਜ ਸਥਾਨਕ ਸ਼ਮਸ਼ਾਨ ਘਾਟ ਵਿੱਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਇਸ ਮੌਕੇ ਸੀਆਈਡੀ ਵਿਭਾਗ ਦੇ ਜ਼ੋਨਲ ਏਆਈਜੀ ਸੁਰਿੰਦਰਪਾਲ ਸਿੰਘ, ਡੀਐੱਸਪੀ ਪਰਮਿੰਦਰ ਸਿੰਘ, ਇੰਸਪੈਕਟਰ ਜਗਦੀਪ ਸਿੰਘ, ਇੰਸਪੈਕਟਰ ਹਰਪ੍ਰੀਤ ਸਿੰਘ, ਇੰਸਪੈਕਟਰ ਗੁਰਜੀਤ ਸਿੰਘ, ਇੰਸਪੈਕਟਰ ਗੁਰਮੀਤ ਸਿੰਘ ਤੇ ਸੀਆਈਡੀ ਸਬ ਯੂਨਿਟ ਨਥਾਣਾ ਦੇ ਇੰਚਾਰਜ ਲਖਵਿੰਦਰ ਸਿੰਘ ਸਮੇਤ ਹੋਰ ਮੁਲਜ਼ਮਾਂ ਨੇ ਮਰਹੂਮ ਏਐਸਆਈ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਪੁਲੀਸ ਜਵਾਨਾਂ ਨੇ ਵਿਛੜੇ ਸਾਥੀ ਨੂੰ ਸਲਾਮੀ ਦਿੱਤੀ।
ਉਨ੍ਹਾਂ ਦੇ ਪੁੱਤਰ ਰਵੀ ਸਿੰਘ ਨੇ ਚਿਖਾ ਨੂੰ ਅਗਨੀ ਦਿਖਾਈ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਜੋਨੀ ਬਾਂਸਲ, ਪ੍ਰੈੱਸ ਕਲੱਬ ਦੇ ਪ੍ਰਧਾਨ ਬਿਰਜ ਸਿੰਗਲਾ, ਡਾ. ਦਲਜੀਤ ਸਿੰਘ ਗੁਰੂ, ਪੰਚਾਇਤੀ ਸ਼ਿਵ ਮੰਦਰ ਦੇ ਪ੍ਰਧਾਨ ਨਰਦੀਪ ਗਰਗ ਅਤੇ ਰਜਿਕ ਸਿੰਗਲਾ ਸਮੇਤ ਭਾਰੀ ਗਿਣਤੀ ਵਿੱਚ ਲੋਕ ਹਾਜ਼ਰ ਸਨ।

Advertisement

Advertisement
Advertisement