ਸਾਬਕਾ ਸਿਹਤ ਮੰਤਰੀ ਸੁਖਦੇਵ ਸਿੰਘ ਢਿੱਲੋਂ ਦਾ ਸਸਕਾਰ
08:01 AM Aug 17, 2024 IST
Advertisement
ਪੱਤਰ ਪ੍ਰੇਰਕ
ਬਠਿੰਡਾ, 16 ਅਗਸਤ
ਪੰਜਾਬ ਦੇ ਸਾਬਕਾ ਸਿਹਤ ਮੰਤਰੀ ਸੁਖਦੇਵ ਸਿੰਘ ਢਿੱਲੋਂ (92) ਦਾ ਅੱਜ ਰਾਮਪੁਰਾ ਫੂਲ ਦੇ ਗਾਂਧੀ ਨਗਰ ਸ਼ਮਸ਼ਾਨਘਾਟ ਵਿੱਚ ਸਸਕਾਰ ਕਰ ਦਿੱਤਾ ਗਿਆ। ਉਨ੍ਹਾਂ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ। ਪੰਜਾਬ ਪੁਲੀਸ ਦੀ ਟੁਕੜੀ ਵਲੋਂ ਸਲਾਮੀ ਵੀ ਦਿੱਤੀ ਗਈ। ਢਿੱਲੋਂ 1972 ਤੇ 1977 ਵਿੱਚ ਤਲਵੰਡੀ ਸਾਬੋਂ ਤੋਂ ਵਿਧਾਇਕ ਰਹੇ। ਇਸ ਤੋਂ ਬਾਅਦ ਉਨ੍ਹਾਂ 1985 ’ਚ ਰਾਮਪੁਰਾ ਫੂਲ ਦੀ ਨੁਮਾਇੰਦਗੀ ਕੀਤੀ। ਉਹ ਸੁਰਜੀਤ ਸਿੰਘ ਬਰਨਾਲਾ ਦੀ ਸਰਕਾਰ ’ਚ ਸਿਹਤ ਮੰਤਰੀ ਰਹੇ। ਉਨ੍ਹਾਂ ਨਮਿਤ ਰੱਖੇ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 18 ਅਗਸਤ ਨੂੰ ਗੁਰਦੁਆਰਾ ਪਿੰਡ ਕਰਾੜਵਾਲਾ ਵਿਖੇ ਦੁਪਹਿਰੇ 12 ਵਜੇ ਤੋਂ ਇੱਕ ਵਜੇ ਤੱਕ ਹੋਵੇਗੀ।
Advertisement
Advertisement
Advertisement